05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸੁਰੱਖਿਆ ਪਹਿਲ ਤਹਿਤ ਐਚ ਐਮ ਈ ਐਲ ਵਲੋਂ ਮੁਫ਼ਤ ਸਿਹਤ ਅਤੇ ਅੱਖਾਂ ਦਾ ਜਾਂਚ ਕੈਂਪ <br/>

ਅਜੀਤ ਡੈਸਕ 20-05-2026
ਰਾਮਾਂ ਮੰਡੀ, 19 ਮਈ (ਤਰਸੇਮ ਸਿੰਗਲਾ, ਗੁਰਪ੍ਰੀਤ ਅਰੋੜਾ)-ਐਚ ਐਮ ਈ ਐਲ ਵਲੋਂ ਆਪਣੇ ਟੈਂਕਰ ਅਤੇ ਟਰੱਕ ਚਾਲਕ ਦਲ, ਹੈਲਪਰਾਂ ਅਤੇ ਸਹਿਕਰਮੀਆਂ ਦੀ ਸਿਹਤ, ਸੁਰੱਖਿਆ ਅਤੇ ਭਲਾਈ ਨੂੰ ਧਿਆਨ ਵਿਚ ਰੱਖਦਿਆਂ 'ਐਚਐਮਈਐਲ ਪਲੱਸ' ਪਹਿਲ ਤਹਿਤ ਮੁਫ਼ਤ ਸਿਹਤ ਅਤੇ ਅੱਖਾਂ ਦੀ ਜਾਂਚ ਕੈਂਪ ਲਗਾਏ ਗਏ | ਇਨ੍ਹਾਂ ਕੈਂਪਾਂ ਦਾ ਮਕਸਦ ਕਰਮਚਾਰੀਆਂ ਅਤੇ ਸਹਿਯੋਗੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਅਤੇ ਉਨ੍ਹਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ | ਇਸ ਮੌਕੇ ਪੈਟਰੋਲੀਅਮ ਪਦਾਰਥਾਂ ਦੇ ਸੁਰੱਖਿਅਤ ਸੰਚਾਲਨ ਅਤੇ ਸੜਕ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਏਕਜੋਤ ਆਈ ਹਸਪਤਾਲ ਦੇ ਸਹਿਯੋਗ ਨਾਲ ਵਿਸ਼ੇਸ਼ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਡਰਾਈਵਰਾਂ ਅਤੇ ਕਰਮਚਾਰੀਆਂ ਦੀ ਨਜ਼ਦੀਕੀ ਅਤੇ ਦੂਰ ਦੀ ਨਜ਼ਰ ਦੀ ਜਾਂਚ ਕੀਤੀ ਗਈ | ਮਾਹਿਰ ਡਾਕਟਰਾਂ ਵਲੋਂ ਅੱਖਾਂ ਦੀ ਸੁਰੱਖਿਆ, ਨਿਯਮਿਤ ਜਾਂਚ ਦੀ ਲੋੜ ਅਤੇ ਸਾਵਧਾਨੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ | ਇਸ ਤੋਂ ਇਲਾਵਾ ਸਿਵਲ ਹਸਪਤਾਲ ਬਠਿੰਡਾ ਦੇ ਸਹਿਯੋਗ ਨਾਲ ਸਿਹਤ ਜਾਂਚ ਕੈਂਪ ਵੀ ਲਗਾਏ ਗਏ, ਜਿੱਥੇ ਭਾਗੀਦਾਰਾਂ ਨੂੰ ਆਮ ਸਿਹਤ ਜਾਂਚ, ਸਿਹਤ ਸਲਾਹ, ਅੱਖਾਂ ਦੀ ਜਾਂਚ ਅਤੇ ਮੁਫ਼ਤ ਦਵਾਈਆਂ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ |ਐਚਐਮਈਐਲ ਦੀ ਇਹ ਪਹਿਲ ਕਰਮਚਾਰੀਆਂ ਲਈ ਸੁਰੱਖਿਅਤ ਅਤੇ ਸਿਹਤਮੰਦ ਕਾਰਜ-ਵਾਤਾਵਰਣ ਪ੍ਰਤੀ ਕੰਪਨੀ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ |

ਪਿਛਲੀ ਖ਼ਬਰ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਨੌਜਵਾਨ ਜ਼ਖ਼ਮੀ ਅਗਲੀ ਖ਼ਬਰ 84 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਕੋਟਭਾਰਾ ਸਕੂਲ 'ਚੋਂ ਪਹਿਲੇ ਸਥਾਨ 'ਤੇ ਰਹੀ ਖੁਸ਼ਬੀਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।