14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸੰਗਤ ਮੰਡੀ ਵਿਖੇ ਪਾਣੀ ਸਪਲਾਈ ਸ਼ੁਰੂ ਹੁੰਦੇ ਹੀ ਬਿਜਲੀ ਸਪਲਾਈ ਠੱਪ

ਅਜੀਤ ਡੈਸਕ 11-05-2026
ਸੰਗਤ ਮੰਡੀ, 10 ਮਈ (ਅੰਮਿ੍ਤਪਾਲ ਸ਼ਰਮਾ)- ਸੰਗਤ ਮੰਡੀ ਵਿਖੇ ਪਿਛਲੇ ਦੋ ਦਿਨਾਂ ਤੋਂ ਪਾਣੀ ਸਪਲਾਈ ਸ਼ੁਰੂ ਹੁੰਦੇ ਹੀ ਬਿਜਲੀ ਸਪਲਾਈ ਠੱਪ ਹੋ ਜਾਂਦੀ ਹੈ, ਜਿਸ ਕਾਰਨ ਗਰਮੀ ਦੇ ਦਿਨਾਂ 'ਚ ਲੋਕਾਂ ਨੂੰ ਪੀਣ ਦੇ ਪਾਣੀ ਦੀ ਸਮੱਸਿਆ ਨਾਲ ਨਜਿੱਠਣਾ ਪੈ ਰਿਹਾ ਹੈ | ਇਲਾਕੇ 'ਚ ਵਾਰ ਵਾਰ ਲੱਗਦੇ ਬਿਜਲੀ ਦੇ ਅਣਐਲਾਨੇ ਕੱਟਾਂ ਤੋਂ ਪਿੰਡਾਂ ਦੇ ਲੋਕ ਪਹਿਲਾਂ ਹੀ ਪ੍ਰੇਸ਼ਾਨ ਹੋ ਕੇ ਧਰਨੇ ਮੁਜ਼ਾਹਰਿਆਂ ਦਾ ਰਾਹ ਅਖ਼ਤਿਆਰ ਕਰ ਰਹੇ ਹਨ ਪ੍ਰੰਤੂ ਹੁਣ ਸੰਗਤ ਮੰਡੀ ਵਿਖੇ ਸ਼ਹਿਰੀ ਫੀਡਰ ਦੀ ਸਪਲਾਈ ਉਸ ਸਮੇਂ ਬੰਦ ਕਰ ਦਿੱਤੀ ਜਾਂਦੀ ਹੈ, ਜਦੋਂ ਪਾਣੀ ਦੀ ਸਪਲਾਈ ਸ਼ਹਿਰ ਵਾਸੀਆਂ ਨੂੰ ਦਿੱਤੀ ਜਾਂਦੀ ਹੈ | ਇਹ ਵਰਤਾਰਾ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਦੇਖਣ ਨੂੰ ਮਿਲ ਰਿਹਾ ਹੈ | ਇਸ ਬਾਰੇ ਜਦੋਂ ਪਾਵਰਕਾਮ ਦੇ ਜੇ.ਈ. ਗੁਰਸੇਵਕ ਸਿੰਘ ਨਾਲ ਉਨ੍ਹਾਂ ਦੇ ਸਰਕਾਰੀ ਫੋਨ 'ਤੇ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫੋਨ ਨਹੀਂ ਚੁੱਕਿਆ | ਸਬ-ਡਿਵੀਜਨ ਅਧਿਕਾਰੀ ਐਸ.ਡੀ.ਓ. ਵਿਜੈ ਕੁਮਾਰ ਗੁਪਤਾ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਦੱਸਿਆ ਕਿ ਸ਼ਹਿਰੀ ਫੀਡਰ ਦੇ ਜੇ.ਈ. ਗੁਰਸੇਵਕ ਸਿੰਘ ਵੱਲੋਂ ਬਿਜਲੀ ਲਾਈਨਾਂ ਨਾਲ ਲੱਗਦੇ ਦਰਖ਼ਤਾਂ ਦੀ ਕਟਾਈ ਲਈ 2 ਘੰਟਿਆਂ ਦਾ ਪਰਮਿਟ ਲਿਆ ਗਿਆ ਸੀ ਪ੍ਰੰਤੂ ਉਨ੍ਹਾਂ ਨੂੰ ਸ਼ਹਿਰ ਦੇ ਪਾਣੀ ਸਪਲਾਈ ਟਾਈਮ ਬਾਰੇ ਪੱਕਾ ਪਤਾ ਨਾ ਹੋਣ ਕਾਰਨ ਇਹ ਸਮੱਸਿਆ ਆਈ ਹੈ, ਜੋ ਅੱਗੇ ਤੋਂ ਇਹ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ |
ਪਿਛਲੀ ਖ਼ਬਰ 70 ਲੀਟਰ ਲਾਹਣ ਫੜੀ ਅਗਲੀ ਖ਼ਬਰ ਅੱਗੇ ਤੋਂ ਇਹ ਸਮੱਸਿਆ ਨਹੀਂ ਆਉਣ ਦਿਆਂਗੇ- ਐਸ.ਡੀ.ਓ. ਪਾਵਰਕਾਮ <br/> ਸੰਗਤ ਮੰਡੀ ਵਿਖੇ ਪਾਣੀ ਸਪਲਾਈ ਸ਼ੁਰੂ ਹੁੰਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।