05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਫ਼ਾਈ ਸੇਵਕਾਂ ਦੀ ਹੜਤਾਲ 7ਵੇਂ ਦਿਨ 'ਚ ਦਾਖਲ

ਅਜੀਤ ਡੈਸਕ 20-05-2026

ਭਗਤਾ ਭਾਈਕਾ, 19 ਮਈ (ਸੁਖਪਾਲ ਸਿੰਘ ਸੋਨੀ)-ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਅਤੇ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਦੇ ਰੋਸ ਵਜੋਂ ਸਫ਼ਾਈ ਸੇਵਕ ਯੂਨੀਅਨ ਨਗਰ ਪੰਚਾਇਤ ਭਗਤਾ ਭਾਈਕਾ ਵਲੋਂ ਅੱਜ 7ਵੇਂ ਦਿਨ 'ਚ ਹੜਤਾਲ ਦਾਖ਼ਲ ਹੋ ਗਈ ਹੈ | ਹੜਤਾਲ ਕਾਰਨ ਸ਼ਹਿਰ ਅੰਦਰ ਗੰਦਗੀ ਦੇ ਢੇਰ ਗੰਭੀਰ ਰੂਪ ਧਾਰਨ ਕਰਨ ਲੱਗੇ ਹਨ | ਸਫ਼ਾਈ ਸੇਵਕਾਂ ਵਲੋਂ ਅੱਜ ਸ਼ਹਿਰ ਅੰਦਰ ਰੋਸ ਮੁਜ਼ਾਹਰਾ ਕੀਤਾ ਗਿਆ | ਮੁਜ਼ਾਹਰਾਕਾਰੀਆਂ ਵਲੋਂ ਮੁੱਖ ਚੌਂਕ ਵਿਖੇ ਕੜਾਕੇ ਦੀ ਧੁੱਪ ਅਤੇ ਗਰਮੀ ਦੌਰਾਨ ਤਪਦੀ ਸੜਕ ਉੱਪਰ ਬਹਿ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਅਤੇ ਪਿੱਟ ਸਿਆਪਾ ਕੀਤਾ ਗਿਆ | ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੰਜਾਬ ਭਰ ਦੇ ਮਿਉਂਸੀਪਲ ਮੁਲਾਜ਼ਮ, ਸਫ਼ਾਈ ਸੇਵਕ ਅਤੇ ਸੀਵਰਮੈਨ ਆਪਣੀਆਂ ਮੰਗਾਂ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵਲੋਂ ਕੋਈ ਹਾਂ-ਪੱਖੀ ਹੁੰਗਾਰਾ ਨਹੀਂ ਮਿਲ ਰਿਹਾ, ਜਿਸ ਕਾਰਨ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਯੂਨੀਅਨ ਆਗੂਆਂ ਨੇ ਨਗਰ ਪੰਚਾਇਤ ਭਗਤਾ ਭਾਈਕਾ ਦੇ ਮਤਾ ਨੰਬਰ 25 (ਮਿਤੀ 16/08/2024) ਅਨੁਸਾਰ ਸਫ਼ਾਈ ਸੇਵਕਾਂ ਨੂੰ ਕੰਟਰੈਕਟ 'ਤੇ ਭਰਤੀ ਕਰਨ ਦੀ ਪ੍ਰਕਿ੍ਆ ਤੁਰੰਤ ਮੁਕੰਮਲ ਕਰਨ, ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਨੂੰ ਤੁਰੰਤ ਬਹਾਲ ਕਰਨ, ਕੰਟਰੈਕਟ ਕਰਮਚਾਰੀਆਂ ਦਾ ਬਕਾਇਆ ਈ.ਪੀ.ਐਫ. ਤੁਰੰਤ ਦੇਣ, ਰੈਗੂਲਰ ਕਰਮਚਾਰੀਆਂ ਨੂੰ ਡੀ.ਏ.ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕਰਨ, 2016 ਦੇ ਐਕਟ ਤਹਿਤ 3 ਸਾਲਾ ਪਾਲਿਸੀ ਲਾਗੂ ਕਰਨ ਅਤੇ 10 ਸਾਲਾ ਪਾਲਿਸੀ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ | ਯੂਨੀਅਨ ਆਗੂਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਪੂਰੀਆਂ ਕਰਨ ਦੀ ਸੂਰਤ ਵਿਚ ਸੰਘਰਸ਼ ਲਗਾਤਾਰ ਜਾਰੀ ਰੱਖਣ ਅਤੇ ਹੜਤਾਲ ਜਾਰੀ ਰੱਖ ਕੇ ਸ਼ਹਿਰ ਦੀ ਸਫ਼ਾਈ ਵਿਵਸਥਾ ਮੁਕੰਮਲ ਤੌਰ 'ਤੇ ਬੰਦ ਰੱਖਣ ਦੀ ਚਿਤਾਵਨੀ ਦਿੱਤੀ | ਇਸ ਮੌਕੇ ਪ੍ਰਧਾਨ ਸੁਖਦੀਪ ਕੁਮਾਰ, ਚੇਅਰਮੈਨ ਸਨੀ, ਜਰਨਲ ਸੈਕਟਰੀ ਕਿ੍ਸ਼ਨ ਕੁਮਾਰ, ਮੀਤ ਪ੍ਰਧਾਨ ਰਾਜੇਸ਼ ਲਾਲ, ਖ਼ਜ਼ਾਨਚੀ ਬਲਜਿੰਦਰ, ਰੂਪ ਸਮੇਤ ਸਮੂਹ ਸਫ਼ਾਈ ਸੇਵਕ ਹਾਜ਼ਰ ਸਨ |

ਪਿਛਲੀ ਖ਼ਬਰ ਅਕਾਲੀ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਨ ਖ਼ਿਲਾਫ਼ ਡੀ.ਸੀ. ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਰਾਮਪੁਰਾ ਸ਼ਹਿਰ 'ਚ ਪੀਣ ਵਾਲੇ ਪਾਣੀ, ਸੀਵਰੇਜ ਸਿਸਟਮ ਤੇ ਸਫ਼ਾਈ ਦਾ ਬੁਰਾ ਹਾਲ- ਮਲੂਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।