05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪਲੇਟ ਫਾਰਮ 'ਤੇ ਯਾਤਰੀ ਦੀ ਮੌਤ ਪੁਲਿਸ ਕਾਰਵਾਈ ਵਿਚ ਜੁਟੀ

ਅਜੀਤ ਡੈਸਕ 20-05-2026
ਬਠਿੰਡਾ, 19 ਮਈ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ 7 'ਤੇ ਇਕ ਯਾਤਰੀ ਦੀ ਮੌਤ ਹੋ ਗਈ ਹੈ, ਸੂਚਨਾ ਮਿਲਦਿਆਂ ਹੀ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ ਐਂਬੂਲੈਂਸ ਟੀਮ ਲੈ ਕੇ ਮੌਕੇ 'ਤੇ ਪਹੁੰਚੇ | ਉੱਥੇ ਪਲੇਟਫਾਰਮ ਨੰਬਰ 7 'ਤੇ ਬੈਂਚ 'ਤੇ ਇਕ ਵਿਅਕਤੀ ਦੀ ਲਾਸ਼ ਬਾਰੇ ਰੇਲਵੇ ਪੁਲਿਸ ਨੂੰ ਜਾਣਕਾਰੀ ਦਿੱਤੀ | ਜੀ.ਆਰ.ਪੀ. ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰਦਿਆਂ ਅਗਲੇਰੀ ਕਾਰਵਾਈ ਆਰੰਭੀ | ਮਿ੍ਤਕ ਦੀ ਜੇਬ ਵਿਚੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ, ਜੋ ਮਿ੍ਤਕ ਦੀ ਪਹਿਚਾਣ ਕਰਨ ਵਿਚ ਮਦਦ ਕਰ ਸਕੇ | ਮਿ੍ਤਕ ਦਿਹਾੜੀਦਾਰ ਮਜ਼ਦੂਰ ਜਾਂ ਪਿੰਡ ਦਾ ਵਿਅਕਤੀ ਜਾਪਦਾ ਹੈ | ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ | ਸਹਾਰਾ ਦੇ ਚੇਅਰਮੈਨ ਗੋਇਲ ਨੇ ਕਿਹਾ ਕਿ ਲਾਸ਼ ਨੂੰ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਪਹਿਚਾਣ ਲਈ ਵਿਸ਼ੇਸ਼ ਕਰਮਚਾਰੀ ਤਾਇਨਾਤ ਕੀਤੇ ਗਏ ਹਨ |
ਪਿਛਲੀ ਖ਼ਬਰ ਪਿੰਡ ਬਰਕਤਪੁਰ 'ਚ ਭਿਆਨਕ ਅੱਗ ਦਾ ਤਾਂਡਵ : ਤੂੜੀ ਦੇ ਕੁੱਪ ਅਤੇ ਗੁਹਾਰੇ ਸੜ ਕੇ ਸੁਆਹ ਅਗਲੀ ਖ਼ਬਰ ਜਾਅਲੀ ਦਵਾਈਆਂ ਵੇਚਣ ਦੇ ਮਾਮਲੇ 'ਚ ਤਿੰਨ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।