ਕੱਟੜ ਬੇਈਮਾਨ ਹੈ 'ਆਪ' ਸਰਕਾਰ : ਜੀਵਨ ਗੁਪਤਾ <br/>
ਅਜੀਤ ਡੈਸਕ
20-05-2026
ਬਠਿੰਡਾ, 19 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ): ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਬਠਿੰਡਾ ਨਗਰ ਨਿਗਮ ਚੋਣਾਂ ਦੇ ਇੰਚਾਰਜ ਜੀਵਨ ਗੁਪਤਾ ਨੇ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਸੂਬਾ ਸਰਕਾਰ ਲੋਕਤੰਤਰੀ ਢੰਗ ਨਾਲ ਨਹੀਂ, ਸਗੋਂ 'ਬੈਕ ਡੋਰ' ਰਾਹੀਂ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੀ ਸੱਤਾ ਹਥਿਆਉਣ ਦੀ ਕੋਸ਼ਿਸ਼ ਕਰ ਰਹੀ ਹੈ | ਭਾਜਪਾ ਦੇ ਜ਼ਿਲ੍ਹਾ ਦਫ਼ਤਰ ਵਿਚ ਹੋਈ ਪੈੱ੍ਰਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦਿਆਂ ਜੀਵਨ ਗੁਪਤਾ ਨੇ ਕਿਹਾ ਕਿ ਬਠਿੰਡਾ ਵਿਚ ਭਾਜਪਾ ਦੇ ਇਕ ਉਮੀਦਵਾਰ ਦਾ ਨਾਮਜ਼ਦਗੀ ਪੱਤਰ ਰੱਦ ਹੋਇਆ ਹੈ, ਜਦਕਿ ਹੋਰ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਦੇ ਵੀ ਕਈ ਨਾਮਜ਼ਦਗੀ ਪੱਤਰ ਖ਼ਾਰਜ ਕੀਤੇ ਗਏ ਹਨ¢ ਇਸ ਤਰ੍ਹਾਂ ਨਾਮਜ਼ਦਗੀਆਂ ਰੱਦ ਕਰਕੇ ਸਰਕਾਰ ਲੋਕਤੰਤਰ ਦਾ ਗਲਾ ਘੁੱਟ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਲੀਗਲ ਟੀਮ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜੇਕਰ ਬਿਨਾਂ ਕਿਸੇ ਠੋਸ ਕਾਰਨ ਦੇ ਨਾਮਜ਼ਦਗੀ ਰੱਦ ਹੋਈ ਪਾਈ ਗਈ ਤਾਂ ਪਾਰਟੀ ਕਾਨੂੰਨੀ ਲੜਾਈ ਲੜਨ ਤੋਂ ਪਿੱਛੇ ਨਹੀਂ ਹਟੇਗੀ¢ ਇਸ ਮੌਕੇ ਉਨ੍ਹਾਂ ਨਾਲ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਅਤੇ ਪਰਮਪਾਲ ਕੌਰ ਸਿੱਧੂ ਵੀ ਮੌਜੂਦ ਸਨ¢