07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਲੋਕ ਪੁਲਿਸ ਦਾ ਸਹਿਯੋਗ ਕਰਨ 'ਤੇ ਸ਼ੱਕੀ ਵਿਅਕਤੀਆਂ ਬਾਰੇ ਤੁਰੰਤ ਜਾਣਕਾਰੀ ਦੇਣ-ਐੱਸ.ਆਈ. ਬਲਜੀਤ ਸਿੰਘ <br/>

ਅਜੀਤ ਡੈਸਕ 01-05-2026
ਕੋਟਫੱਤਾ, 30 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੀ ਪੁਲਿਸ ਚੌਕੀ ਕੋਟਸ਼ਮੀਰ ਦੇ ਇੰਚਾਰਜ ਬਲਜੀਤ ਸਿੰਘ ਸਿੱਧੂ ਵਲੋਂ ਪਿੰਡ ਕਟਾਰ ਸਿੰਘ ਵਾਲਾ ਅਤੇ ਗੁਲਾਬਗੜ੍ਹ ਦੇ ਵਸਨੀਕਾਂ ਨਾਲ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣ, ਨਸ਼ਿਆਂ ਦੇ ਖ਼ਾਤਮੇ ਅਤੇ ਇਲਾਕੇ ਵਿਚ ਅਮਨ-ਸ਼ਾਂਤੀ ਬਣਾਈ ਰੱਖਣ ਦੀਆਂ ਸਾਂਝੀਆਂ ਕੋਸ਼ਿਸ਼ਾਂ ਉੱਤੇ ਜ਼ੋਰ ਦਿੰਦਿਆਂ ਇਕ ਪਬਲਿਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਏ ਐੱਸ ਆਈ ਅਰਜਨ ਸਿੰਘ ਵੀ ਮੌਜੂਦ ਸਨ | ਮੀਟਿੰਗ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ ਅਤੇ ਉਨ੍ਹਾਂ ਦੇ ਹੱਲ ਲਈ ਭਰੋਸਾ ਦਿੱਤਾ ਗਿਆ | ਐੱਸ ਆਈ ਬਲਜੀਤ ਸਿੰਘ ਸਿੱਧੂ ਨੇ ਸ਼ੱਕੀ ਵਿਅਕਤੀਆਂ ਬਾਰੇ ਜਾਣਕਾਰੀ ਦੇਣ ਦੀ ਅਪੀਲ ਕੀਤੀ | ਪਿੰਡ ਵਾਸੀਆਂ ਵਲੋਂ ਵੀ ਆਪਣੇ ਵਿਚਾਰ ਰੱਖੇ ਗਏ ਅਤੇ ਮੁਸ਼ਕਿਲਾਂ ਸਾਂਝੀਆਂ ਕੀਤੀਆਂ ਤੇ ਚੌਂਕੀ ਇੰਚਾਰਜ ਵਲੋਂ ਇਨ੍ਹਾਂ ਮੁਸ਼ਕਿਲਾਂ 'ਤੇ ਜਲਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ ਆਈ ਬਲਜੀਤ ਸਿੰਘ ਸਿੱਧੂ ਨੇ ਕਿਹਾ ਕਿ ਇਸ ਮੀਟਿੰਗ ਨਾਲ ਲੋਕਾਂ ਵਿਚ ਵਿਸ਼ਵਾਸ ਵਧਿਆ ਹੈ ਅਤੇ ਪੁਲਿਸ-ਪਬਲਿਕ ਦੇ ਸੰਬੰਧ ਹੋਰ ਮਜ਼ਬੂਤ ਹੋਣ ਦੀ ਉਮੀਦ ਜਤਾਈ ਗਈ | ਇਸ ਮੌਕੇ ਪਿੰਡ ਗੁਲਾਬਗੜ੍ਹ ਦੇ ਸਰਪੰਚ ਲੱਖਪ੍ਰੀਤ ਸਿੰਘ ਬਰਾੜ, ਨੰਦ ਸਿੰਘ ਪੰਚ, ਹਰਪ੍ਰੀਤ ਸਿੰਘ ਪੰਚ, ਜਗਰਾਜ ਸਿੰਘ ਪੰਚ, ਰਾਮ ਸਿੰਘ ਪੰਚ, ਕਲੱਬ ਪ੍ਰਧਾਨ ਗੁਰਦਿੱਤ ਸਿੰਘ ਤੇ ਦੋਹਾਂ ਪਿੰਡਾਂ ਦੇ ਪੰਚਾਇਤ ਮੈਂਬਰ ਅਤੇ ਹੋਰ ਮੋਹਤਬਰ ਹਾਜ਼ਰ ਸਨ |


ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਪਬਲਿਕ ਸਕੂਲ ਸੁਖਾਨੰਦ ਦੇ ਵੱਡੀ ਗਿਣਤੀ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੇ ਰੁਸ਼ਨਾਇਆ ਮਾਪਿਆ... ਅਗਲੀ ਖ਼ਬਰ ਸਿਵਲ ਹਸਪਤਾਲ ਰਾਮਾਂ ਮੰਡੀ ਵਿਖੇ ਆਸ਼ਾ ਵਰਕਰਾਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।