31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ <br/>

ਅਜੀਤ ਡੈਸਕ 31-05-2026
ਭੁੱਚੋ ਮੰਡੀ, 30 ਮਈ (ਬਿੱਕਰ ਸਿੰਘ ਸਿੱਧੂ)-ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ | ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਹੋਰ ਗਤੀਵਿਧੀਆਂ ਬਾਰੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ | ਸਕੂਲ ਮੁਖੀ ਦਵਿੰਦਰ ਪਾਲ ਬਾਵਾ ਦੀ ਅਗਵਾਈ ਹੇਠ ਕਰਵਾਈ ਗਈ ਇਸ ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ, ਪ੍ਰੀਖਿਆ ਨਤੀਜਿਆਂ ਅਤੇ ਸਕੂਲ ਵਿੱਚ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ | ਮਾਪਿਆਂ ਨੇ ਵੀ ਆਪਣੇ ਸੁਝਾਅ ਸਾਂਝੇ ਕੀਤੇ | ਇਸ ਮੌਕੇ ਹਲਕਾ ਵਿਧਾਇਕ ਮਾ: ਜਗਸੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਸਿੱਖਿਆ ਦੀ ਮਹੱਤਤਾ ਬਾਰੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ, ਜੇ ਈ ਈ, ਨੀਟ, ਕਲੈਟ ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨਾ ਵੀ ਇਸ ਮਿਲਣੀ ਦਾ ਮਹੱਤਵਪੂਰਨ ਉਦੇਸ਼ ਰਿਹਾ | ਮਿਲਣੀ ਦੌਰਾਨ ਅਧਿਆਪਕਾਂ ਦੀ ਸ਼ਾਨਦਾਰ ਕਾਰਜਕਾਰੀ ਅਤੇ ਸਿੱਖਿਆ ਖੇਤਰ ਵਿਚ ਉਨ੍ਹਾਂ ਦੇ ਯੋਗਦਾਨ ਦੀ ਪ੍ਰਸੰਸਾ ਕਰਦਿਆਂ ਜਗਸੀਰ ਸਿੰਘ ਵਲੋਂ ਅਧਿਆਪਕਾਂ ਨੂੰ ਸਨਮਾਨ ਸਰੂਪ ਸਰਟੀਫ਼ਿਕੇਟ ਵੀ ਵੰਡੇ ਗਏ | ਇਸ ਤੋਂ ਇਲਾਵਾ ਇੰਟਰਨਸ਼ਿਪ ਪ੍ਰੋਗਰਾਮ ਦੇ ਤਹਿਤ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਇੰਟਰਨਸ਼ਿਪ ਸਰਟੀਫਿਕੇਟ ਵੰਡੇ ਗਏ | ਇਸ ਸਮੇਂ ਮਾਪੇ ਵਰਕਸ਼ਾਪ ਰਾਹੀਂ ਸਿੱਖਿਆ ਦਾ ਮਹਾਂ ਜਸ਼ਨ ਮਨਾਇਆ ਗਿਆ | ਬੱਚਿਆਂ ਨੂੰ ਅੰਗਰੇਜ਼ੀ ਵਧੀਆ ਢੰਗ ਨਾਲ ਪੜ੍ਹਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਚੰਗਾ ਕੰਮ ਕਰਨ ਵਾਲੇ ਬੱਚਿਆਂ ਦਾ ਸਨਮਾਨ ਵੀ ਕੀਤਾ ਗਿਆ | ਅੰਤ ਵਿਚ ਸਕੂਲ ਮੁਖੀ ਵੱਲੋਂ ਸਮੂਹ ਮਾਪਿਆਂ, ਮਹਿਮਾਨਾਂ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਨਸ਼ਾ ਤਸਕਰ 8.20 ਗ੍ਰਾਮ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਨਗਰ ਕੌਂਸਲ ਰਾਮਾ ਮੰਡੀ: ਅਕਾਲੀ ਦਲ ਤੇ ਕਾਂਗਰਸ ਨੂੰ ਮਿਲੀ 1-1 ਸੀਟ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।