17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵਿਸ਼ਵ ਵਾਤਾਵਰਣ ਦਿਵਸ ਮੌਕੇ ਕੇਂਦਰੀ ਯੂਨੀਵਰਸਿਟੀ ਵਿਖੇ ਬੂਟੇ ਲਗਾਉਣ ਮੁਹਿੰਮ ਚਲਾਈ <br/>

ਅਜੀਤ ਡੈਸਕ 05-06-2026
ਬਠਿੰਡਾ, 4 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਕੇਂਦਰੀ ਯੂਨੀਵਰਸਿਟੀ (ਸੀਯੂ ਪੰਜਾਬ), ਬਠਿੰਡਾ ਵਿਖੇ ਵਿਸ਼ਵ ਵਾਤਾਵਰਣ ਦਿਵਸ-2026 ਦੇ ਮੌਕੇ 'ਕੁਦਰਤ ਤੋਂ ਪ੍ਰੇਰਿਤ, ਜਲਵਾਯੂ ਲਈ, ਸਾਡੇ ਭਵਿੱਖ ਲਈ' ਥੀਮ ਅਤੇ ਦੇਸ਼-ਵਿਆਪੀ 'ਇੱਕ ਰੁੱਖ ਮਾਂ ਦੇ ਨਾਂਅ' ਅਭਿਆਨ ਤਹਿਤ ਬੂਟੇ ਲਗਾਉਣ ਦੀ ਮੁਹਿੰਮ ਆਯੋਜਿਤ ਕੀਤੀ ਗਈ | ਇਹ ਪ੍ਰੋਗਰਾਮ ਵਾਤਾਵਰਣ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਅਤੇ ਐਨ.ਐੱਸ.ਐੱਸ ਸੈੱਲ, ਸੀਯੂ ਪੰਜਾਬ ਵਲੋਂ ਯੂਨੀਵਰਸਿਟੀ ਕੈਂਪਸ ਵਿਚ ਨਵੀਂ ਲਾਇਬ੍ਰੇਰੀ ਦੇ ਨੇੜੇ ਕਰਵਾਇਆ ਗਿਆ | ਬੂਟੇ ਲਗਾਉਣ ਦੀ ਮੁਹਿੰਮ ਦਾ ਸ਼ੁੱਭ ਆਰੰਭ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾਰੀ ਨੇ ਬੂਟਾ ਲਗਾ ਕੇ ਕੀਤਾ | ਪ੍ਰੋ. ਤਿਵਾਰੀ ਨੇ ਕਿਹਾ ਕਿ ਜਲਵਾਯੂ ਪਰਿਵਰਤਨ ਦੀਆਂ ਚੁਣੌਤੀਆਂ ਨਾਲ ਨਜਿੱਠਣ ਅਤੇ ਕੁਦਰਤੀ ਸੰਤੁਲਨ ਨੂੰ ਕਾਇਮ ਰੱਖਣ ਵਿਚ ਰੁੱਖਾਂ ਦੀ ਅਹਿਮ ਭੂਮਿਕਾ ਹੈ | ਉਨ੍ਹਾਂ ਸਾਰਿਆਂ ਨੂੰ ਵਾਤਾਵਰਣ-ਅਨੁਕੂਲ ਜੀਵਨ ਸ਼ੈਲੀ ਅਪਣਾਉਣ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਰਜਿਸਟਰਾਰ ਡਾ. ਵਿਜੈ ਸ਼ਰਮਾ, ਵਿੱਤ ਅਧਿਕਾਰੀ ਡਾ. ਰਾਜਕੁਮਾਰ ਸ਼ਰਮਾ, ਡੀਨ ਵਿਦਿਆਰਥੀ ਭਲਾਈ ਪ੍ਰੋ. ਸੰਜੀਵ ਠਾਕੁਰ, ਭੰਡਾਰ ਅਤੇ ਖ਼ਰੀਦ ਪ੍ਰਭਾਰੀ ਪ੍ਰੋ. ਅਨਿਲ ਮੰਥਾ ਅਤੇ ਲਾਇਬ੍ਰੇਰੀ ਪ੍ਰਭਾਰੀ ਪ੍ਰੋ. ਰਾਜੇਸ਼ ਕੁਮਾਰ ਹਾਜ਼ਰ ਸਨ | ਵਾਤਾਵਰਣ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਫੈਕਲਟੀ ਮੈਂਬਰਾਂ ਪ੍ਰੋ. ਵੀ.ਕੇ. ਗਰਗ, ਪ੍ਰੋ. ਸੁਨੀਲ ਮਿੱਤਲ, ਪ੍ਰੋ. ਪੀ.ਕੇ. ਸਾਹੂ ਅਤੇ ਡਾ. ਧੰਨਿਆ ਐੱਮ.ਐੱਸ. ਨੇ ਯੂਨੀਵਰਸਿਟੀ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਐਨਐੱਸਐੱਸ ਸਵੈਸੇਵਕਾਂ ਨਾਲ ਰੁੱਖ ਲਗਾਓ ਮੁਹਿੰਮ ਵਿਚ ਭਾਗ ਲਿਆ | ਯੂਨੀਵਰਸਿਟੀ ਦੇ ਬਾਗ਼ਬਾਨੀ ਸੈੱਲ ਤੋਂ ਬਿਪਿਨ ਤਿ੍ਪਾਠੀ ਨੇ ਕਿਹਾ ਕਿ ਕੈਂਪਸ ਵਿਚ ਹਰਿਆਵਲ ਵਧਾਉਣ ਅਤੇ ਵਾਤਾਵਰਣ ਟਿਕਾਊਪਣ ਨੂੰ ਉਤਸ਼ਾਹਿਤ ਕਰਨ ਲਈ ਤਿ੍ਵੇਣੀ, ਸੁਖਚੈਨ, ਟਰਮੀਨੇਲੀਆ (ਅਰਜੁਨ) ਅਤੇ ਹੇਜ ਬੂਟੇ ਸਮੇਤ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ |

ਪਿਛਲੀ ਖ਼ਬਰ ਵਧ ਰਹੀ ਗਰਮੀ ਨੂੰ ਮੁੱਖ ਰੱਖਦਿਆਂ ਛਬੀਲ ਲਗਾਈ <br/> ਅਗਲੀ ਖ਼ਬਰ ਦੂਜਾ ਪੜਾਅ-ਬਠਿੰਡਾ 'ਚ ਝੋਨੇ ਦੀ ਲਵਾਈ ਅੱਜ ਹੋਵੇਗੀ ਸ਼ੁਰੂ ਕਿਸਾਨਾਂ ਵਲੋਂ ਮੁਕੰਮਲ ਤਿਆਰੀਆਂ ਪਰਵਾਸੀ ਮਜ਼ਦੂਰਾਂ ਦੀ ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।