04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਵਲੋਂ ਗਗਨਦੀਪ ਜੰਮੂ ਉੱਪਰ ਹੋਏ ਜਾਨਲੇਵਾ ਹਮਲੇ ਦੀ ਨਿੰਦਾ <br/>

ਅਜੀਤ ਡੈਸਕ 20-05-2026
ਭੁੱਚੋ ਮੰਡੀ, 19 ਮਈ (ਪਰਵਿੰਦਰ ਸਿੰਘ ਜੌੜਾ): ਇੰਡੀਅਨ ਜਰਨਲਿਸਟ ਯੂਨੀਅਨ ਦੇ ਕੌਮੀ ਪ੍ਰਧਾਨ ਬਲਵਿੰਦਰ ਜੰਮੂ ਦੇ ਪੁੱਤਰ ਅਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਸਾਬਕਾ ਆਨਰੇਰੀ ਸਕੱਤਰ ਗਗਨਦੀਪ ਜੰਮੂ ਉੱਪਰ ਹੋਏ ਜਾਨਲੇਵਾ ਹਮਲੇ ਦੀ ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਸਖ਼ਤ ਨਿੰਦਾ ਕੀਤੀ ਹੈ | ਯੂਨੀਅਨ ਵਲੋਂ ਹਮਲਾਵਰਾਂ ਦੀ ਤੁਰੰਤ ਗਿ੍ਫ਼ਤਾਰੀ ਅਤੇ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ | ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਪ੍ਰਧਾਨ ਜੈ ਸਿੰਘ ਛਿੱਬਰ, ਸਕੱਤਰ ਜਨਰਲ ਸੰਤੋਖ ਗਿੱਲ, ਜਥੇਬੰਧਕ ਸਕੱਤਰ ਦਵਿੰਦਰ ਸਿੰਘ ਭੰਗੂ ਅਤੇ ਸੀਨੀਅਰ ਮੀਤ ਪ੍ਰਧਾਨ ਭੂਸ਼ਨ ਸੂਦ ਨੇ ਇਸ ਘਟਨਾ ਉੱਪਰ ਡੂੰਘਾ ਦੁੱਖ ਪ੍ਰਗਟਾਇਆ ਹੈ | ਉਨ੍ਹਾਂ ਇਸ ਨੂੰ ਕਾਨੂੰਨੀ ਭਾਈਚਾਰੇ ਉੱਪਰ ਸਿੱਧਾ ਹਮਲਾ ਕਰਾਰ ਦਿੱਤਾ | ਆਗੂਆਂ ਨੇ ਕਿਹਾ ਕਿ ਗਗਨਦੀਪ ਜੰਮੂ ਉੱਪਰ ਕੁਰਾਲੀ-ਖਰੜ ਮਾਰਗ 'ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ, ਹਾਲਾਂਕਿ ਉਹ ਸੁਰੱਖਿਅਤ ਹਨ | ਪਰ ਅਜਿਹੀਆਂ ਅਪਰਾਧਿਕ ਘਟਨਾਵਾਂ ਵਕੀਲ ਭਾਈਚਾਰੇ ਦੀ ਆਜ਼ਾਦੀ ਅਤੇ ਮਾਣ-ਸਨਮਾਨ ਉੱਪਰ ਹਮਲਾ ਹੈ | ਇਸ ਮੁਸੀਬਤ ਦੀ ਘੜੀ ਵਿਚ ਗਗਨਦੀਪ ਜੰਮੂ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇੱਕਜੁੱਟਤਾ ਪ੍ਰਗਟ ਕੀਤੀ ਹੈ | ਜਥੇਬੰਦੀ ਨੇ ਪ੍ਰਸ਼ਾਸਨ ਅਤੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰਾਂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ |

ਪਿਛਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਫੂਡ ਟੈਸਟਿੰਗ ਲੈਬ ਨੂੰ ਐਨ.ਏ.ਬੀ.ਐਲ. ਮਾਨਤਾ ਮਿਲੀ <br/> ਅਗਲੀ ਖ਼ਬਰ ਕੱਟੜ ਬੇਈਮਾਨ ਹੈ 'ਆਪ' ਸਰਕਾਰ : ਜੀਵਨ ਗੁਪਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।