ਮਹਿਰਾਜ, 19 ਮਈ (ਸੁਖਪਾਲ ਮਹਿਰਾਜ): ਨਗਰ ਪੰਚਾਇਤ ਮਹਿਰਾਜ ਦੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਕਿਰਿਆ ਤੇਜ਼ ਹੋ ਗਈ ਹੈ | ਰਿਟਰਨਿੰਗ ਅਫ਼ਸਰ ਅੰਮਿ੍ਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਨਗਰ ਮਹਿਰਾਜ ਵਿਖੇ ਕੁੱਲ 83 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ | ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੌਰਾਨ 24 ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰ ਦਿੱਤੇ ਗਏ, ਜਦਕਿ 10 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਲਈਆਂ ਹਨ | ਇਸ ਤਰ੍ਹਾਂ ਹੁਣ ਨਗਰ ਪੰਚਾਇਤ ਚੋਣਾਂ ਲਈ ਕੁੱਲ 49 ਉਮੀਦਵਾਰ ਚੋਣ ਮੈਦਾਨ ਵਿਚ ਰਹਿ ਗਏ ਹਨ | ਰਿਟਰਨਿੰਗ ਅਫ਼ਸਰ ਨੇ ਕਿਹਾ ਕਿ ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਪ੍ਰਸ਼ਾਸਨ ਵਲੋਂ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ |