05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਰਾਮਪੁਰਾ ਸ਼ਹਿਰ 'ਚ ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਤੇ ਸਫ਼ਾਈ ਦਾ ਬੁਰਾ ਹਾਲ- ਮਲੂਕਾ <br/>

ਅਜੀਤ ਡੈਸਕ 20-05-2026

ਰਾਮਪੁਰਾ ਫੂਲ, 19 ਮਈ (ਹੇਮੰਤ ਕੁਮਾਰ ਸ਼ਰਮਾ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਸ਼ਹਿਰਾਂ ਅਤੇ ਪਿੰਡਾਂ 'ਚ ਵਿਕਾਸ ਦੇ ਦਾਅਵੇ ਇਸ਼ਤਿਹਾਰਾਂ ਤੱਕ ਹੀ ਸੀਮਤ ਹਨ, ਜਦਕਿ ਜ਼ਮੀਨੀ ਪੱਧਰ 'ਤੇ ਲੋਕ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਅਤੇ ਸੂਬਾ ਜਰਨਲ ਸਕੱਤਰ ਦਿਆਲ ਦਾਸ ਸੋਢੀ ਨੇ ਰਾਮਪੁਰਾ ਸ਼ਹਿਰ ਦਾ ਦੌਰਾ ਕਰਦਿਆਂ ਕੀਤਾ | ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਅੱਜ ਉਨ੍ਹਾਂ ਵਲੋਂ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਰਿਹਾਇਸ਼ੀ ਖੇਤਰ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਸੈਂਕੜੇ ਸ਼ਹਿਰ ਵਾਸੀਆਂ ਨਾਲ ਗੱਲਬਾਤ ਕੀਤੀ ਗਈ | ਸ਼ਹਿਰ 'ਚ ਥਾਂ ਥਾਂ 'ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ, ਕਮੇਟੀ ਵਲੋਂ ਸ਼ਹਿਰ 'ਚ ਸਫ਼ਾਈ ਦੇ ਕੋਈ ਪ੍ਰਬੰਧ ਨਹੀਂ ਕੀਤੇ ਗਏ | ਆਮ ਸ਼ਹਿਰੀ ਮੁਢਲੀ ਸਹੂਲਤ ਪੀਣ ਵਾਲ਼ੇ ਪਾਣੀ ਨੂੰ ਲੈ ਕੇ ਭਾਰਤੀਆ ਮਾਡਲ ਸਕੂਲ ਅਤੇ ਗਾਂਧੀ ਨਗਰ ਇਲਾਕੇ 'ਚ ਪੀਣ ਵਾਲ਼ੇ ਪਾਣੀ ਦੀ ਭਾਰੀ ਸਮੱਸਿਆ ਹੈ | ਕਈ ਜਗ੍ਹਾ ਲੋਕ ਸੀਵਰੇਜ ਦੀ ਲੀਕੇਜ਼ ਕਾਰਨ ਦੂਸ਼ਿਤ ਪਾਣੀ ਪੀਣ ਲਈ ਮਜ਼ਬੂਰ ਹਨ | ਇਸ ਤੋਂ ਇਲਾਵਾ ਸ਼ਹਿਰ ਦੇ ਮੁੱਖ ਬਜ਼ਾਰ ਅਤੇ ਕਈ ਮੁਹੱਲਿਆਂ 'ਚ ਸੀਵਰੇਜ ਸਿਸਟਮ ਜਾਮ ਹੋਇਆ ਪਿਆ ਹੈ | ਬਾਜ਼ਾਰ ਅਤੇ ਗਲੀਆਂ 'ਚ ਸੀਵਰੇਜ ਦਾ ਪਾਣੀ ਆਉਣ ਨਾਲ ਕਈ ਦੁਕਾਨਾਂ ਬੰਦ ਰੱਖਣੀਆਂ ਪੈ ਰਹੀਆਂ ਹਨ | ਮਲੂਕਾ ਨੇ ਦੋਸ਼ ਲਾਏ ਕਿ ਸਰਕਾਰ ਸੂਬੇ 'ਚ ਕਰੋੜਾਂ ਰੁਪਏ ਦੇ ਇਸ਼ਤਿਹਾਰ ਦੇ ਕੇ ਵਿਕਾਸ ਦੇ ਦਾਅਵੇ ਕਰ ਰਹੀ ਹੈ | ਲੋਕਾਂ ਦੇ ਟੈਕਸ ਦਾ ਪੈਸਾ ਫੋਕੀ ਸ਼ੌਹਰਤ ਲਈ ਪਾਣੀ ਵਾਂਗ ਵਹਾਇਆ ਜਾ ਰਿਹਾ ਹੈ | ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੇਹੱਦ ਨਿਰਾਸ਼ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਰਫ਼ ਤੇ ਸਿਰਫ਼ ਭਾਜਪਾ ਹੀ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇ ਸਕਦੀ ਹੈ | ਨਗਰ ਕੌਂਸਲ ਚੋਣਾਂ 'ਚ ਭਾਜਪਾ ਉਮੀਦਵਾਰਾਂ ਨੂੰ ਜਿਤਾਕੇ ਰਾਮਪੁਰਾ ਸ਼ਹਿਰ ਵਾਸੀ ਸੂਬੇ ਅਤੇ ਸ਼ਹਿਰ ਦੇ ਵਿਕਾਸ ਦਾ ਮੁੱਢ ਬੰਨ੍ਹ ਸਕਦੇ ਹਨ |

ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ 7ਵੇਂ ਦਿਨ 'ਚ ਦਾਖਲ ਅਗਲੀ ਖ਼ਬਰ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਨੌਜਵਾਨ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।