07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸ੍ਰੀ ਸਨਾਤਨ ਧਰਮ ਸਭਾ ਵਲੋਂ ਵਿਸ਼ਾਲ ਧਾਰਮਿਕ ਸਮਾਗਮ ਦਾ ਆਯੋਜਨ, ਮੰਦਰ ਦਾ ਹੋਇਆ ਉਦਘਾਟਨ <br/>

ਅਜੀਤ ਡੈਸਕ 01-05-2026
ਬਠਿੰਡਾ, 30 ਅਪ੍ਰੈਲ (ਅਵਤਾਰ ਸਿੰਘ ਕੈਂਥ)- ਸ੍ਰ੍ਰੀ ਸਨਾਤਨ ਧਰਮ ਸਭਾ ਵਲੋਂ ਸੰਗੂਆਣਾ ਬਸਤੀ ਦੇ ਸ੍ਰੀ ਸ਼ਨੀ ਦੇਵ ਮੰਦਰ ਕੰਪਲੈਕਸ ਵਿਖੇ ਨਵੇਂ ਬਣੇ ਵਿਸ਼ਾਲ ਮੰਦਰ ਵਿਚ ਸ੍ਰੀ ਹਨੂੰਮਾਨ ਜੀ ਅਤੇ ਗੁਰੂ ਗੋਪਾਲ ਜੀ ਦੀਆਂ ਮੂਰਤੀਆਂ ਸਥਾਪਤ ਕਰਨ ਲਈ ਆਯੋਜਿਤ ਧਾਰਮਿਕ ਸਮਾਰੋਹ ਸ਼ਰਧਾ ਅਤੇ ਉਤਸ਼ਾਹ ਨਾਲ ਸਮਾਪਤ ਹੋਇਆ¢ ਸਮਾਗਮ ਦੌਰਾਨ ਇਕ ਰਸਮ ਅਦਾ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਹਿੱਸਾ ਲਿਆ ਅਤੇ ਅਸ਼ੀਰਵਾਦ ਪ੍ਰਾਪਤ ਕੀਤਾ¢ ਕੁਲਦੀਪ ਸਿੰਗਲਾ ਪਰਿਵਾਰ ਵਲੋਂ ਮੰਦਰ ਵਿਚ ਮੂਰਤੀਆਂ ਦੀ ਸੇਵਾ ਕੀਤੀ ਗਈ¢ ਇਸ ਮੌਕੇ, ਸੋਮ ਪ੍ਰਕਾਸ਼ ਗਰਗ ਵਲੋਂ ਮੰਦਰ ਦਾ ਰਸਮੀ ਉਦਘਾਟਨ ਕੀਤਾ ਗਿਆ¢ ਸਭਾ ਦੇ ਪ੍ਰਧਾਨ ਐਡਵੋਕੇਟ ਅਭੈ ਸਿੰਗਲਾ, ਉਪ ਪ੍ਰਧਾਨ ਕੇ.ਕੇ. ਅਗਰਵਾਲ, ਜਨਰਲ ਸਕੱਤਰ ਐਡਵੋਕੇਟ ਅਨਿਲ ਗੁਪਤਾ ਸਮੇਤ ਹੋਰ ਪਤਵੰਤੇ ਮੌਜੂਦ ਸਨ¢ ਸਭਾ ਦੇ ਅਧਿਕਾਰੀਆਂ ਨੇ ਸਮਾਗਮ ਦੇ ਸਫਲ ਆਯੋਜਨ ਲਈ ਸਾਰੇ ਸ਼ਰਧਾਲੂਆਂ ਅਤੇ ਸਮਰਥਕਾਂ ਦਾ ਧੰਨਵਾਦ ਕੀਤਾ¢

ਪਿਛਲੀ ਖ਼ਬਰ ਗ੍ਰਾਮ ਪੰਚਾਇਤ ਜੱਸੀ ਪੌਵਾਲੀ ਨੇ ਲਗਾਇਆ ਖ਼ੂਨਦਾਨ ਕੈਂਪ <br/> ਅਗਲੀ ਖ਼ਬਰ ਸਕੂਲ ਵਿਚ ਮਜ਼ਦੂਰ ਦਿਵਸ ਮਨਾਇਆ ਸਮਾਜ ਦੀ ਤਰੱਕੀ ਵਿਚ ਮਜ਼ਦੂਰ ਵਰਗ ਦੀ ਭੂਮਿਕਾ ਅਟੁੱਟ ਹੈ-ਪ੍ਰਬੰਧਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।