ਬਠਿੰਡਾ, 19 ਮਈ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ 16 ਲੱਖ ਰੁਪਏ ਦਾ ਕੀਮਤੀ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਮੰਦਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਰੇਖਾ ਪਤਨੀ ਬਿੱਟੂ ਸਿੰਘ ਵਾਸੀ ਕਿੱਕਰ ਮੁਹੱਲਾ ਬਠਿੰਡਾ ਵਲੋਂ ਥਾਣਾ ਕੋਤਵਾਲੀ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਵਿਚ ਦੱਸਿਆ ਗਿਆ ਕਿ 17 ਅਤੇ 18 ਮਈ ਦੀ ਰਾਤ ਨੂੰ ਕਿਸੇ ਨਾਮਾਲੂਮ ਵਿਅਕਤੀ ਵਲੋਂ ਮੇਰੇ ਘਰੋਂ ਸੋਨੇ, ਚਾਂਦੀ ਦੇ ਗਹਿਣੇ, ਮੋਬਾਈਲ ਫ਼ੋਨ, 12 ਬੋਰ ਗੰਨ, 32 ਬੋਰ ਰਿਵਾਲਵਰ, ਕੁਝ ਜਿੰਦਾ ਕਾਰਤੂਸ (ਸਾਰੇ ਸਮਾਨ ਦੀ ਕੀਮਤ 16 ਲੱਖ ਦੇ ਲਗਭਗ ਹੈ) ਚੋਰੀ ਕਰ ਲਏ ਗਏ | ਪੁਲਿਸ ਵਲੋਂ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਅਣਪਛਾਤੇ ਵਿਅਕਤੀ 'ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ |