16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਦਲਿਤ ਸੈਨਾ ਪੰਜਾਬ ਵਲੋਂ ਤਲਵੰਡੀ ਸਾਬੋ ਥਾਣੇ ਅੱਗੇ ਧਰਨਾ ਲਗਾਉਣ ਦਾ ਐਲਾਨ <br/>

ਅਜੀਤ ਡੈਸਕ 29-05-2026
ਨਾਬਾਲਗਾ ਨਾਲ ਜਬਰ-ਜਨਾਹ ਦਾ ਮਾਮਲਾ, ਗਿ੍ਫ਼ਤਾਰੀ ਦੀ ਮੰਗ
ਬਠਿੰਡਾ, 28 ਮਈ (ਸੱਤਪਾਲ ਸਿੰਘ ਸਿਵੀਆਂ)- ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਕਥਿਤ ਦੋਸ਼ੀ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਦਲਿਤ ਸੈਨਾ ਪੰਜਾਬ ਨੇ ਥਾਣਾ ਤਲਵੰਡੀ ਸਾਬੋ ਮੂਹਰੇ ਧਰਨਾ ਲਗਾਉਣ ਦਾ ਐਲਾਨ ਕੀਤਾ ਹੈ, ਜਿਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਦੇ ਨਾਂਅ ਐਸ. ਪੀ. (ਸਿਟੀ) ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਦਲਿਤ ਸੈਨਾ ਦੇ ਪੰਜਾਬ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਨੇ ਦੱਸਿਆ ਪਿੰਡ ਲੇਲੇਵਾਲਾ ਦੀ ਇਕ ਨਾਬਾਲਗ ਲੜਕੀ ਨੂੰ ਝਾਂਸੇ ਵਿਚ ਲੈ ਕੇ, ਨਸ਼ਾ ਕਰਵਾ ਕੇ ਉਸ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਇਕ ਨÏਜਵਾਨ ਦੇ ਖ਼ਿਲਾਫ਼ ਥਾਣਾ ਤਲਵੰਡੀ ਸਾਬੋ ਵਿਖੇ 17 ਅਪ੍ਰੈਲ 2026 ਨੂੰ ਮੁਕੱਦਮਾ ਦਰਜ ਹੋਇਆ ਹੈ, ਪਰ ਅਜੇ ਪੁਲਿਸ ਨੇ ਕਥਿੱਤ ਦੋਸ਼ੀ ਨੂੰ ਗਿ੍ਫ਼ਤਾਰ ਨਹੀਂ ਕੀਤਾ ਹੈ | ਜਦਕਿ ਪੀੜਤ ਪਰਿਵਾਰ ਸੰਬੰਧਿਤ ਥਾਣੇ ਅਤੇ ਉੱਚ ਅਧਿਕਾਰੀਆਂ ਨੂੰ ਕਈ ਵਾਰ ਦਰਖਾਸਤਾਂ ਦੇ ਚੁੱਕਿਆ ਹੈ, ਪਰ ਗਰੀਬ ਪਰਿਵਾਰ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਤੇ ਉਹ ਇਨਸਾਫ਼ ਲਈ ਭਟਕ ਰਿਹਾ¢ ਜੋਧਪੁਰੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਕਥਿਤ ਦੋਸ਼ੀ ਨੂੰ ਤੁਰੰਤ ਗਿ੍ਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਦਿੱਤਾ ਗਿਆ ਤਾਂ ਆਉਣ ਵਾਲੀ 2 ਜੂਨ ਨੂੰ ਥਾਣਾ ਤਲਵੰਡੀ ਸਾਬੋ ਮੂਹਰੇ ਪੱਕਾ ਧਰਨਾ ਲਗਾਇਆ ਜਾਵੇਗਾ ਅਤੇ ਇਸ ਦੌਰਾਨ ਹੋਣ ਵਾਲੇ ਕਿਸੇ ਵੀ ਤਰ੍ਹਾਂ ਦੇ ਅਮਨ-ਕਾਨੂੰਨ ਦੇ ਨੁਕਸਾਨ ਦੀ ਜ਼ਿੰਮੇਵਾਰੀ ਪੂਰੇ ਤੌਰ 'ਤੇ ਸ਼ਾਸਨ ਅਤੇ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ¢ ਇਸ ਮੌਕੇ ਉਨ੍ਹਾਂ ਨਾਲ ਅਮਨਦੀਪ ਸਿੰਘ ਸਿਵੀਆਂ, ਰਣਜੀਤ ਸਿੰਘ ਅਤੇ ਪੀੜਤ ਲੜਕੀ ਦੇ ਵਾਰਸ ਮੌਜੂਦ ਸਨ |

ਪਿਛਲੀ ਖ਼ਬਰ ਪੇਂਡੂ ਸਫਾਈ ਕਾਮਿਆਂ ਦੀ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ <br/> ਅਗਲੀ ਖ਼ਬਰ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਤੁਰੰਤ ਸਖ਼ਤ ਧਾਰਾਵਾਂ ਹੇਠ ਮਾਮਲਾ ਦਰਜ ਕਰਕੇ ਗਿ੍ਫ਼ਤਾਰ ਕਰਨ ਦੀ ਮੰਗ <br/> ਸਿੰਗਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।