03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਚੋਣ ਪ੍ਰਚਾਰ ਬੰਦ, ਆਖ਼ਰੀ ਦਿਨ ਉਮੀਦਵਾਰਾਂ ਨੇ ਕੱਢੇ ਰੋਡ-ਸ਼ੋਅ <br/>

ਅਜੀਤ ਡੈਸਕ 25-05-2026
ਬਠਿੰਡਾ, 24 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਚੋਣ ਪ੍ਰਚਾਰ ਅੱਜ ਐਤਵਾਰ ਦੀ ਸ਼ਾਮੀਂ 5 ਵਜੇ ਬੰਦ ਹੋ ਗਿਆ | ਪ੍ਰਚਾਰ ਦੇ ਆਖ਼ਰੀ ਦਿਨ ਵੱਖ-ਵੱਖ ਪਾਰਟੀਆਂ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਸ਼ਹਿਰਾਂ ਅਤੇ ਕਸਬਿਆਂ ਵਿਚ ਆਖ਼ਰੀ ਪਲ ਤੱਕ ਰੋਡ ਸ਼ੋਅ ਕੱਢ ਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ ਗਿਆ | ਢੋਲ-ਨਗਾੜਿਆਂ, ਬਾਈਕ ਰੈਲੀਆਂ ਅਤੇ ਡੋਰ ਟੂ ਡੋਰ ਮੁਹਿੰਮਾਂ ਨਾਲ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਰਿਹਾ | ਹੁਣ 26 ਮਈ ਨੂੰ ਜ਼ਿਲੇ੍ਹ ਭਰ ਵਿਚ ਵੋਟਾਂ ਪੈਣਗੀਆਂ | ਵੋਟਿੰਗ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਭਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ ਸੰਵੇਦਨਸ਼ੀਲ ਬੂਥਾਂ 'ਤੇ ਸਖ਼ਤ ਚੌਕਸੀ ਵਰਤਣ ਲਈ ਕਿਹਾ ਗਿਆ¢
ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਲਈ ਕੁੱਲ 795 ਉਮੀਦਵਾਰਾਂ ਚੋਣ ਮੈਦਾਨ
ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਹੁਣ ਉਮੀਦਵਾਰ ਘਰ ਘਰ ਸੰਪਰਕ ਮੁਹਿੰਮ ਅਤੇ ਆਪਣੇ ਹਮਾਇਤੀਆਂ ਨਾਲ ਵੋਟਿੰਗ ਲਈ ਪ੍ਰੇਰਿਤ ਕਰਨ 'ਚ ਜੁਟ ਗਏ ਹਨ¢ ਨਗਰ ਨਿਗਮ ਬਠਿੰਡਾ ਸਮੇਤ 6 ਨਗਰ ਕੌਂਸਲਾਂ ਅਤੇ 8 ਨਗਰ ਪੰਚਾਇਤਾਂ ਲਈ ਕੁਲ 795 ਉਮੀਦਵਾਰਾਂ ਚੋਣ ਮੈਦਾਨ ਵਿਚ ਹਨ, ਨਗਰ ਨਿਗਮ ਬਠਿੰਡਾ ਦੇ 50 ਵਾਰਡਾਂ ਲਈ 240, ਨਗਰ ਕੌਂਸਲ ਭੱੁਚੋ ਮੰਡੀ ਦੇ 13 ਵਾਰਡਾਂ ਲਈ 47, ਗੋਨਿਆਣਾ ਦੇ 13 ਵਾਰਡਾਂ ਲਈ 42, ਕੋਟਫੱਤਾ ਦੇ 11 ਵਾਰਡਾਂ ਲਈ 22, ਮੌੜ ਦੇ 17 ਵਾਰਡਾਂ ਲਈ 75, ਰਾਮਾਂ ਮੰਡੀ ਦੇ 37, ਸੰਗਤ ਮੰਡੀ ਦੇ 9 ਵਾਰਡਾਂ ਲਈ 11, ਨਗਰ ਪੰਚਾਇਤ ਭਗਤਾ ਭਾਈਕਾ ਦੇ 13 ਵਾਰਡਾਂ ਲਈ50, ਕੋਟਸ਼ਮੀਰ ਦੇ 13 ਵਾਰਡਾਂ ਲਈ 32, ਨਥਾਣਾ ਦੇ 11 ਵਾਰਡਾਂ ਲਈ 37, ਲਹਿਰਾ ਮੁਹੱਬਤ ਦੇ 11 ਵਾਰਡਾਂ ਲਈ 32, ਭਾਈ ਰੂਪਾ ਦੇ 13 ਵਾਰਡਾਂ ਲਈ 53, ਮਹਿਰਾਜ ਦੇ 13 ਵਾਰਡਾਂ ਲਈ 46, ਕੋਠਾਗੁਰੂ ਦੇ 11 ਵਾਰਡਾਂ ਲਈ 34 ਅਤੇ ਮਲੂਕਾ ਦੇ 11 ਵਾਰਡਾਂ ਲਈ 37 ਉਮੀਦਵਾਰ ਮੈਦਾਨ ਵਿਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਵੋਟਰ ਕਰਨਗੇ |
5 ਵਿਅਕਤੀਆਂ ਤੋਂ ਵੱਧ ਇਕੱਠ, ਰੈਲੀਆਂ, ਮੀਟਿੰਗਾਂ, ਰੋਸ ਧਰਨੇ, ਨਾਅਰੇ ਲਗਾਉਣ 'ਤੇ ਪਾਬੰਦੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਬਠਿੰਡਾ ਮੈਡਮ ਕੰਚਨ, ਆਈ.ਏ.ਐਸ. ਨੇ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕਰਦੇ ਹੋਏ ਜ਼ਿਲੇ੍ਹ ਵਿਚ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠ, ਰੈਲੀਆਂ, ਜਨਤਕ ਮੀਟਿੰਗਾਂ, ਰੋਸ ਧਰਨਿਆਂ ਅਤੇ ਨਾਅਰੇਬਾਜ਼ੀ 'ਤੇ ਪਾਬੰਦੀ ਲਗਾ ਦਿੱਤੀ ਹੈ¢ ਹੁਕਮਾਂ ਮੁਤਾਬਿਕ 48 ਘੰਟੇ ਪਹਿਲਾਂ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਕਿਸੇ ਕਿਸਮ ਦੇ ਰਾਜਨੀਤਕ ਇਕੱਠ, ਜਲਸੇ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ | ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ¢ ਹਾਲਾਂਕਿ ਸਿਆਸੀ ਪਾਰਟੀ ਦੇ ਅਤੇ ਆਜ਼ਾਦ ਉਮੀਦਵਾਰਾਂ ਵਲੋਂ ਹੁਣ ਸਿਰਫ਼ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਸਕਦਾ | ਇਹ ਹੁਕਮ ਡਿਊਟੀ 'ਤੇ ਤਾਇਨਾਤ ਸੁਰੱਖਿਆ ਪੁਲਿਸ ਅਤੇ ਸੁਰੱਖਿਆ ਕਰਮਚਾਰੀਆਂ, ਸਰਕਾਰੀ ਸਮਾਗਮਾਂ, ਵਿਆਹ-ਸ਼ਾਦੀਆਂ, ਧਾਰਮਿਕ ਨਗਰ ਕੀਰਤਨਾਂ ਅਤੇ ਮਾਤਮੀ ਸਮਾਰੋਹਾਂ 'ਤੇ ਲਾਗੂ ਨਹੀਂ ਹੋਵੇਗਾ¢ ਚੋਣ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ¢
ਵੋਟਿੰਗ ਵਾਲੇ ਦਿਨ ਪੋਲਿੰਗ ਬੂਥਾਂ ਨੇੜੇ ਸਖ਼ਤ ਪਾਬੰਦੀਆਂ ਲਾਗੂ
ਚੋਣਾਂ ਨੂੰ ਸ਼ਾਂਤੀਪੂਰਵਕ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ, ਆਈ.ਏ.ਐਸ. ਵਲੋਂ ਅਹਿਮ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ¢ ਵੋਟਿੰਗ ਵਾਲੇ ਦਿਨ ਜ਼ਿਲ੍ਹਾ ਬਠਿੰਡਾ ਦੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦੇ ਚੋਣ ਪ੍ਰਚਾਰ, ਸ਼ੋਰ-ਸ਼ਰਾਬੇ ਅਤੇ ਹੁੱਲੜਬਾਜ਼ੀ 'ਤੇ ਪੂਰਨ ਪਾਬੰਦੀ ਰਹੇਗੀ | ਪ੍ਰਸ਼ਾਸਨ ਵਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਪੋਲਿੰਗ ਬੂਥਾਂ ਦੇ ਨੇੜੇ ਮੋਬਾਈਲ ਫੋਨ, ਕੋਰਡਲੈਸ ਫੋਨ, ਵਾਇਰਲੈੱਸ ਸੈੱਟ, ਲਾਊਡਸਪੀਕਰ ਅਤੇ ਮੈਗਾਫੋਨ ਵਰਗੇ ਉਪਕਰਨਾਂ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ¢ ਹਾਲਾਂਕਿ ਇਹ ਪਾਬੰਦੀ ਚੋਣ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਅਤੇ ਪੁਲਿਸ ਕਰਮਚਾਰੀਆਂ 'ਤੇ ਲਾਗੂ ਨਹੀਂ ਹੋਵੇਗੀ¢ ਇਸ ਤੋਂ ਇਲਾਵਾ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਕਿਸੇ ਵੀ ਤਰ੍ਹਾਂ ਦੇ ਪੋਸਟਰ, ਬੈਨਰ ਜਾਂ ਪ੍ਰਚਾਰ ਸਮੱਗਰੀ ਲਗਾਉਣ 'ਤੇ ਵੀ ਰੋਕ ਲਗਾਈ ਗਈ ਹੈ¢ ਕੋਈ ਵੀ ਸਿਆਸੀ ਪਾਰਟੀ ਜਾਂ ਆਜ਼ਾਦ ਉਮੀਦਵਾਰ ਇਸ ਘੇਰੇ ਵਿਚ ਟੈਂਟ ਜਾਂ ਪੋਲਿੰਗ ਬੂਥ ਨਹੀਂ ਲਗਾ ਸਕੇਗਾ¢

ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਗੁਰਸੇਵਕ ਸਿੰਘ ਸਿੱਧੂ ਦੇ ਹੱਕ 'ਚ ਸਮਰਥਕਾਂ ਨੇ ਵੋਟਾਂ ਮੰਗੀਆਂ <br/> ਅਗਲੀ ਖ਼ਬਰ ਸ਼ਾਰਟ ਸ਼ਰਕਟ ਕਾਰਨ ਕਮਰੇ 'ਚ ਰੱਖੀ ਤੂੜੀ ਨੂੰ ਲੱਗੀ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।