07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਬਠਿੰਡਾ ਵਿਚ ਚਿੱਟੇ ਦਾ ਕਹਿਰ ਜਾਰੀ <br/>

ਅਜੀਤ ਡੈਸਕ 01-05-2026
ਬਠਿੰਡਾ, 30 ਅਪ੍ਰੈਲ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਵਿਚ ਨਸ਼ੇ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ¢ ਤਾਜ਼ਾ ਮਾਮਲਾ ਪਰਸਰਾਮ ਨਗਰ ਦੀ ਗਲੀ ਨੰਬਰ-26, ਤੁੰਗਵਾਲੀ ਵਾਲਾ ਗੁਰਦੁਆਰਾ ਸਾਹਿਬ ਵਾਲੀ ਗਲੀ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਰਿਕਸ਼ਾ ਚਾਲਕ ਪ੍ਰਾਈਵੇਟ ਥਾਂ 'ਤੇ ਬੇਸੁੱਧ ਹਾਲਤ ਵਿਚ ਪਿਆ ਮਿਲੀਆ | ਜਿਸ ਕਾਰਨ ਇਲਾਕੇ ਵਿਚ ਦਹਿਸ਼ਤ ਅਤੇ ਚਿੰਤਾ ਦਾ ਮਾਹÏਲ ਬਣ ਗਿਆ¢ ਸਥਾਨਕ ਲੋਕਾਂ ਨੇ ਦੱਸਿਆ ਕਿ ਨਸ਼ੇ ਦੀ ਲਤ ਕਾਰਨ ਨੌਜਵਾਨ ਅਤੇ ਮਜ਼ਦੂਰ ਵਰਗ ਬਰਬਾਦੀ ਵੱਲ ਵੱਧ ਰਿਹਾ ਹੈ¢ ਲੋਕਾਂ ਦਾ ਕਹਿਣਾ ਹੈ ਕਿ ਸ਼ਹਿਰ ਦੇ ਕਈ ਇਲਾਕਿਆਂ ਵਿਚ ਚਿੱਟਾ ਆਸਾਨੀ ਨਾਲ ਮਿਲ ਰਿਹਾ ਹੈ, ਪਰ ਪ੍ਰਸ਼ਾਸਨ ਵਲੋਂ ਇਸ 'ਤੇ ਪੂਰੀ ਤਰ੍ਹਾਂ ਨਕੇਲ ਨਹੀਂ ਕਸੀ ਜਾ ਰਹੀ¢ ਲੋਕਾਂ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਖ਼ਿਲਾਫ਼ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਜ਼ਹਿਰ ਤੋਂ ਬਚਾਇਆ ਜਾ ਸਕੇ¢ ਬਠਿੰਡਾ ਵਿਚ ਪਿਛਲੇ ਸਮੇਂ ਦੌਰਾਨ ਵੀ ਨਸ਼ੇ ਕਾਰਨ ਕਈ ਮੌਤਾਂ ਅਤੇ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ¢

ਪਿਛਲੀ ਖ਼ਬਰ ਉੱਘੇ ਕਾਰੋਬਾਰੀ ਤੇ ਸਮਾਜ ਸੇਵੀ ਗੁਰਮੀਤ ਸਿੰਘ ਮਾਨ ਨੇ ਬੱਲ੍ਹੋ ਦੇ ਥਾਪਰ ਮਾਡਲ ਛੱਪੜ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ... ਅਗਲੀ ਖ਼ਬਰ ਪ੍ਰਾਈਵੇਟ ਥਾਂ 'ਤੇ ਇੰਜੈੱਕਸ਼ਨ ਲੱਗਿਆ ਰਿਕਸ਼ਾ ਚਾਲਕ ਬੇਸੁੱਧ ਮਿਲਿਆ <br/> ਬਠਿੰਡਾ ਵਿਚ ਚਿੱਟੇ ਦਾ ਕਹਿਰ ਜਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।