07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਇਕ ਕਰੋੜ ਦੀ ਲਾਗਤ ਨਾਲ ਬਣਨ ਵਾਲਾ ਪੱਕਾ ਖਾਲ 800 ਏਕੜ ਨੂੰ ਦੇਵੇਗਾ ਨਹਿਰੀ ਪਾਣੀ- ਵਿਧਾਇਕ ਸਿੱਧੂ

ਅਜੀਤ ਡੈਸਕ 01-05-2026
ਮਹਿਰਾਜ, 30 ਅਪ੍ਰੈਲ (ਸੁਖਪਾਲ ਮਹਿਰਾਜ)- ਮਾਨ ਸਰਕਾਰ ਵਲੋਂ ਖੇਤਾਂ ਲਈ ਨਹਿਰੀ ਪਾਣੀ ਦੇ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਜੰਗੀ ਪੱਧਰ 'ਤੇ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ¢ ਇਸੇ ਤਹਿਤ ਹਲਕਾ ਰਾਮਪੁਰਾ ਫੂਲ ਦੇ ਖੇਤੀਬਾੜੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਲਗਭਗ ਇਕ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪੱਕੇ ਖਾਲ ਦਾ ਟੱਕ ਅੱਜ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਲਗਾਇਆ ਗਿਆ¢ ਇਸ ਪ੍ਰੋਜੈਕਟ ਨਾਲ ਕੋਠੇ ਟੱਲਵਾਲੀ, ਪਿੱਪਲੀ ਅਤੇ ਕੋਠੇ ਮਹਾਂ ਸਿੰਘ ਦੀ ਕਰੀਬ 800 ਏਕੜ ਖੇਤੀਬਾੜੀ ਵਾਲੀ ਜ਼ਮੀਨ ਨੂੰ ਨਹਿਰੀ ਪਾਣੀ ਦੀ ਸੁਵਿਧਾ ਮਿਲੇਗੀ, ਜਿਸ ਨਾਲ ਕਿਸਾਨਾਂ ਨੂੰ ਪਾਣੀ ਸੰਬੰਧੀ ਮੁਸ਼ਕਲਾਂ ਤੋਂ ਵੱਡੀ ਰਾਹਤ ਮਿਲਣ ਦੀ ਉਮੀਦ ਹੈ¢ ਉਦਘਾਟਨ ਸਮਾਗਮ ਦÏਰਾਨ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਪ੍ਰੋਜੈਕਟ ਸਿਰਫ਼ ਇੱਕ ਖਾਲ ਨਹੀਂ, ਸਗੋਂ ਕਿਸਾਨਾਂ ਦੀਆਂ ਉਮੀਦਾਂ ਨਾਲ ਜੁੜਿਆ ਵੱਡਾ ਯਤਨ ਹੈ¢ ਉਨ੍ਹਾਂ ਦੱਸਿਆ ਕਿ ਪੱਕੇ ਖਾਲ ਨਾਲ ਪਾਣੀ ਦੀ ਬਰਬਾਦੀ ਘਟੇਗੀ ਅਤੇ ਖੇਤਾਂ ਤੱਕ ਸਮੇਂ ਸਿਰ ਪਾਣੀ ਪਹੁੰਚੇਗਾ, ਜਿਸ ਨਾਲ ਫ਼ਸਲਾਂ ਦੀ ਉਤਪਾਦਕਤਾ ਵਿਚ ਵਾਧਾ ਹੋਵੇਗਾ¢ ਉਨ੍ਹਾਂ ਨੇ ਹੋਰ ਕਿਹਾ ਕਿ ਸਰਕਾਰ ਖੇਤੀਬਾੜੀ ਨੂੰ ਆਧੁਨਿਕ ਅਤੇ ਟਿਕਾਊ ਬਣਾਉਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਵਿਕਾਸੀ ਪ੍ਰੋਜੈਕਟ ਲਿਆਂਦੇ ਜਾਣਗੇ, ਜਿਸ ਨਾਲ ਕਿਸਾਨਾਂ ਦੀ ਆਮਦਨ ਅਤੇ ਪਿੰਡਾਂ ਦੀ ਆਰਥਿਕਤਾ ਦੋਵਾਂ ਮਜ਼ਬੂਤ ਹੋਣਗੀਆਂ¢ ਇਸ ਮÏਕੇ ਸਰਪੰਚ ਬਲਵੀਰ ਸਿੰਘ ਟੱਲਵਾਲੀ, ਜਸਵੀਰ ਸਿੰਘ, ਹਰਜਿੰਦਰ ਸਿੰਘ ਘੀਨਾ, ਹਰਪਾਲ ਸਿੰਘ, ਗੁਰਸ਼ਰਨ ਸਿੰਘ, ਦਵਿੰਦਰ ਸਿੰਘ, ਪਾਲ ਸਿੰਘ ਤੋਤੇ ਕਾ, ਪਰਮਜੀਤ ਸਿੰਘ ਪੰਮਾ, ਜਰਨੈਲ ਸਿੰਘ, ਬਲਵਿੰਦਰ ਸਿੰਘ ਲੱਖਾ (ਸਰਪੰਚ), ਹਰਬੰਸ ਸਿੰਘ (ਪੰਚ), ਆਪ ਪਾਰਟੀ ਦੇ ਪ੍ਰਮੁੱਖ ਆਗੂ, ਕਿਸਾਨ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ¢ ਹਾਜ਼ਰੀਨਾਂ ਨੇ ਇਸ ਉਪਰਾਲੇ ਲਈ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਮਾਨ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਖੇਤੀਬਾੜੀ ਲਈ ਲੰਬੇ ਸਮੇਂ ਤੱਕ ਲਾਭਦਾਇਕ ਸਾਬਤ ਹੋਵੇਗਾ¢
ਪਿਛਲੀ ਖ਼ਬਰ ਸਿਵਲ ਹਸਪਤਾਲ ਰਾਮਾਂ ਮੰਡੀ ਵਿਖੇ ਆਸ਼ਾ ਵਰਕਰਾਂ ਦਾ ਸਨਮਾਨ <br/> ਅਗਲੀ ਖ਼ਬਰ ਮੈਡੀਕਲ ਉਪਕਰਣ ਸਪਲਾਈ ਦੇ ਨਾਂਅ 'ਤੇ 55 ਲੱਖ ਦੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।