04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਗੁਰੂ ਹਰਿਗੋਬਿੰਦ ਪਬਲਿਕ ਸਕੂਲ ਲਹਿਰੀ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 20-05-2026
ਸੀਂਗੋ ਮੰਡੀ, 19 ਮਈ (ਲਕਵਿੰਦਰ ਸ਼ਰਮਾ): ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰਸੀ: ਲਖਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਮਿਹਨਤ ਅਤੇ ਅਧਿਆਪਕਾਂ ਦੀ ਰਹਿਨੁਮਾਈ ਸਦਕਾ ਸੁਮਨਪ੍ਰੀਤ ਕੌਰ ਪੁੱਤਰੀ ਗੁਰਮੇਲ ਸਿੰਘ ਵਾਸੀ ਮੈਨੂੰਆਣਾ ਅਤੇ ਸ਼ਰਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ ਵਾਸੀ ਲਹਿਰੀ ਨੇ 459/500 (91.8ਫ਼ੀਸਦੀ) ਅੰਕ ਹਾਸਲ ਕਰਕੇ ਸਾਂਝੇ ਤੌਰ 'ਤੇ ਪਹਿਲਾ, ਪਰਨੀਤ ਕੌਰ ਪੁੱਤਰੀ ਗੁਰਾਂਜੀਤ ਸਿੰਘ ਵਾਸੀ ਕੌਰੇਆਣਾ ਨੇ 451/500 (90.2ਫ਼ੀਸਦੀ) ਅੰਕ ਲੈ ਕੇ ਦੂਸਰਾ, ਮਨਪ੍ਰੀਤ ਕੌਰ ਪੁੱਤਰੀ ਸੱਤਪਾਲ ਸਿੰਘ ਵਾਸੀ ਮੈਨੂੰਆਣਾ ਨੇ 450/500 (90ਫ਼ੀਸਦੀ) ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ | ਉਨ੍ਹਾਂ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਨ, ਮਾਪਿਆਂ ਦੇ ਸਹਿਯੋਗ ਅਤੇ ਸਕੂਲ ਸਟਾਫ਼ ਦੀ ਕਠਿਨ ਮਿਹਨਤ ਦਾ ਨਤੀਜਾ ਹਨ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੀ ਪ੍ਰਧਾਨ ਜਸਵਿੰਦਰ ਕੌਰ ਸਿੱਧੂ ਅਤੇ ਸਕੱਤਰ ਪਰਮਜੀਤ ਕੌਰ ਸੇਖੋਂ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਮਿਹਨਤ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਯੋਗ ਰਹਿਨੁਮਾਈ ਸਦਕਾ ਇਹ ਉੱਤਮ ਨਤੀਜੇ ਸੰਭਵ ਹੋਏ ਹਨ |

ਪਿਛਲੀ ਖ਼ਬਰ ਸ਼ਹੀਦ ਜਗਰਾਜ ਸਿੰਘ ਸਰਕਾਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/> ਅਗਲੀ ਖ਼ਬਰ ਅਕਾਲੀ ਆਗੂ ਦੇ ਠੇਕੇਦਾਰ ਪੁੱਤਰ 'ਤੇ ਹਮਲਾ, ਫਟੇ ਟਾਇਰ ਸਮੇਤ ਗੱਡੀ ਭਜਾ ਕੇ ਬਚਾਈ ਜਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।