04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਕਾਮਰੇਡਾਂ ਨੇ ਮਹਿੰਗਾਈ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

ਅਜੀਤ ਡੈਸਕ 20-05-2026
ਸੰਗਤ ਮੰਡੀ, 19 ਮਈ (ਸੁਖਤੇਜ ਧਾਲੀਵਾਲ): ਸੀ.ਪੀ.ਆਈ.ਐਮ.ਐਲ ਲਿਬਰੇਸ਼ਨ ਅਤੇ ਆਰ.ਐਮ.ਪੀ.ਆਈ ਵਲੋਂ ਸੰਗਤ ਮੰਡੀ ਵਿਖੇ ਸਾਂਝੇ ਤੌਰ 'ਤੇ ਮਹਿੰਗਾਈ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਸਥਾਨਕ ਮੰਡੀ ਦੇ ਬੱਸ ਅੱਡੇ 'ਤੇ ਇਕੱਠੇ ਹੋਏ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਰਸੋਈ ਗੈਸ ਅਤੇ ਡੀਜ਼ਲ, ਪਟਰੋਲ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਜੇਠ ਮਹੀਨੇ ਦੀ ਕੜਕਦੀ ਧੁੱਪ ਵਿਚ ਦੇਸ਼ ਦੀ ਮੋਦੀ ਹਕੂਮਤ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਕਾਮਰੇਡ ਅਮੀ ਲਾਲ, ਮਲਕੀਤ ਸਿੰਘ, ਗੁਰਮੀਤ ਸਿੰਘ ਅਤੇ ਕਾਮਰੇਡ ਪ੍ਰਕਾਸ਼ ਸਿੰਘ ਨੇ ਦੱਸਿਆ ਕਿ ਇਸ ਮਹਿੰਗਾਈ ਨੇ ਦੇਸ਼ ਦੇ ਆਮ ਲੋਕਾਂ ਦਾ ਕਚੂੰਮਰ ਕੱਢ ਕੇ ਰੱਖ ਦਿੱਤਾ ਹੈ | ਆਗੂਆਂ ਨੇ ਕੇਂਦਰ ਸਰਕਾਰ ਦੀਆਂ ਗਰੀਬ ਮਾਰੂ ਨੀਤੀਆਂ ਦਾ ਵਿਰੋਧ ਕਰਦਿਆਂ ਕਿਹਾ ਕਿ ਗੈਸ ਅਤੇ ਤੇਲ ਦੀਆਂ ਵਧਾਈਆਂ ਕੀਮਤਾਂ ਤੁਰੰਤ ਵਾਪਸ ਲਈਆਂ ਜਾਣ ਅਤੇ ਅਮਰੀਕਾ ਨਾਲ ਸਾਂਝ ਪਾਉਣੀ ਬੰਦ ਕੀਤੀ ਜਾਵੇ | ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਤੇਲ ਤੇ ਗੈੱਸ ਦੀਆਂ ਕੀਮਤਾਂ ਵਧਾਈਆਂ ਹਨ ਅਤੇ ਹੋਰ ਵਧਾਉਣ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਇਹ ਮੋਦੀ ਸਰਕਾਰ ਦੀਆਂ ਨਾਕਾਮੀਆਂ ਅਤੇ ਅਮਰੀਕਾ ਪੱਖੀ ਨੀਤੀਆਂ ਦਾ ਸਿੱਟਾ ਹੈ | ਦੇਸ਼ ਦੀ ਪਰਜਾ ਮਹਿੰਗਾਈ ਦੀ ਮਾਰ ਹੇਠ ਆ ਕੇ ਬੁਰੀ ਤਰ੍ਹਾਂ ਨਾਲ ਪਿਸ ਰਹੀ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਵਿਸ਼ਵ ਗੁਰੂ ਬਣਨ ਅਤੇ ਚੌਥੀ ਵੱਡੀ ਆਰਥਿਕ ਸ਼ਕਤੀ ਬਣਨ ਦੇ ਸੁਪਨੇ ਲੈ ਰਿਹਾ ਹੈ | ਸਾਥੀਆਂ ਨੇ ਲੋਕਾਂ ਨੂੰ ਬੰਗਾਲ ਵਾਂਗ ਵੱਡੇ ਪੱਧਰ 'ਤੇ ਵੋਟਾਂ ਕੱਟਣ ਅਤੇ ਚੋਣਾਂ ਲੁੱਟਣ ਤੋਂ ਸੁਚੇਤ ਕੀਤਾ ਅਤੇ ਲੋਕਾਂ ਨੂੰ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਵਿਰੁੱਧ ਸੜਕਾਂ 'ਤੇ ਨਿਕਲਣ ਦਾ ਸੁਨੇਹਾ ਦਿੱਤਾ | ਇਸ ਮੌਕੇ ਔਰਤਾਂ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸਟੇਟ ਬੈਂਕ ਕੋਟਫੱਤਾ ਨੇੇ ਮਿ੍ਤਕਾਂ ਦੇ ਪਰਿਵਾਰਾਂ ਨੂੰ ਬੀਮਾ ਯੋਜਨਾ ਦੇ ਚੈੱਕ ਵੰਡੇ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਕੋਟ ਸ਼ਮੀਰ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।