17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ਼ੇਅਰ ਮਾਰਕੀਟ ਵਿਚ ਨਿਵੇਸ਼ ਦੇ ਨਾਂਅ 'ਤੇ 42 ਲੱਖ 50 ਹਜ਼ਾਰ ਰੁਪਏ ਤੋਂ ਵੱਧ ਦੀ ਠੱਗੀ

ਅਜੀਤ ਡੈਸਕ 29-05-2026
ਅਣਪਛਾਤੇ ਖ਼ਿਲਾਫ਼ ਮੁਕੱਦਮਾ ਦਰਜ
ਬਠਿੰਡਾ, 28 ਮਈ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੀ ਨਵੀ ਬਸਤੀ ਦੇ ਰਹਿਣ ਵਾਲੇ ਇਕ ਵਿਅਕਤੀ ਨਾਲ ਸ਼ੇਅਰ ਮਾਰਕੀਟ ਵਿਚ ਨਿਵੇਸ਼ ਕਰਨ ਦੇ ਨਾਮ 'ਤੇ ਕਿਸੇ ਅਣਪਛਾਤੇ ਵਲੋਂ ਲੱਖਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਥਾਣਾ ਸਾਈਬਰ ਕ੍ਰਾਈਮ ਦੀ ਪੁਲਿਸ ਨੇ ਮਾਮਲੇ ਦੀ ਪੜਤਾਲ ਕਰਨ ਤੋਂ ਬਾਅਦ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਸਾਈਬਰ ਕ੍ਰਾਈਮ ਦੇ ਇੰਸਪੈਕਟਰ ਬਲਵਿੰਦਰ ਸਿੰਘ ਅਨੁਸਾਰ ਉਸ ਨੂੰ ਆਰਿਆ ਨਗਰ ਨਵੀਂ ਬਸਤੀ ਦੇ ਰਹਿਣ ਵਾਲੇ ਨਿਤਿਨ ਗਰਗ ਨੇ ਸ਼ਿਕਾਇਤ ਕੀਤੀ ਕਿ ਉਹ ਗੂਗਲ 'ਤੇ ਸਰਚ ਕਰ ਰਿਹਾ ਸੀ, ਜਿੱਥੇ ਉਸ ਨੂੰ ਇੱਕ ਵਟਸਐਪ ਗਰੁੱਪ ਦਾ ਲਿੰਕ ਮਿਲਿਆ | ਗਰੁੱਪ ਨਾਲ ਜੁੜਨ ਤੋਂ ਬਾਅਦ ਉਸ ਦੀ ਗੱਲਬਾਤ ਕਥਿਤ 'ਅਮਾਂਸਾ ਇਨਵੈਸਟਮੈਂਟ ਲਿਮਿਟੇਡ' ਨਾਮ ਦੀ ਕੰਪਨੀ ਨਾਲ ਸੰਬੰਧਿਤ ਕਥਿਤ ਸਟਾਕ ਐਨਾਲਿਸਟ ਐਸ਼ਵਰਿਆ ਪਟੇਲ ਨਾਮਕ ਮਹਿਲਾ ਨਾਲ ਹੋਈ | ਸ਼ਿਕਾਇਤਕਰਤਾ ਨੇ ਕਿਹਾ ਕਿ ਮਹਿਲਾ ਨੇ ਸ਼ੁਰੂ 'ਚ ਨਿਵੇਸ਼ 'ਤੇ ਵਧੀਆ ਮੁਨਾਫ਼ਾ ਦਿਖਾ ਕੇ ਉਸ ਦਾ ਭਰੋਸਾ ਜਿੱਤਿਆ ਅਤੇ ਬਾਅਦ ਵਿਚ ਵੱਖ-ਵੱਖ ਬੈਂਕ ਖਾਤਿਆਂ ਵਿਚ ਰਕਮ ਟਰਾਂਸਫ਼ਰ ਕਰਵਾਉਣੀ ਸ਼ੁਰੂ ਕਰ ਦਿੱਤੀ | 30 ਮਾਰਚ 2026 ਤੋਂ 21 ਮਈ 2026 ਦਰਮਿਆਨ ਪੀੜਤ ਨੇ ਕੁੱਲ 42, 50,520 ਰੁਪਏ ਟਰਾਂਸਫ਼ਰ ਕਰ ਦਿੱਤੇ | ਜਦੋਂ ਉਸ ਨੇ ਆਪਣੀ ਨਿਵੇਸ਼ ਕੀਤੀ ਰਕਮ ਅਤੇ ਮੁਨਾਫ਼ਾ ਵਾਪਸ ਕੱਢਣ ਦੀ ਕੋਸ਼ਿਸ਼ ਕੀਤੀ ਤਾਂ ਉਸ ਤੋਂ ਹੋਰ ਪੈਸਿਆਂ ਦੀ ਮੰਗ ਕੀਤੀ ਗਈ | ਇਸ ਤੋਂ ਬਾਅਦ ਉਸ ਨੂੰ ਆਪਣੇ ਨਾਲ ਹੋਈ ਠੱਗੀ ਦਾ ਅਹਿਸਾਸ ਹੋਇਆ | ਸਾਈਬਰ ਕ੍ਰਾਈਮ ਥਾਣਾ ਪੁਲਿਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਸ੍ਰੀ ਸ਼ਿਆਮ ਬਾਬਾ ਦਾ ਇਕਾਦਸ਼ੀ ਸੰਕੀਰਤਨ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਭਾਜਪਾ ਸੂਬਾ ਪ੍ਰਧਾਨ ਬਣਨ ਦੀ ਖ਼ੁਸ਼ੀ 'ਚ ਬੁਢਲਾਡਾ ਵਿਖੇ ਲੱਡੂ ਵੰਡੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।