02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ- ਜ਼ਿਲੇ੍ਹ ਭਰ 'ਚ 1118 ਤੋਂ 795 ਤੱਕ ਸਿਮਟਿਆ ਚੋਣ ਮੈਦਾਨ, 14 ਉਮੀਦਵਾਰ ਬਿਨਾਂ ਮੁਕਾਬਲਾ ਜਿੱਤੇ

ਅਜੀਤ ਡੈਸਕ 20-05-2026
ਬਠਿੰਡਾ, 19 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ): ਬਠਿੰਡਾ ਜ਼ਿਲੇ੍ਹ ਵਿਚ ਨਗਰ ਨਿਗਮ/ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਉਮੀਦਵਾਰਾਂ ਦੀ ਅੰਤਿਮ ਤਸਵੀਰ ਹੁਣ ਪੂਰੀ ਤਰ੍ਹਾਂ ਸਾਫ਼ ਹੋ ਗਈ ਹੈ | ਕੁਲ 1118 ਨਾਮਜ਼ਦਗੀ ਪੱਤਰਾਂ ਵਿਚੋਂ 82 ਨਾਮਜ਼ਦਗੀਆਂ ਵੱਖ-ਵੱਖ ਕਾਰਨਾਂ ਕਰਕੇ ਰੱਦ ਹੋ ਗਈਆਂ, ਜਦਕਿ 227 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਿਸ ਲੈ ਲਏ ਹਨ ਅਤੇ 14 ਉਮੀਦਵਾਰ ਬਿਨ੍ਹਾ ਮੁਕਾਬਲਾ ਜੇਤੂ ਰਹੇ | ਇਸ ਤਰ੍ਹਾਂ ਹੁਣ 795 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ¢ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਗਰ ਨਿਗਮ ਬਠਿੰਡਾ ਦੇ 50 ਵਾਰਡਾਂ ਲਈ 282 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 21 ਨਾਮਜ਼ਦਗੀ ਪੱਤਰ ਰੱਦ ਹੋ ਗਏ, 1 ਉਮੀਦਵਾਰ ਬਿਨ੍ਹਾ ਮੁਕਾਬਲਾ ਜੇਤੂ ਰਿਹਾ ਅਤੇ 20 ਨਾਮਜ਼ਦਗੀ ਪੱਤਰ ਵਾਪਿਸ ਲੈਣ ਕਾਰਨ 240 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ¢ ਨਗਰ ਕੌਂਸਲ ਭੁੱਚੋ ਮੰਡੀ ਦੇ 13 ਵਾਰਡਾਂ ਲਈ 70 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ ਕੋਈ ਨਾਮਜ਼ਦਗੀ ਰੱਦ ਨਹੀਂ ਹੋਈ, 23 ਨਾਮਜ਼ਦਗੀ ਪੱਤਰ ਵਾਪਿਸ ਅਤੇ 47 ਉਮੀਦਵਾਰ ਚੋਣ ਮੈਦਾਨ ਵਿਚ, ਨਗਰ ਕੌਂਸਲ ਗੋਨਿਆਣਾ ਦੇ 13 ਵਾਰਡਾਂ ਲਈ 61 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ ਕੋਈ ਨਾਮਜ਼ਦਗੀ ਰੱਦ ਨਹੀਂ ਹੋਈ, 18 ਵਾਪਿਸ, 1 ਬਿਨ੍ਹਾਂ ਮੁਕਾਬਲਾ ਜੇਤੂ ਅਤੇ 42 ਉਮੀਦਵਾਰ ਮੈਦਾਨ ਵਿਚ, ਨਗਰ ਕੌਂਸਲ ਕੋਟਫੱਤਾ ਦੇ 11 ਵਾਰਡਾਂ ਲਈ 36 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 1 ਨਾਮਜ਼ਦਗੀ ਰੱਦ ਹੋਈ, 13 ਵਾਪਿਸ ਅਤੇ 22 ਉਮੀਦਵਾਰ ਚੋਣ ਮੈਦਾਨ 'ਚ, ਨਗਰ ਕੌਂਸਲ ਮੌੜ ਦੇ 17 ਵਾਰਡਾਂ ਲਈ 97 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 2 ਨਾਮਜ਼ਦਗੀਆਂ ਰੱਦ, 20 ਵਾਪਿਸ ਅਤੇ 75 ਉਮੀਦਵਾਰ ਚੋਣ ਮੈਦਾਨ 'ਚ, ਨਗਰ ਕੌਂਸਲ ਰਾਮਾਂ ਮੰਡੀ ਦੇ 15 ਵਾਰਡਾਂ ਲਈ 62 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 19 ਨਾਮਜ਼ਦਗੀਆਂ ਰੱਦ, 4 ਵਾਪਿਸ, 2 ਬਿਨ੍ਹਾਂ ਮੁਕਾਬਲਾ ਜੇਤੂ ਅਤੇ 37 ਉਮੀਦਵਾਰ ਚੋਣ ਮੈਦਾਨ 'ਚ, ਨਗਰ ਕੌਂਸਲ ਸੰਗਤ ਮੰਡੀ ਦੇ 9 ਵਾਰਡਾਂ ਲਈ 29 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ ਕੋਈ ਨਾਮਜ਼ਦਗੀ ਰੱਦ ਨਹੀਂ ਹੋਈ, 14 ਵਾਪਿਸ, 4 ਬਿਨ੍ਹਾਂ ਮੁਕਾਬਲਾ ਜੇਤੂ ਅਤੇ 11 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ¢ ਇਸੇ ਤਰ੍ਹਾਂ ਨਗਰ ਪੰਚਾਇਤ ਭਗਤਾ ਭਾਈਕਾ ਦੇ 13 ਵਾਰਡਾਂ ਲਈ 80 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ ਕੋਈ ਨਾਮਜ਼ਦਗੀ ਰੱਦ ਨਹੀਂ ਹੋਈ, 30 ਵਾਪਿਸ ਅਤੇ 50 ਉਮੀਦਵਾਰ ਚੋਣ ਮੈਦਾਨ 'ਚ, ਨਗਰ ਪੰਚਾਇਤ ਕੋਟਸ਼ਮੀਰ ਦੇ 13 ਵਾਰਡਾਂ ਲਈ 43 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 1 ਨਾਮਜ਼ਦਗੀ ਰੱਦ ਹੋਈ, 9 ਵਾਪਿਸ, 1 ਬਿਨ੍ਹਾਂ ਮੁਕਾਬਲਾ ਜੇਤੂ ਅਤੇ 32 ਉਮੀਦਵਾਰ, ਨਗਰ ਪੰਚਾਇਤ ਨਥਾਣਾ ਦੇ 11 ਵਾਰਡਾਂ ਲਈ 45 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ ਕੋਈ ਨਾਮਜ਼ਦਗੀ ਰੱਦ ਨਹੀਂ ਹੋਈ, 7 ਵਾਪਿਸ, 1 ਬਿਨ੍ਹਾਂ ਮੁਕਾਬਲਾ ਜੇਤੂ ਅਤੇ 37 ਉਮੀਦਵਾਰ ਚੋਣ ਮੈਦਾਨ 'ਚ, ਨਗਰ ਪੰਚਾਇਤ ਲਹਿਰਾ ਮੁਹੱਬਤ ਦੇ 11 ਵਾਰਡਾਂ ਲਈ 45 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ ਕੋਈ ਨਾਮਜ਼ਦਗੀ ਰੱਦ ਨਹੀਂ ਹੋਈ, 13 ਵਾਪਿਸ ਅਤੇ 32 ਉਮੀਦਵਾਰ ਚੋਣ ਮੈਦਾਨ 'ਚ, ਨਗਰ ਪੰਚਾਇਤ ਭਾਈ ਰੂਪਾ ਦੇ 13 ਵਾਰਡਾਂ ਲਈ 77 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 5 ਨਾਮਜ਼ਦਗੀਆਂ ਰੱਦ, 19 ਵਾਪਿਸ ਅਤੇ 53 ਉਮੀਦਵਾਰ ਚੋਣ ਮੈਦਾਨ 'ਚ, ਨਗਰ ਪੰਚਾਇਤ ਮਹਿਰਾਜ ਦੇ 13 ਵਾਰਡਾਂ ਲਈ 83 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 24 ਨਾਮਜ਼ਦਗੀਆਂ ਰੱਦ ਹੋਈਆਂ, 10 ਵਾਪਿਸ, 3 ਬਿਨ੍ਹਾਂ ਮੁਕਾਬਲਾ ਜੇਤੂ ਅਤੇ 46 ਉਮੀਦਵਾਰ ਚੋਣ ਮੈਦਾਨ 'ਚ, ਨਗਰ ਪੰਚਾਇਤ ਕੋਠਾਗੁਰੂ ਦੇ 11 ਵਾਰਡਾਂ ਲਈ 54 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 2 ਨਾਮਜ਼ਦਗੀਆਂ ਰੱਦ, 17 ਵਾਪਿਸ, 1 ਬਿਨ੍ਹਾਂ ਮੁਕਾਬਲਾ ਜੇਤੂ ਅਤੇ 34 ਉਮੀਦਵਾਰ ਚੋਣ ਮੈਦਾਨ 'ਚ ਅਤੇ ਨਗਰ ਪੰਚਾਇਤ ਮਲੂਕਾ ਦੇ 11 ਵਾਰਡਾਂ ਲਈ 54 ਨਾਮਜ਼ਦਗੀ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿਚੋਂ 7 ਨਾਮਜ਼ਦਗੀਆਂ ਰੱਦ ਹੋਈਆਂ, 10 ਵਾਪਿਸ ਅਤੇ 37 ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ¢ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟਾਂ 26 ਮਈ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਪੈਣਗੀਆਂ¢ ਚੋਣਾਂ ਤੋਂ ਬਾਅਦ ਵੋਟਾਂ ਦੀ ਗਿਣਤੀ 29 ਮਈ ਨੂੰ ਸਥਾਪਿਤ ਗਿਣਤੀ
ਪਿਛਲੀ ਖ਼ਬਰ 'ਆਪ' ਉਮੀਦਵਾਰ ਪੁਸ਼ਪਾ ਰਾਣੀ ਪਿੰਕੀ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਸਾਬਕਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਦੀ ਪਤਨੀ ਬਿਨਾਂ ਮੁਕਾਬਲਾ ਜੇਤੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।