01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੰਯੁਕਤ ਕਿਸਾਨ ਮੋਰਚਾ ਵਲੋਂ ਜ਼ਿਲ੍ਹਾ ਪੱਧਰੀ ਧਰਨਾ ਕੱਲ੍ਹ ਨੂੰ <br/>

ਅਜੀਤ ਡੈਸਕ 01-06-2026
ਬਠਿੰਡਾ, 31 ਮਈ (ਸੱਤਪਾਲ ਸਿੰਘ ਸਿਵੀਆਂ)- ਕੇਂਦਰ ਅਤੇ ਪੰਜਾਬ ਸਰਕਾਰ ਤੋਂ ਕਿਸਾਨੀ ਮੰਗਾਂ ਮਨਵਾਉਣ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਲੋਂ 2 ਜੂਨ ਨੂੰ ਡੀ. ਸੀ. ਦਫਤਰ ਬਠਿੰਡਾ ਸਾਹਮਣੇ ਲਗਾਏ ਜਾਣ ਵਾਲੇ ਧਰਨੇ ਦੀ ਤਿਆਰੀ ਸਬੰਧੀ ਮੋਰਚੇ 'ਚ ਸ਼ਾਮਿਲ ਜਥੇਬੰਦੀਆਂ ਦੀ ਸਥਾਨਕ ਟੀਚਰ ਹੋਮ ਵਿਖੇ ਵਿਸ਼ੇਸ਼ ਇਕੱਤਰਤਾ ਹੋਈ | ਇਸ ਮੌਕੇ ਬਲਕਰਨ ਸਿੰਘ ਬਰਾੜ ਸੂਬਾ ਜਨਰਲ ਸਕੱਤਰ ਕੁੱਲ ਹਿੰਦ ਕਿਸਾਨ ਸਭਾ, ਭਾਕਿਯੂ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ, ਭਾਕਿਯੂ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਆਕਲੀਆ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਭਾਕਿਯੂ ਡਕੌਂਦਾ ਬੁਰਜ ਗਿੱਲ ਦੇ ਜ਼ਿਲ੍ਹਾ ਆਗੂ ਬੂਟਾ ਸਿੰਘ ਤੁੰਗਵਾਲੀ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਕਨਵੀਨਰ ਸਵਰਨ ਸਿੰਘ ਪੂਹਲੀ, ਭਾਕਿਯੂ ਮਾਲਵਾ ਪੰਜਾਬ ਦੇ ਸੂਬਾ ਆਗੂ ਤਰਸੇਮ ਸਿੰਘ ਬੱਲੋ ਅਤੇ ਭਾਕਿਯੂ ਮਾਲਵਾ ਦੇ ਸੂਬਾ ਕਮੇਟੀ ਮੈਂਬਰ ਜਗਜੀਤ ਸਿੰਘ ਕੋਟਸ਼ਮੀਰ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ ਦਾ ਹੱਕ ਖੋਹਣ, ਖਾਦ ਦੀ ਕਿੱਲਤ, ਡੀਜ਼ਲ, ਪੈਟਰੋਲ ਤੇ ਰਸੋਈ ਗੈਸ ਦੀਆਂ ਕੀਮਤਾਂ, ਐਮ.ਐਸ.ਪੀ. 'ਚ ਕੀਤੇ ਨਿਗੂਣੇ ਵਾਧੇ, ਪੰਜਾਬ ਸਰਕਾਰ ਵਲੋਂ ਨਵਾਂ ਹੱਦ ਕਰਜ਼ਾ ਲਾਗੂ ਨਾ ਕਰਨ ਅਤੇ ਬੈਂਕਾਂ ਵਲੋਂ ਨਗਦੀ ਦੇਣ ਦੀਆਂ ਰੁਕਾਵਟਾਂ ਖਿਲਾਫ਼ 2 ਜੂਨ ਨੂੰ ਡੀ.ਸੀ. ਦਫਤਰ ਬਠਿੰਡਾ ਵਿਖੇ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਜਾਵੇਗਾ¢ ਆਗੂਆਂ ਨੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਹੋਰ ਵਰਗਾਂ ਨੂੰ 2 ਜੂਨ ਨੂੰ ਬਠਿੰਡਾ ਰੋਸ ਧਰਨੇ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ | ਇਸ ਮੌਕੇ ਜਗਸੀਰ ਸਿੰਘ ਝੁੰਬਾ, ਮਲਕੀਤ ਸਿੰਘ ਬਠਿੰਡਾ, ਸੁਖਪਾਲ ਸਿੰਘ ਤੇ ਅਮਨਦੀਪ ਕੁਮਾਰ ਲੰਬੀ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਨਗਰ ਪੰਚਾਇਤ ਕੋਟਸ਼ਮੀਰ ਲਈ ਅਕਾਲੀ ਦਲ ਦੀ ਹੂੰਝਾਫਿਰ ਜਿੱਤ 'ਤੇ ਮਨਾਏ ਜਸ਼ਨ ਅਗਲੀ ਖ਼ਬਰ ਫਲਾਈਓਵਰ ਤੋਂ ਹੇਠਾਂ ਡਿੱਗ ਕੇ 2 ਨੌਜਵਾਨਾਂ ਦੀ ਦਰਦਨਾਕ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।