17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਤਖਤ ਸ੍ਰੀ ਦਮਦਮਾ ਸਾਹਿਬ ਵਿਖੇ 'ਘੱਲੂਘਾਰਾ ਦਿਵਸ' ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ <br/>

ਅਜੀਤ ਡੈਸਕ 05-06-2026
ਤਲਵੰਡੀ ਸਾਬੋ, 4 ਜੂਨ (ਰਣਜੀਤ ਸਿੰਘ ਰਾਜੂ)- ਸਾਕਾ ਨੀਲਾ ਤਾਰਾ ਦੀ 42ਵੀਂ ਵਰ੍ਹੇਗੰਢ ਨੂੰ ਸਿੱਖ ਕੌਮ ਵਲੋਂ 'ਘੱਲੂਘਾਰਾ ਦਿਵਸ' ਵਜੋਂ ਮਨਾਉਣ ਦੀ ਲੜੀ ਤਹਿਤ ਸਿੱਖ ਕੌਮ ਦੇ ਚੌਥੇ ਤਖਤ, ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ਹੀ ਤਿੰਨ ਰੋਜ਼ਾ ਸਮਾਗਮ ਸ਼ੁਰੂ ਹੋ ਗਏ | ਅੱਜ ਸਭ ਤੋਂ ਪਹਿਲਾਂ ਤਖਤ ਸਾਹਿਬ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਆਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ | ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕੀਤੀ, ਜਦੋਂਕਿ ਮੁੱਖ ਵਾਕ ਹੈੱਡ ਗ੍ਰੰਥੀ ਕਮ ਕਥਾਵਾਚਕ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਨੇ ਲਿਆ | ਆਰੰਭਤਾ ਉਪਰੰਤ ਗੱਲਬਾਤ ਕਰਦਿਆਂ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਜੂਨ 1984 'ਚ ਕੇਂਦਰ ਦੀ ਤਤਕਾਲੀ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਕਾਂਗਰਸੀ ਸਰਕਾਰ ਨੇ ਸਿੱਖਾਂ ਦੇ ਸਭ ਤੋਂ ਪਾਵਨ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ 'ਤੇ ਫ਼ੌਜੀ ਹਮਲਾ ਕਰਵਾਇਆ, ਜਿਸ 'ਚ ਸਿੱਖ ਰਵਾਇਤਾਂ ਮੁਤਾਬਿਕ ਸ੍ਰੀ ਅਕਾਲ ਤਖਤ ਸਾਹਿਬ ਦੀ ਆਨ ਬਾਨ ਅਤੇ ਸ਼ਾਨ ਲਈ ਜੂਝਦਿਆਂ ਜਿੱਥੇ ਮਰਦ ਦੇ ਮੁਜ਼ਾਹਿਦ ਸੰਤ ਗਿਆਨੀ ਸੰਤ ਬਾਬਾ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ ਅਤੇ ਬਾਬਾ ਠਾਰਾ ਸਿੰਘ ਸਮੇਤ ਸੈਂਕੜੇ ਯੋਧਿਆਂ ਨੇ ਸ਼ਹਾਦਤਾਂ ਦਿੱਤੀਆਂ, ਉੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹੋਣ ਕਾਰਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਪੁੱਜੀਆਂ ਹਜ਼ਾਰਾਂ ਸੰਗਤਾਂ ਦਾ ਕਤਲੇਆਮ ਕੀਤਾ ਗਿਆ | ਉਨ੍ਹਾਂ ਕਿਹਾ ਕਿ 6 ਜੂਨ ਨੂੰ ਸਮੂਹ ਸ਼ਹੀਦਾਂ ਦੀ ਯਾਦ 'ਚ ਤਖਤ ਸਾਹਿਬ ਵਿਖੇ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੀ ਅਗਵਾਈ ਹੇਠ ਮੁੱਖ ਸਮਾਗਮ ਕਰਵਾਇਆ ਜਾਵੇਗਾ ਤੇ ਸ਼ਹੀਦਾਂ ਨੂੰ ਨਮਨ ਕੀਤਾ ਜਾਵੇਗਾ | ਅੱਜ ਆਰੰਭਤਾ ਮੌਕੇ ਤਖਤ ਸਾਹਿਬ ਦੇ ਮੈਨੇਜਰ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਕਥਾਵਾਚਕ ਗਿਆਨੀ ਆਲਮ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ |

ਪਿਛਲੀ ਖ਼ਬਰ ਆਕਸਫੋਰਡ ਸਕੂਲ 'ਚ 10 ਰੋਜ਼ਾ ਸਾਲਾਨਾ ਟਰੇਨਿੰਗ ਕੈਂਪ ਅਰੰਭ ਅਗਲੀ ਖ਼ਬਰ ਪ੍ਰੋ. ਮਹੇਸ਼ਇੰਦਰ ਲਾਲੀ ਤੇ ਵੀਰਦਵਿੰਦਰ ਗਿੰਨੀ ਨੂੰ ਸਦਮਾ ਪਿਤਾ ਨਛੱਤਰ ਸਿੰਘ ਟਿਵਾਣਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।