17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਯੂਨੀਅਨ ਦੇ ਸੱਦੇ ਉਪਰੰਤ ਮਨਰੇਗਾ ਕਰਮਚਾਰੀ ਹੜਤਾਲ 'ਤੇ <br/>

ਅਜੀਤ ਡੈਸਕ 05-06-2026
ਨਥਾਣਾ, 4 ਜੂਨ (ਗੁਰਦਰਸ਼ਨ ਲੁੱਧੜ)- ਪੰਜਾਬ ਮਨਰੇਗਾ ਕਰਮਚਾਰੀ ਯੂਨੀਅਨ ਵਲੋਂ ਦਿੱਤੇ ਕਲਮ ਛੋੜ ਹੜਤਾਲ ਦੇ ਸੱਦੇ ਉਪਰੰਤ ਬਲਾਕ ਨਥਾਣਾ ਦੇ ਮਨਰੇਗਾ ਕਰਮਚਾਰੀ ਵੀ ਇਸ ਹੜਤਾਲ ਵਿਚ ਸ਼ਾਮਿਲ ਹੋਏ ਹਨ¢ ਹੜਤਾਲ 'ਤੇ ਬੈਠੇ ਸਥਾਨਕ ਮਨਰੇਗਾ ਕਰਮਚਾਰੀ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਪਿਛਲੇ 18 ਸਾਲ ਤੋਂ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾ ਰਹੇ ਮਨਰੇਗਾ ਕਰਮਚਾਰੀਆਂ ਵਲੋਂ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਪੂਰੇ ਪੰਜਾਬ ਦੇ ਸਮੂਹ ਬਲਾਕਾਂ ਵਿਚ ਇਹ ਅਣਮਿਥੇ ਸਮੇਂ ਦੀ ਹੜਤਾਲ ਸ਼ੁਰੂ ਕੀਤੀ ਗਈ ਹੈ¢ ਕਰਮਚਾਰੀਆਂ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ ਵਲੋਂ ਵਾਰ-ਵਾਰ ਮਨਰੇਗਾ ਕਰਮਚਾਰੀਆਂ ਨੂੰ ਸਰਕਾਰੀ ਵਿਭਾਗ ਵਿੱਚ ਮਰਜ਼ ਕਰਨ ਸਬੰਧੀ ਭਰੋਸਾ ਦਿੱਤਾ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਕਰਮਚਾਰੀਆਂ ਨੂੰ ਪੱਕੇ ਕਰਨ ਦਾ ਕੋਈ ਹੱਲ ਨਹੀਂ ਕੀਤਾ ਗਿਆ¢ ਇੱਥੋਂ ਤੱਕ ਕਿ ਮਨਰੇਗਾ ਕਰਮਚਾਰੀਆਂ ਨੂੰ ਛੇ-ਛੇ ਮਹੀਨੇ ਤਨਖ਼ਾਹ ਵੀ ਨਹੀਂ ਦਿੱਤੀ ਜਾਂਦੀ,ਮਨਰੇਗਾ ਮੁਲਾਜ਼ਮਾਂ ਨੂੰ ਖੇਤਰੀ ਕੰਮਾਂ ਵਿਚ ਜਾਣ ਦੀਆਂ ਭਾਰੀ ਦਿੱਕਤਾਂ ਆ ਰਹੀਆਂ ਹਨ ਅਤੇ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਚੱਲਣਾ ਮੁਸ਼ਕਿਲ ਬਣ ਚੁੱਕਾ ਹੈ¢ਹੜਤਾਲ 'ਤੇ ਬੈਠੇ ਮਨਰੇਗਾ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ¢ ਮਨਰੇਗਾ ਕਰਮਚਾਰੀ ਯੂਨੀਅਨ ਦੇ ਬਲਾਕ ਪ੍ਰਧਾਨ ਨਰਿੰਦਰ ਕੁਮਾਰ ਖੱਤਰੀ, ਏ.ਪੀ.ਓ ਮਲਕੀਤ ਸਿੰਘ, ਜੇ.ਈ ਰਣਜੀਤ ਸਿੰਘ, ਕੰਪਿਊਟਰ ਅਪਰੇਟਰ ਬਲਜੀਤ ਕੌਰ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਰਵਿੰਦਰ ਕੁਮਾਰ, ਤਰਸੇਮ ਸਿੰਘ ਅਤੇ ਪੰਜਾਬ ਕਰਮਚਾਰੀ ਯੂਨੀਅਨ ਦੇ ਸਰਪ੍ਰਸਤ ਵਰਿੰਦਰ ਸਿੰਘ ਬੀਬੀਵਾਲਾ ਵਲੋਂ ਹਾਜ਼ਰੀ ਭਰੀ ਗਈ¢ ਹੜਤਾਲ ਕਰਤਾ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਪਿੰਡ-ਪਿੰਡ ਜਾ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ¢

ਪਿਛਲੀ ਖ਼ਬਰ ਨਾਜਾਇਜ਼ ਕਬਜ਼ੇ ਹਟਾਉਣ ਗਈ ਨਿਗਮ ਦੀ ਤਹਿਬਾਜ਼ਾਰੀ ਟੀਮ ਅਤੇ ਦੁਕਾਨਦਾਰ ਹੋਏ ਹੱਥੋਪਾਈ <br/> ਅਗਲੀ ਖ਼ਬਰ ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਆਰਥਿਕ ਕੰਗਾਲੀ ਦੀ ਕਗਾਰ 'ਤੇ ਪਹੁੰਚ ਚੁੱਕਾ ਦੇਸ਼- ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।