17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਕੇਵਲ ਸਿੰਘ ਢਿੱਲੋਂ ਦੇ ਭਾਜਪਾ ਸੂਬਾ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਬੁਢਲਾਡਾ ਵਿਖੇ ਲੱਡੂ ਵੰਡੇ <br/>

ਬੁਢਲਾਡਾ ਵਿਖੇ ਕੇਵਲ ਸਿੰਘ ਢਿੱਲੋਂ ਦੇ ਸੂਬਾ ਭਾਜਪਾ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਲੱਡੂ ਵੰਡਣ ਮੌਕੇ ਪਾਰਟੀ ਆਗੂ ਤੇ ਵਰਕਰ | ਤਸਵੀਰ : ਟੋਨੀ ਬੁਢਲਾਡਾ <br/> 29-05-2026
ਬੁਢਲਾਡਾ, 28 ਮਈ (ਸਵਰਨ ਸਿੰਘ ਰਾਹੀ)- ਭਾਰਤੀ ਜਨਤਾ ਪਾਰਟੀ ਵਲੋਂ ਸੀਨੀਅਰ ਆਗੂ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਾਏ ਜਾਣ 'ਤੇ ਸਥਾਨਕ ਸ਼ਹਿਰ ਦੇ ਭਾਜਪਾ ਆਗੂਆਂ ਤੇ ਵਰਕਰਾਂ ਨੇ ਲੱਡੂ ਵੰਡ ਕੇ ਖ਼ੁਸ਼ੀਆਂ ਮਨਾਈਆਂ | ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਜੈਨ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਲਏ ਗਏ ਇਸ ਫ਼ੈਸਲੇ ਨਾਲ ਰਾਜ 'ਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਵੇਗੀ | ਪਾਰਟੀ ਦੇ ਹਲਕਾ ਇੰਚਾਰਜ ਸੂਬੇਦਾਰ ਭੋਲਾ ਸਿੰਘ ਹਸਨਪੁਰ, ਮੰਡਲ ਪ੍ਰਧਾਨ ਕੁਸ਼ਦੀਪ ਸ਼ਰਮਾ, ਬਲਵਿੰਦਰ ਸਿੰਘ ਹਾਕਮ ਵਾਲਾ ਅਤੇ ਯਸ਼ਪਾਲ ਗਰਗ ਨੇ ਕਿਹਾ ਕਿ ਪਾਰਟੀ ਵਲੋਂ ਸੁਲਝੇ ਹੋਏ ਸਿਆਸਤਦਾਨ ਅਤੇ ਇਮਾਨਦਾਰ ਆਗੂ ਦੇ ਹੱਥ 'ਚ ਸੂਬੇ ਦੀ ਵਾਗ਼ਡੋਰ ਸੌਂਪਣਾ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ | ਉਨ੍ਹਾਂ ਇਸ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਮੁੱਚੀ ਕੇਂਦਰੀ ਲੀਡਰਸ਼ਿਪ ਸਮੇਤ ਸੂਬੇ ਦੇ ਸਮੂਹ ਉੱਚ ਆਗੂਆਂ ਦਾ ਧੰਨਵਾਦ ਕਰਦਿਆਂ ਲੱਡੂ ਵੰਡ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਇਸ ਮੌਕੇ ਦਲਜੀਤ ਸਿੰਘ ਦਰਸ਼ੀ, ਸੰਜੀਵ ਕੁਮਾਰ, ਰਵਿੰਦਰ ਰਿੰਕੂ ਸ਼ਰਮਾ, ਨਮਿੰਦਰ ਸਿੰਘ ਕਾਲਾ, ਮੰਗੂ ਸਿੰਘ, ਕੁਲਦੀਪ ਸਿੰਘ ਸਰਪੰਚ, ਜਗਤਾਰ ਸਿੰਘ ਗੋਬਿੰਦਪੁਰਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ਼ੇਅਰ ਮਾਰਕੀਟ ਵਿਚ ਨਿਵੇਸ਼ ਦੇ ਨਾਂਅ 'ਤੇ 42 ਲੱਖ 50 ਹਜ਼ਾਰ ਰੁਪਏ ਤੋਂ ਵੱਧ ਦੀ ਠੱਗੀ ਅਗਲੀ ਖ਼ਬਰ ਇਨਕਲਾਬੀ ਨੌਜਵਾਨ ਸਭਾ ਨੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।