ਬਠਿੰਡਾ, 4 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਹੈੱਡਮਾਸਟਰ ਐਸੋਸੀਏਸ਼ਨ, ਪੰਜਾਬ ਦੀ ਸਟੇਟ ਕਮੇਟੀ ਦੀ ਮੀਟਿੰਗ ਬਠਿੰਡਾ ਵਿਖੇ ਹੋਈ ¢ ਜਿਸ 'ਚ ਪੰਜਾਬ ਭਰ ਤੋਂ ਆਏ ਸਟੇਟ ਕਮੇਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ ਅਤੇ ਹੈੱਡਮਾਸਟਰ ਕਾਡਰ ਨਾਲ ਹੋ ਰਹੇ ਕਥਿਤ ਵਿਤਕਰੇ ਅਤੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸਰਕਾਰ ਪ੍ਰਤੀ ਰੋਸ ਜਤਾਇਆ ਗਿਆ¢ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਕਟਾਰੀਆ ਨੇ ਕਿਹਾ ਕਿ ਜਨਵਰੀ 2020 ਵਿਚ ਪੀ.ਪੀ.ਐਸ.ਸੀ. ਪ੍ਰੀਖਿਆ ਪਾਸ ਕਰਕੇ ਹੈੱਡਮਾਸਟਰ ਬਣੇ 672 ਹੈੱਡਮਾਸਟਰਾਂ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿਚ ਵਧ ਚੜ੍ਹ ਕੇ ਯੋਗਦਾਨ ਦਿੱਤਾ ਪਰ ਇਸ ਦੇ ਬਾਵਜੂਦ ਸਰਕਾਰ ਦੁਆਰਾ ਹਰ ਮੌਕੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ¢ ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਨੇ ਹਾਇਰ ਰਿਸਪਾਂਸੀਬਿਲਟੀ ਇੰਕਰੀਮੈਟ ਵਰਗੇ ਵਾਜਬ ਹੱਕ ਵੀ ਕਾਡਰ ਨੂੰ ਨਹੀਂ ਦਿੱਤੇ ਗਏ | ਕਟਾਰੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਹੁਣ ਹੈੱਡਮਾਸਟਰ ਕਾਡਰ ਚੁੱਪ ਨਹੀ ਬੈਠੇਗਾ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾ ਰਹੀ ਹੈ | ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਭੁੱਲਰ ਨੇ ਹੈੱਡਮਾਸਟਰ ਕਾਡਰ ਦੇ ਗਰੇਡ ਪੇ ਵਿਚ ਵਾਧਾ ਕਰਨ, ਹਾਇਰ ਰਿਸਪਾਂਸੀਬਿਲਟੀ ਇਨਕਰੀਮੈਂਟ ਦੇਣ, ਬੈਕਲਾਂਗ ਕੋਟੇ ਦੀਆ ਤਰੱਕੀਆਂ ਅਤੇ ਪ੍ਰਮੋਸ਼ਨ ਕੋਟੇ ਵਿਚ ਵਾਧਾ ਸਮੇਤ ਸਾਰੀਆਂ ਮੰਗਾਂ ਬਿਲਕੁਲ ਜਾਇਜ਼ ਹਨ | ਸੀਨੀਅਰ ਮੀਤ ਪ੍ਰਧਾਨ ਜਗਤਾਰ ਸਿੰਘ ਨੇ ਸਾਰੇ ਹੈੱਡਮਾਸਟਰ ਕਾਡਰ ਨੂੰ ਹਰ ਪੱਖ ਤੋਂ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ