03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਬਠਿੰਡਾ ਅਪਰਾਧਨਾਮਾ : 59 ਗ੍ਰਾਮ ਹੈਰੋਇਨ ਸਮੇਤ 6 ਲੋਕ ਗਿ੍ਫ਼ਤਾਰ <br/>

ਅਜੀਤ ਡੈਸਕ 25-05-2026
ਬਠਿੰਡਾ, 24 ਮਈ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਪੁਲਿਸ ਵਲੋਂ ਨਸ਼ਾ ਤਸਕਰੀ ਖ਼ਿਲਾਫ਼ ਚਲਾਏ ਜਾ ਰਹੇ ਅਭਿਆਨ ਦੇ ਤਹਿਤ ਕਾਰਵਾਈ ਕਰਦੇ ਹੋਏ ਸ਼ਹਿਰ ਦੇ ਵੱਖ-ਵੱਖ ਥਾਵਾਂ ਤੋਂ 6 ਲੋਕਾਂ ਨੂੰ ਗਿ੍ਫ਼ਤਾਰ ਕਰਦੇ ਹੋਏ ਉਨ੍ਹਾਂ ਕੋਲੋਂ 59 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਜਿਨ੍ਹਾਂ ਦੇ ਖ਼ਿਲਾਫ਼ ਨਸ਼ਾ ਰੋਕੂ ਕਾਨੂੰਨ ਤਹਿਤ ਕਾਰਵਾਈ ਕਰਦੇ ਹੋਏ ਮੁਕੱਦਮਾ ਦਰਜ ਕੀਤਾ ਗਿਆ ਹੈ | ਪਹਿਲੇ ਮਾਮਲੇ 'ਚ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਅਨੁਸਾਰ ਉਨ੍ਹਾਂ ਵਲੋਂ ਨਰੂਆਣਾ ਰੋਡ ਨੇੜੇ ਫਲਾਈ ਓਵਰ ਕੋਲੋਂ ਚਾਰ ਲੋਕਾਂ ਜਿੰਨ੍ਹਾਂ ਦੀ ਪਹਿਚਾਣ ਵਿੱਕੀ, ਹੈਪੀ ਵਾਸੀ ਬਚਨ ਕਲੋਨੀ, ਗਗਨਦੀਪ ਸਿੰਘ ਵਾਸੀ ਲਾਲ ਸਿੰਘ ਬਸਤੀ ਅਤੇ ਲਵਪ੍ਰੀਤ ਸਿੰਘ ਵਾਸੀ ਬੀੜ ਰੋਡ ਨੂੰ ਗਿ੍ਫ਼ਤਾਰ ਕਰਦੇ ਹੋਏ ਉਨ੍ਹਾਂ ਕੋਲੋਂ 6.50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਥਾਣਾ ਕੈਨਾਲ ਕਾਲੋਨੀ 'ਚ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸੇ ਤਰ੍ਹਾਂ ਦੂਜੇ ਮਾਮਲੇ 'ਚ ਸੀਆਈਏ-2 ਦੀ ਪੁਲਿਸ ਦੇ ਸਹਾਇਕ ਥਾਣੇਦਾਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਘਨੱਈਆ ਚੌਂਕ ਤੇ ਕਰੀਬ 500 ਗਜ ਅੱਗੇ ਬਠਿੰਡਾ ਕੋਲੋਂ ਉਮਰਦੀਨ ਵਾਸੀ ਮਲੂਕਾ ਨੂੰ ਗਿ੍ਫ਼ਤਾਰ ਕਰਦੇ ਹੋਏ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਮੁਲਜ਼ਮ ਦੇ ਖ਼ਿਲਾਫ਼ ਥਾਣਾ ਥਰਮਲ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ | ਇਸੇ ਤਰ੍ਹਾਂ ਥਾਣਾ ਸਦਰ ਦੀ ਪੁਲਿਸ ਨੇ 2.50 ਗ੍ਰਾਮ ਹੈਰੋਇਨ ਸਮੇਤ ਦਿਨੇਸ਼ ਕੁਮਾਰ ਵਾਸੀ ਗੋਪਾਲ ਨਗਰ ਨੂੰ ਪਿੰਡ ਬੀੜ ਬਹਿਮਣ ਕੋਲੋਂ ਗਿ੍ਫ਼ਤਾਰ ਕੀਤਾ ਗਿਆ ਹੈ | ਜਿਸ ਦੇ ਖ਼ਿਲਾਫ਼ ਥਾਣਾ ਸਦਰ 'ਚ ਮੁਕੱਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਪਿਛਲੀ ਖ਼ਬਰ 'ਆਪ' ਵਲੋਂ ਨਗਰ ਪੰਚਾਇਤ ਭਗਤਾ ਭਾਈਕਾ, ਕੋਠਾ ਗੁਰੂ ਅਤੇ ਮਲੂਕਾ ਦੇ ਉਮੀਦਵਾਰਾਂ ਦੇ ਹੱਕ 'ਚ ਰੋਡ ਸ਼ੋਅ ਅਗਲੀ ਖ਼ਬਰ ਆਜ਼ਾਦ ਉਮੀਦਵਾਰ ਗੁਰਸੇਵਕ ਸਿੰਘ ਸਿੱਧੂ ਦੇ ਹੱਕ 'ਚ ਸਮਰਥਕਾਂ ਨੇ ਵੋਟਾਂ ਮੰਗੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।