16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਤੁਰੰਤ ਸਖ਼ਤ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰਨ ਦੀ ਮੰਗ <br/> ਸਿੰਗਲਾ 'ਤੇ ਹਮਲੇ ਦੇ ਵਿਰੋਧ 'ਚ ਭਾਜਪਾ ਤੇ ਹੋਰ ਸੰਸਥਾਵਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ

ਬਠਿੰਡਾ ਧਰਨਾ ਦਿੰਦੇ ਹੋਏ ਭਾਜਪਾ ਆਗੂ ਤੇ ਹੋਰ ਸੰਸਥਾਵਾਂ ਦੇ ਨੁਮਾਇੰਦੇ ਅਤੇ ਸੰਬੋਧਨ ਕਰਦੇ ਹੋਏ ਸਤਨਾਮ ਸਿੰਘ ਸੰਧੂ | ਤਸਵੀਰਾਂ: ਲਵਲੀ <br/> 29-05-2026
ਬਠਿੰਡਾ, 28 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਭਾਰਤੀ ਜਨਤਾ ਪਾਰਟੀ, ਬਠਿੰਡਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਤੇ ਉਨ੍ਹਾਂ ਦੇ ਪੁੱਤਰ ਦੀਨਵ ਸਿੰਗਲਾ ਅਤੇ ਸਮਰਥਕ 'ਤੇ ਹੋਏ ਕਥਿਤ ਕਾਤਲਾਨਾ ਹਮਲੇ ਦੇ ਵਿਰੋਧ ਵਿਚ ਅੱਜ ਭਾਜਪਾ ਆਗੂਆਂ, ਵਪਾਰਕ ਜਥੇਬੰਦੀਆਂ, ਸਮਾਜਿਕ ਸੰਸਥਾਵਾਂ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵਲੋਂ ਸਥਾਨਕ ਡੀ.ਸੀ. ਦਫ਼ਤਰ ਅੱਗੇ ਸਰਬ ਸਾਂਝਾ ਧਰਨਾ ਦਿੱਤਾ ਗਿਆ¢ ਧਰਨਾਕਾਰੀਆਂ ਨੇ ਪੰਜਾਬ ਸਰਕਾਰ, ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਦੋਸ਼ੀਆਂ ਦੀ ਤੁਰੰਤ ਗਿ੍ਫ਼ਤਾਰੀ ਕਰਨ ਦੀ ਮੰਗ ਕੀਤੀ¢ ਧਰਨੇ ਨੂੰ ਸੰਬੋਧਨ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਦੋਸ਼ ਲਗਾਇਆ ਕਿ ਚੋਣਾਂ ਵਾਲੇ ਦਿਨ ਉਨ੍ਹਾਂ ਅਤੇ ਉਨ੍ਹਾਂ ਦੇ ਪੁੱਤਰ 'ਤੇ ਹੋਇਆ ਹਮਲਾ ਇਕ ਸੋਚੀ-ਸਮਝੀ ਸਾਜ਼ਿਸ਼ ਦਾ ਹਿੱਸਾ ਸੀ, ਜਿਥੇ ਪਹਿਲਾਂ ਹੀ 200-250 ਬੰਦਾ ਖੜ੍ਹਾ ਸੀ, ਜਿਨ੍ਹਾਂ ਨੇ ਪਹਿਲਾਂ ਭਾਜਪਾ ਵਰਕਰਾਂ ਦੀ ਕੁੱਟਮਾਰ ਕੀਤੀ ਅਤੇ ਫੇਰ ਉਨ੍ਹਾਂ 'ਤੇ ਕਾਤਲਾਨਾ ਹੋਇਆ¢ ਸਿੰਗਲਾ ਨੇ ਐਸ.ਐਸ.ਪੀ. ਬਠਿੰਡਾ ਨੂੰ ਨਿਸ਼ਾਨੇ 'ਤੇ ਲੈਂਦਿਆਂ ਦੋਸ਼ ਲਗਾਇਆ ਕਿ ਕਿ ਤੁਹਾਡੀ ਸ਼ਹਿ 'ਤੇ ਉਨ੍ਹਾਂ ਦੀ 45 ਸਾਲ ਦੀ ਸੇਵਾ 'ਤੇ ਦਾਗ ਲੱਗਿਆ ਹੈ, ਆਉਣ ਵਾਲੇ ਸਮੇਂ ਵਿਚ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ | ਬੇਸ਼ੱਕ ਮੈਨੂੰ ਅੱਜ ਗਿ੍ਫ਼ਤਾਰ ਕਰ ਲਵੋ ਪਰ ਉਹ ਬਠਿੰਡਾ ਸ਼ਹਿਰ ਵਿਚ ਗੁੰਡਾਗਰਦੀ ਨਹੀਂ ਹੋਣ ਦੇਣਗੇ | ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਸੂਬਾ ਜਨਰਲ ਸੈਕਟਰੀ ਦਿਆਲ ਸੋਢੀ ਅਤੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਸਿੰਗਲਾ ਤੇ ਉਨ੍ਹਾਂ ਦੇ ਬੇਟੇ 'ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਗੁੰਡਾਗਰਦੀ ਸਿਆਸੀ ਤੇ ਪ੍ਰਸ਼ਾਸਨ ਸ਼ਹਿ ਤੋਂ ਬਿਨ੍ਹਾਂ ਨਹੀਂ ਹੋਈ | ਅਜਿਹਾ ਪਹਿਲੀ ਵਾਰ ਹੋਇਆ ਕਿ ਜਿਸ ਨੂੰ ਇਨਸਾਫ਼ ਮਿਲਣਾ ਚਾਹੀਦਾ ਸੀ, ਉਸੇ 'ਤੇ ਪਰਚਾ ਦਰਜ ਕਰ ਦਿੱਤਾ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਨੇ ਹਮਲਾਵਰਾਂ ਖ਼ਿਲਾਫ਼ ਸਖ਼ਤ ਧਾਰਾਵਾਂ ਲਗਾਉਣ ਦੀ ਬਜਾਏ ਮਾਮਲੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਰਾਜਨੀਤਿਕ ਦਬਾਅ ਹੇਠ ਸਿੰਗਲਾ ਪਰਿਵਾਰ ਅਤੇ ਭਾਜਪਾ ਵਰਕਰਾਂ ਖ਼ਿਲਾਫ਼ ਵੀ ਕੇਸ ਦਰਜ ਕਰ ਦਿੱਤੇ ਗਏ ਹਨ¢ ਇਸ ਮੌਕੇ ਕਾਂਗਰਸੀ ਆਗੂ ਹਰਵਿੰਦਰ ਲੱਡੂ, ਭਾਜਪਾ ਆਗੂ ਜਸਵੀਰ ਸਿੰਘ ਮਹਿਰਾਜ, ਭੋਜ ਰਾਜ ਸ਼ਰਮਾ ਸਮਾਜ ਸੇਵੀ, ਸੁਖਪਾਲ ਸਰਾਂ, ਵਪਾਰ ਮੰਡਲ ਦੇ ਸ਼ਹਿਰੀ ਪ੍ਰਧਾਨ ਜੀਵਨ ਕੁਮਾਰ, ਨÏਜਵਾਨ ਵੈੱਲਫੇਅਰ ਸੋਸਾਇਟੀ ਦੇ ਪ੍ਰਧਾਨ ਸੋਨੰੂ ਮਹੇਸ਼ਵਰੀ ਅਤੇ ਕੈਮਿਸਟ ਐਸੋਸੀਏਸ਼ਨ ਦੇ ਆਗੂ ਅਸ਼ੋਕ ਕੁਮਾਰ ਬਾਲਿਆਂਵਾਲੀ ਸਮੇਤ ਕਈ ਵਪਾਰਕ ਅਤੇ ਰਾਜਨੀਤਿਕ ਆਗੂਆਂ ਨੇ ਕਿਹਾ ਕਿ ਸਰੂਪ ਸਿੰਗਲਾ ਅਤੇ ਉਨ੍ਹਾਂ ਦੇ ਪਰਿਵਾਰ 'ਤੇ ਹੋਇਆ ਹਮਲਾ ਨਿੰਦਣਯੋਗ ਹੈ ਅਤੇ ਇਸ ਨਾਲ ਸ਼ਹਿਰ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਹੁੰਦੇ ਹਨ¢ ਧਰਨਾਕਾਰੀਆਂ ਨੇ ਮੰਗ ਕੀਤੀ ਕਿ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਤੁਰੰਤ ਸਖ਼ਤ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕੀਤਾ ਜਾਵੇ ਅਤੇ ਬਠਿੰਡਾ ਦੇ ਐਸ.ਐਸ.ਪੀ. ਦੀ ਤਬਦੀਲੀ ਕੀਤੀ ਜਾਵੇ¢
ਪਿਛਲੀ ਖ਼ਬਰ ਦਲਿਤ ਸੈਨਾ ਪੰਜਾਬ ਵਲੋਂ ਤਲਵੰਡੀ ਸਾਬੋ ਥਾਣੇ ਅੱਗੇ ਧਰਨਾ ਲਗਾਉਣ ਦਾ ਐਲਾਨ <br/> ਅਗਲੀ ਖ਼ਬਰ ਕਾਂਗਰਸੀ ਆਗੂ ਗਹਿਰੀ ਨੇ ਹਲਕਾ ਬਠਿੰਡਾ ਦਿਹਾਤੀ ਦੇ ਪਿੰਡਾਂ 'ਚ ਸਰਗਰਮੀਆਂ ਵਧਾਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।