27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਪਿੰਡ ਚਾਉਕੇ ਵਿਖੇ ਕੀਤੀ ਵਰਕਰ ਮੀਟਿੰਗ <br/> ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਵਲੋਂ ਸਿਆਸੀ ਸਰਗਰਮੀਆਂ ਤੇਜ਼

ਪਿੰਡ ਚਾਉਕੇ ਵਿਖੇ ਵਰਕਰ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਸੰਬੋਧਨ ਕਰਦੇ ਹੋਏ ਅਤੇ ਮੀਟਿੰਗ 'ਚ ਹਾਜ਼ਰ ਪਾਰਟੀ ਵਰਕਰ¢ ਅਜੀਤ ਤਸਵੀਰਾਂ <br/> 04-05-2026
ਚਾਉਕੇ , 3 ਮਈ (ਮਨਜੀਤ ਸਿੰਘ ਘੜੈਲੀ)- ਪਿਛਲੇ ਕਾਫੀ ਸਮੇਂ ਤੋਂ ਵਿਧਾਨ ਸਭਾ ਹਲਕਾ ਮÏੜ 'ਚ ਕਾਂਗਰਸ ਪਾਰਟੀ ਵਲੋਂ ਸਰਗਰਮ ਸੀਨੀਅਰ ਕਾਂਗਰਸੀ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਨੇ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਪਿੰਡ ਚਾਉਕੇ ਵਿਖੇ ਵਿਖੇ ਕਾਂਗਰਸ ਦੇ ਬੀ ਐਲ ਏ (ਬੂਥ ਲੈਵਲ ਏਜੰਟ) ਨਾਲ ਮੀਟਿੰਗ ਕੀਤੀ¢ ਇਸ ਮੌਕੇ ਸ. ਸਿੱਧੂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਸਮੇਂ ਦੀ ਲੋੜ ਹੈ, ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕ ਕਾਂਗਰਸ ਨੂੰ ਬਹੁਮਤ ਦੇਣ ਲਈ ਤਿਆਰ ਬੈਠੇ ਹਨ ਕਿਉਂਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ 'ਤੇ ਫ਼ੇਲ੍ਹ ਹੋ ਚੁੱਕੀ ਹੈ¢ ਇਸ ਮੌਕੇ ਉਨ੍ਹਾਂ ਵਿਸ਼ਵਾਸ ਦਵਾਇਆ ਕਿ ਵਿਧਾਨ ਸਭਾ ਹਲਕਾ ਮÏੜ ਦੀ ਕਾਇਆ ਕਲਪ ਕੀਤੀ ਜਾਵੇਗੀ, ਹਲਕੇ 'ਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਨÏਜਵਾਨਾਂ ਲਈ ਰੁਜ਼ਗਾਰ ਦੇ ਸਾਧਨ ਮੁਹੱਈਆ ਕਰਵਾਏ ਜਾਣਗੇ, ਮੁਫ਼ਤ ਬਿਜਲੀ, ਪਾਣੀ, ਸ਼ਗਨ ਸਕੀਮ, ਪੈਨਸ਼ਨਾਂ ਸਮੇਂ ਸਿਰ ਮਿਲਣੀਆਂ ਯਕੀਨੀ ਬਣਾਈਆਂ ਜਾਣਗੀਆਂ¢ ਉਨ੍ਹਾਂ ਕਿਹਾ ਕਿ ਮਾਸਟਰ ਪਲਾਨ ਤਹਿਤ ਇਲਾਕੇ ਦਾ ਵਿਕਾਸ ਕੀਤਾ ਜਾਵੇਗਾ ਜਿਸ ਲਈ ਉਹ ਮÏੜ ਹਲਕੇ ਦੇ ਨਿਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਕਾਂਗਰਸ ਦੇ ਹੱਥ ਮਜਬੂਤ ਕਰਨ ਲਈ ਅੱਗੇ ਆਉਣ¢ ਉਨ੍ਹਾਂ ਨੇ ਬੀ ਐਲ ਏਜ ਨੂੰ ਅਪੀਲ ਕੀਤੀ ਕਿ ਪਾਰਟੀ ਨੂੰ ਬੂਥ ਪੱਧਰ ਤੇ ਹੋਰ ਮਜ਼ਬੂਤ ਕੀਤਾ ਜਾਵੇ ਤਾਂ ਕਿ 2027 'ਚ ਕਾਂਗਰਸ ਨੂੰ ਹਲਕੇ ਚੋਂ ਵੱਡੀ ਲੀਡ ਨਾਲ ਕਾਮਯਾਬ ਕੀਤਾ ਜਾ ਸਕੇ¢
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਆਵਾਸ ਯੋਜਨਾ ਹੇਠ ਮਨਜ਼ੂਰ ਘਰਾਂ ਦੀ ਰਕਮ ਲਟਕੀ ਅਗਲੀ ਖ਼ਬਰ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਦੀਆਂ ਵਿਦਿਆਰਥਣਾਂ ਜ਼ਿਲ੍ਹੇ 'ਚੋਂ ਰਹੀਆਂ ਮੋਹਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।