17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 05-06-2026
ਬਠਿੰਡਾ, 4 ਜੂਨ (ਅਵਤਾਰ ਸਿੰਘ ਕੈਂਥ)- ਸਥਾਨਕ ਲਾਇਨੋਪਾਰ ਇਲਾਕੇ ਦੇ ਗੋਪਾਲ ਨਗਰ 'ਚ ਇਕ ਨੌਜਵਾਨ ਨੇ ਆਪਣੇ ਗਲੇ 'ਚ ਰੱਸੀ ਬੰਨ੍ਹਣ ਤੋਂ ਬਾਅਦ ਪੱਖੇ ਦੇ ਹੁੱਕ ਨਾਲ ਫ਼ਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ | ਸਹਾਰਾ ਮੁੱਖ ਦਫ਼ਤਰ 'ਤੇ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ, ਸੰਦੀਪ ਗਿੱਲ, ਗੁੱਲੀ ਠਾਕੁਰ ਆਪਣੀ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ ਮੌਕੇ 'ਤੇ ਪਹੁੰਚ ਗਏ | ਕੈਨਾਲ ਕਾਲੋਨੀ ਥਾਣੇ ਦੀ ਪੁਲਿਸ ਪਾਰਟੀ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ | ਮਿ੍ਤਕ ਨੌਜਵਾਨ ਪੇਂਟਰ ਦਾ ਕੰਮ ਕਰਦਾ ਸੀ | ਮਿ੍ਤਕ ਯੂ.ਪੀ ਦਾ ਰਹਿਣ ਵਾਲਾ ਇੱਥੇ ਆਪਣੇ ਭਰਾ ਨਾਲ ਰਹਿੰਦਾ ਸੀ | ਮਿ੍ਤਕ ਦੀ ਪਹਿਚਾਣ ਵਿਜੇ ਪੁੱਤਰ ਸ਼ਿਆਮ ਬਾਊ (20) ਵਾਸੀ ਫਤਿਹਪੁਰ, ਯੂਪੀ ਵਜੋਂ ਹੋਈ ਹੈ | ਪੁਲਿਸ ਨੇ ਮਾਮਲਾ ਦਰਜ ਕਰ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਆਸ਼ਾ ਫੈਸੀਲੀਟੇਟਰ ਤੇ ਆਸ਼ਾ ਵਰਕਰਜ਼ ਨੂੰ ਦੇਖਭਾਲ ਕਰਨ ਸੰਬੰਧੀ ਸਿਖਲਾਈ ਦਿੱਤੀ ਅਗਲੀ ਖ਼ਬਰ ਸਿਲਵਰ ਓਕਸ ਸਕੂਲ ਵਿਖੇ ਸਿਨਰਜੀ-2 ਸਮਰ ਕੈਂਪ ਦਾ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।