04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਰਾਮਪੁਰਾ ਫੂਲ ਸ਼ਹਿਰ 'ਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ <br/>

ਅਜੀਤ ਡੈਸਕ 20-05-2026
ਰਾਮਪੁਰਾ ਫੂਲ, 19 ਮਈ (ਹੇਮੰਤ ਕੁਮਾਰ ਸ਼ਰਮਾ): ਰਾਮਪੁਰਾ ਫੂਲ ਸ਼ਹਿਰ ਦੇ ਗਾਂਧੀ ਨਗਰ ਇਲਾਕੇ ਵਿਚ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਵਾਰਡ-6 ਦੇ ਮਿਉਂਸੀਪਲ ਕੌਂਸਲਰ ਸੂਰਜ ਰਾਜੌਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਤਿੱਖੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ | ਉਨ੍ਹਾਂ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਮੰਗ-ਪੱਤਰ ਭੇਜ ਕੇ ਗਾਂਧੀ ਨਗਰ ਵਿਚ ਪਾਣੀ ਦੀ ਸਮੱਸਿਆ ਦਾ ਜਲਦ ਪੱਕਾ ਹੱਲ ਕਰਨ ਦੀ ਮੰਗ ਕੀਤੀ ਹੈ | ਇਸ ਦੌਰਾਨ ਕੌਂਸਲਰ ਨੇ ਕਿਹਾ ਕਿ ਗਾਂਧੀ ਨਗਰ ਦੇ ਲੋਕ ਪਿਛਲੇ ਕਰੀਬ ਇੱਕ ਤੋਂ ਦੋ ਸਾਲਾਂ ਤੋਂ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ ਨਾਲ ਜੂਝ ਰਹੇ ਹਨ, ਪਰ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗ ਇਸ ਗੰਭੀਰ ਮਸਲੇ ਪ੍ਰਤੀ ਬੇਪਰਵਾਹ ਬਣੇ ਹੋਏ ਹਨ | ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿਚ ਹਾਲਾਤ ਹੋਰ ਵੀ ਖ਼ਰਾਬ ਹੋ ਚੁੱਕੇ ਹਨ ਅਤੇ ਲੋਕਾਂ ਨੂੰ ਪਾਣੀ ਦੀ ਇੱਕ-ਇੱਕ ਬੂੰਦ ਲਈ ਤਰਸਣਾ ਪੈ ਰਿਹਾ ਹੈ | ਘਰਾਂ ਦੇ ਰੋਜ਼ਾਨਾ ਕੰਮਕਾਜ ਤੋਂ ਲੈ ਕੇ ਪੀਣ ਵਾਲੇ ਪਾਣੀ ਤੱਕ ਲਈ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਇਸ ਸੰਬੰਧੀ ਕਈ ਵਾਰ ਨਗਰ ਕੌਂਸਲ ਪ੍ਰਸ਼ਾਸਨ ਅਤੇ ਸੰਬੰਧਿਤ ਵਿਭਾਗ ਨੂੰ ਮੌਖਿਕ ਅਤੇ ਲਿਖਤੀ ਰੂਪ ਵਿਚ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਹੱਲ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਨਗਰ ਕੌਂਸਲ ਕੋਲ ਯੋਗ ਟੈਕਨੀਕਲ ਸਟਾਫ਼ ਦੀ ਵੀ ਘਾਟ ਹੈ, ਜਿਸ ਕਾਰਨ ਸਮੱਸਿਆਵਾਂ ਦਾ ਸਮੇਂ ਸਿਰ ਨਿਪਟਾਰਾ ਨਹੀਂ ਹੋ ਰਿਹਾ | ਕੌਂਸਲਰ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਇਲਾਕਾ ਵਾਸੀ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਉਨ੍ਹਾਂ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਗਾਂਧੀ ਨਗਰ ਦੀ ਪਾਣੀ ਸਪਲਾਈ ਸਮੱਸਿਆ ਦੇ ਸਥਾਈ ਹੱਲ ਲਈ ਸੰਬੰਧਿਤ ਵਿਭਾਗ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ |

ਪਿਛਲੀ ਖ਼ਬਰ ਅਕਾਲੀ ਆਗੂ ਦੇ ਠੇਕੇਦਾਰ ਪੁੱਤਰ 'ਤੇ ਹਮਲਾ, ਫਟੇ ਟਾਇਰ ਸਮੇਤ ਗੱਡੀ ਭਜਾ ਕੇ ਬਚਾਈ ਜਾਨ <br/> ਅਗਲੀ ਖ਼ਬਰ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਫੂਡ ਟੈਸਟਿੰਗ ਲੈਬ ਨੂੰ ਐਨ.ਏ.ਬੀ.ਐਲ. ਮਾਨਤਾ ਮਿਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।