04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸ਼ਹੀਦ ਜਗਰਾਜ ਸਿੰਘ ਸਰਕਾਰੀ ਸਕੂਲ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

ਅਜੀਤ ਡੈਸਕ 20-05-2026
ਤਲਵੰਡੀ ਸਾਬੋ, 19 ਮਈ (ਰਵਜੋਤ ਸਿੰਘ ਰਾਹੀ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਅਨੁਸਾਰ ਸ਼ਹੀਦ ਜਗਰਾਜ ਸਿੰਘ ਸ.ਸ.ਸ. ਸਕੂਲ ਸ਼ੇਖਪੁਰਾ ਦਾ ਨਤੀਜਾ 100 ਫ਼ੀਸਦੀ ਰਿਹਾ | ਸਕੂਲ ਪਿ੍ੰਸੀਪਲ ਦਰਸ਼ਨ ਸਿੰਘ ਮਾਨ ਨੇ ਦੱਸਿਆ ਕਿ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ 91.6 ਫ਼ੀਸਦੀ ਨੰਬਰ ਲੈ ਕੇ ਪਹਿਲਾ, ਸੁਖਪ੍ਰੀਤ ਕੌਰ ਨੇ 91 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਦੂਜਾ ਅਤੇ ਸਰਬਜੀਤ ਕੌਰ ਨੇ 90.2 ਫ਼ੀਸਦੀ ਨੰਬਰ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ ਹੈ | ?ਇਸ ਪ੍ਰਾਪਤੀ 'ਤੇ ਪਿ੍ੰਸੀਪਲ ਦਰਸ਼ਨ ਸਿੰਘ ਮਾਨ ਅਤੇ ਇੰਚਾਰਜ ਬੁੱਧ ਰਾਮ ਨੇ ਕਿਹਾ ਕਿ ਇਹ ਸਫਲਤਾ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਮਿਹਨਤ ਦਾ ਨਤੀਜਾ ਹੈ | ਉਨ੍ਹਾਂ ਇਸ ਸਫਲਤਾ ਲਈ ਅਧਿਆਪਕਾਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਜ਼ਿੰਦਗੀ ਵਿਚ ਅੱਗੇ ਵਧਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਸਕੂਲ ਆਫ਼ ਐਮੀਨੈਂਸ ਕੋਟ ਸ਼ਮੀਰ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਲਹਿਰੀ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।