03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਅੱਤਵਾਦੀ ਵਿਰੋਧੀ ਦਿਵਸ ਮਨਾਇਆ <br/>

ਬਠਿੰਡਾ ਦੇ ਐਸ.ਐਸ.ਡੀ. ਗਰਲਜ਼ ਕਾਲਜ ਵਿਖੇ ਮਨਾਏ ਜਾ ਰਹੇ ਅੱਤਵਾਦੀ ਵਿਰੋਧੀ ਦਿਵਸ ਦਾ ਦਿ੍ਸ਼ | <br/> 25-05-2026
ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵਲੋਂ ਆਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਐਸ.ਡੀ ਗਰਲਜ਼ ਕਾਲਜ, ਬਠਿੰਡਾ ਵਿਖੇ ਕਾਲਜ ਪਿ੍ੰਸੀਪਲ ਡਾ. ਨੀਰੂ ਗਰਗ ਦੀ ਯੋਗ ਅਗਵਾਈ ਹੇਠ ਪ੍ਰੋਗਰਾਮ ਅਫ਼ਸਰਾਂ ਡਾ. ਸਿਮਰਜੀਤ ਕੌਰ ਅਤੇ ਗੁਰਮਿੰਦਰ ਜੀਤ ਕੌਰ ਦੀ ਸਰਪ੍ਰਸਤੀ ਵਿਚ ਐਨ.ਐਸ.ਐਸ. ਯੂਨਿਟਾਂ, ਰੈੱਡ ਰੀਬਨ ਕਲੱਬਾਂ ਅਤੇ ਯੂਥ ਕਲੱਬ ਵਲੋਂ ਅੱਤਵਾਦੀ ਵਿਰੋਧੀ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਵਲੋਂ ਦੱਸਿਆ ਗਿਆ ਕਿ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਤਵਾਦ ਪ੍ਰਤੀ ਜਾਗਰੂਕ ਕਰਨਾ ਅਤੇ ਇਸ ਤੋਂ ਬਚਣ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣਾ ਹੈ ਤਾਂ ਜੋ ਕੋਈ ਵੀ ਦੇਸ਼ ਵਾਸੀ ਅੱਤਵਾਦ ਦਾ ਸ਼ਿਕਾਰ ਨਾ ਹੋਵੇ | ਅੱਤਵਾਦੀ ਵਿਰੋਧੀ ਦਿਵਸ ਮਨਾਉਣ ਪਿੱਛੇ ਮੁੱਖ ਮਕਸਦ ਲੋਕਾਂ ਦੇ ਮਨਾਂ ਅੰਦਰ ਅੱਤਵਾਦੀ ਪ੍ਰਤੀ ਨਫ਼ਰਤ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਸੀ ਪਿਆਰ, ਸਾਂਝ ਤੇ ਭਾਈਚਾਰਾ ਕਾਇਮ ਰੱਖਦਿਆਂ ਮਾਨਵਤਾ ਦੇ ਭਲੇ ਲਈ ਪ੍ਰੇਰਿਤ ਕਰਨਾ ਹੈ | ਇਸ ਦਾ ਦੂਜਾ ਅਹਿਮ ਮਕਸਦ ਅਸੰਤੁਸ਼ਟ ਧਿਰਾਂ ਨੂੰ ਹਿੰਸਾ ਦਾ ਰਾਹ ਤਿਆਗ ਕੇ ਸ਼ਾਂਤੀ ਅਤੇ ਅਹਿੰਸਾ ਦੇ ਮਾਰਗ ਰਾਹੀਂ ਆਪਣੀਆਂ ਮੰਗਾਂ ਲਈ ਜਮਹੂਰੀ ਸੰਘਰਸ਼ ਕਰਨ ਦੇ ਰਾਹ ਤੋਰਨਾ ਹੈ | ਤੀਜਾ ਵੱਡਾ ਮਕਸਦ ਨੌਜਵਾਨ ਪੀੜ੍ਹੀ ਨੂੰ ਅੱਤਵਾਦੀ ਦੀ ਕਰੂਪਤਾ ਅਤੇ ਇਸ ਕਾਰਨ ਉਪਜਦੀਆਂ ਦੁੱਖਾਂ-ਤਕਲੀਫ਼ਾਂ ਤੋਂ ਜਾਣੂ ਕਰਵਾ ਕੇ ਇਸ ਗੁਮਰਾਹਕੁਨ ਰਾਹ 'ਤੇ ਤੁਰਨ ਤੋਂ ਰੋਕਣਾ ਹੈ | ਕਾਲਜ ਦੇ ਪ੍ਰਧਾਨ ਐਡਵੋਕੇਟ ਸੰਜੇ ਗੋਇਲ, ਸਕੱਤਰ ਵਿਕਾਸ ਗਰਗ ਅਤੇ ਪਿ੍ੰਸੀਪਲ ਡਾ. ਨੀਰੂ ਗਰਗ ਨੇ ਦੇਸ਼ ਵਾਸੀਆਂ ਨੂੰ ਸਦਭਾਵਨਾ ਨਾਲ ਰਹਿਣ ਲਈ ਪ੍ਰੇਰਿਤ ਕਰਨ ਵਾਲੇ ਪ੍ਰੋਗਰਾਮ ਕਰਾਉਂਦੇ ਰਹਿਣ ਲਈ ਕਿਹਾ |

ਪਿਛਲੀ ਖ਼ਬਰ ਨਿਸ਼ਕਾਮ ਸੇਵਕ ਸੰਤ ਬਾਬਾ ਖੜਕ ਸਿੰਘ ਅਗਲੀ ਖ਼ਬਰ ਕਾਂਗਰਸੀ ਉਮੀਦਵਾਰ ਸੰਤੋਸ਼ ਰਾਣੀ ਦੇ ਦਫ਼ਤਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।