18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜੀਤ ਮਹਿੰਦਰ ਸਿੰਘ ਸਿੱਧੂ ਕੋਟ ਫੱਤਾ ਦੇ ਵਸਨੀਕ ਤੇਜਵੀਰ ਢਿੱਲੋਂ ਦੇ ਘਰ ਦੁੱਖ ਪ੍ਰਗਟ ਕਰਨ ਪੁੱਜੇ <br/>

ਅਜੀਤ ਡੈਸਕ 05-06-2026
ਕੋਟਫੱਤਾ, 4 ਜੂਨ (ਰਣਜੀਤ ਸਿੰਘ ਬੁੱਟਰ)- ਨਗਰ ਕੋਟਫੱਤਾ ਦੇ ਵਸਨੀਕ ਸੀਨੀਅਰ ਕਾਂਗਰਸੀ ਆਗੂ ਤੇ ਨਗਰ ਕੌਂਸਲ ਕੋਟਫੱਤਾ ਦੇ ਸਾਬਕਾ ਮੀਤ ਪ੍ਰਧਾਨ ਤੇਜਵੀਰ ਸਿੰਘ ਢਿੱਲੋਂ ਦੇ ਭੂਆ ਜਗਰੂਪ ਇੰਦਰ ਕੌਰ ਦੀ ਮੌਤ 'ਤੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ ਕਰਨ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਸਾਥੀਆਂ ਸਮੇਤ ਪੁੱਜੇ ਅਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ¢ ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਡੇ ਸਾਥੀ ਤੇਜਵੀਰ ਸਿੰਘ ਢਿੱਲੋਂ ਦੇ ਭੂਆ ਜੀ ਦੇ ਸਦੀਵੀ ਵਿਛੋੜਾ ਦੇ ਜਾਣ ਨਾਲ ਜਿੱਥੇ ਢਿੱਲੋਂ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ, ਉੱਥੇ ਕਾਂਗਰਸ ਪਾਰਟੀ ਨੂੰ ਵੀ ਨਿੱਜੀ ਤੌਰ 'ਤੇ ਘਾਟਾ ਪਿਆ ਹੈ ਤੇ ਦੁੱਖ ਦੀ ਘੜੀ ਵਿਚ ਉਹ ਸਮੁੱਚੀ ਕਾਂਗਰਸ ਪਾਰਟੀ ਵਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹਨ ਤੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦੇ ਹਨ¢ ਇਸ ਮੌਕੇ ਮੌਜੂਦਾ ਕੌਂਸਲਰ ਸੁਖਦੀਪ ਕੌਰ ਪਤਨੀ ਸਾਬਕਾ ਕੌਂਸਲਰ ਚਰਨਜੀਤ ਸਿੰਘ ਅÏਲਖ, ਕੌਂਸਲਰ ਪ੍ਰਵੀਨ ਦੇ ਪਤੀ ਸੁਖਮੰਦਰ ਖਾਨ, ਕੌਂਸਲਰ ਇਕਬਾਲ ਸਿੰਘ ਮੇਟ, ਕੌਂਸਲਰ ਭੋਲਾ ਸਿੰਘ, ਸਾਬਕਾ ਕੌਂਸਲਰ ਰਾਜ ਸਿੰਘ ਢਿੱਲੋਂ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ¢

ਪਿਛਲੀ ਖ਼ਬਰ ਸਾਈਬਰ ਸੁਰੱਖਿਆ ਆਧਾਰਿਤ ਪ੍ਰੋਗਰਾਮ ਲਾਂਚ <br/> ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚਾ ਸੜਕ 'ਤੇ ਉੱਤਰਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।