ਮਾਨਸਾ, 4 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰਜ਼ ਨੂੰ ਨਵ-ਜੰਮੇ ਬੱਚਿਆਂ, ਬਜ਼ੁਰਗਾਂ, ਮਾਨਸਿਕ ਤੌਰ 'ਤੇ ਬਿਮਾਰ ਅਤੇ ਗਰਭਵਤੀ ਮਾਵਾਂ ਦੀ ਦੇਖਭਾਲ ਕਰਨ ਲਈ ਸਿਖਲਾਈ ਦਿੱਤੀ ਗਈ | ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਜ਼ਿਲ੍ਹੇ 'ਚ ਨਵ-ਜੰਮੇ ਬੱਚਿਆਂ ਅਤੇ ਗਰਭਵਤੀ ਮਾਵਾਂ, ਮਾਨਸਿਕ ਤੌਰ 'ਤੇ ਬਿਮਾਰ ਅਤੇ ਬਜ਼ੁਰਗਾਂ ਦੀ ਦੇਖਭਾਲ ਲਈ ਵਿਸ਼ੇਸ਼ ਮੁਫ਼ਤ ਸਹੂਲਤਾਂ ਦੇ ਨਾਲ-ਨਾਲ ਲੋੜੀਂਦੀਆਂ ਦਵਾਈਆਂ, ਕੁੱਤੇ ਜਾਂ ਕਿਸੇ ਜਾਨਵਰ ਦੇ ਕੱਟਣ ਤੋਂ ਬਾਅਦ ਹਲ਼ਕਾਅ ਤੋਂ ਬਚਾਉਣ ਲਈ ਟੀਕਾਕਰਨ ਅਤੇ ਲੈਬ ਟੈੱਸਟ ਮੁਫ਼ਤ ਮੁਹੱਈਆ ਕਰਵਾ ਰਹੇ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਹਤ ਕੇਂਦਰਾਂ 'ਚ ਬੱਚਿਆਂ ਨੂੰ 11 ਮਾਰੂ ਬਿਮਾਰੀਆਂ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਕੀਤਾ ਜਾਂਦਾ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਨੇ ਬੱਚਿਆਂ ਦੇ ਕੀਤੇ ਜਾ ਰਹੇ ਟੀਕਾਕਰਨ ਸੂਚੀ, ਹਾਈ ਰਿਸਕ ਪ੍ਰੈਗਨੈਂਸੀ ਦੀ ਪਛਾਣ ਅਤੇ ਪ੍ਰਬੰਧਨ ਅਤੇ ਅਵਤਾਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਨੇ ਨਵ-ਜੰਮੇ ਬੱਚਿਆਂ ਦੀ ਵਧੀਆ ਦੇਖਭਾਲ ਕਰਨ ਸਬੰਧੀ ਸਿਖਲਾਈ ਦਿੱਤੀ ਗਈ | ਇਸ ਮੌਕੇ ਜਗਦੇਵ ਸਿੰਘ ਮਾਨ ਕਮਿਊਨਿਟੀ ਮੋਬੋਲਾਈਜਰ, ਰਵਿੰਦਰ ਕੁਮਾਰ ਸਿਖਲਾਈ ਸਹਾਇਕ, ਆਮ ਆਦਮੀ ਕਲੀਨਿਕਾਂ ਦੇ ਕਲੀਨਿਕਲ ਅਸਿਸਟੈਂਟ ਹਾਜ਼ਰ ਸਨ |