ਬਠਿੰਡਾ, 30 ਅਪ੍ਰੈਲ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਵਿਚ ਨਸ਼ੇ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ¢ ਤਾਜ਼ਾ ਮਾਮਲਾ ਪਰਸਰਾਮ ਨਗਰ ਦੀ ਗਲੀ ਨੰਬਰ-26, ਤੁੰਗਵਾਲੀ ਵਾਲਾ ਗੁਰਦੁਆਰਾ ਸਾਹਿਬ ਵਾਲੀ ਗਲੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਰਿਕਸ਼ਾ ਚਾਲਕ ਪ੍ਰਾਈਵੇਟ ਥਾਂ 'ਤੇ ਬੇਸੁੱਧ ਹਾਲਤ ਵਿਚ ਪਿਆ ਮਿਲੀਆ | ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਅਤੇ ਚਿੰਤਾ ਦਾ ਮਾਹÏਲ ਬਣ ਗਿਆ¢ ਸਥਾਨਕ ਲੋਕਾਂ ਨੇ ਦੱਸਿਆ ਕਿ ਨਸ਼ੇ ਦੀ ਲਤ ਕਾਰਨ ਨੌਜਵਾਨ ਅਤੇ ਮਜ਼ਦੂਰ ਵਰਗ ਬਰਬਾਦੀ ਵੱਲ ਵੱਧ ਰਿਹਾ ਹੈ¢ ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਕਈ ਇਲਾਕਿਆਂ ਵਿਚ ਚਿੱਟਾ ਆਸਾਨੀ ਨਾਲ ਮਿਲ ਰਿਹਾ ਹੈ, ਪਰ ਪ੍ਰਸ਼ਾਸਨ ਵਲੋਂ ਇਸ 'ਤੇ ਪੂਰੀ ਤਰ੍ਹਾਂ ਨਕੇਲ ਨਹੀਂ ਕਸੀ ਜਾ ਰਹੀ¢ ਲੋਕਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਜ਼ਹਿਰ ਤੋਂ ਬਚਾਇਆ ਜਾ ਸਕੇ¢ ਬਠਿੰਡਾ ਵਿਚ ਪਿਛਲੇ ਸਮੇਂ ਦੌਰਾਨ ਵੀ ਨਸ਼ੇ ਕਾਰਨ ਕਈ ਮੌਤਾਂ ਅਤੇ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ¢