16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਰਮਚਾਰੀ 7 ਨੰੂ ਮੁੱਖ ਮੰਤਰੀ ਨਿਵਾਸ ਵਿਖੇ ਦੇਣਗੇ ਧਰਨਾ

ਅਜੀਤ ਡੈਸਕ 05-06-2026
ਸੰਗਰੂਰ, 4 ਜੂਨ (ਅਮਨਦੀਪ ਸਿੰਘ ਬਿੱਟਾ) - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਸੇਵਾਵਾਂ ਨਿਭਾ ਰਹੇ ਸਮੂਹ ਸੋਸ਼ਲ ਸਟਾਫ਼ (ਬੀ ਆਰ ਸੀ, ਆਈ ਈ ਸੀ, ਸੀ ਡੀ ਐਸ) ਕਰਮਚਾਰੀਆਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ | ਇਸ ਸਬੰਧੀ 7 ਜੂਨ ਨੂੰ ਸਥਾਨਕ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਆਪਣੇ ਬੱਚਿਆਂ ਅਤੇ ਪਰਿਵਾਰਾਂ ਸਮੇਤ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਜਥੇਬੰਦੀ ਦੇ ਆਗੂਆਂ ਵੱਲੋਂ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਅਤੇ ਵਿਭਾਗ ਦੇ ਸੰਗਰੂਰ ਡਵੀਜ਼ਨ ਦੇ ਐਕਸੀਅਨ ਨੂੰ ਜਥੇਬੰਦੀ ਦਾ ਮੰਗ -ਪੱਤਰ ਦੇ ਕੇ ਰੋਸ ਪ੍ਰਦਰਸ਼ਨ ਤੋਂ ਜਾਣੂ ਕਰਵਾਇਆ ਗਿਆ | ਸਵੱਛ ਭਾਰਤ ਮਿਸ਼ਨ ਅਤੇ ਲੋਕਾਂ ਨੂੰ ਸਾਫ਼ ਪੀਣ ਯੋਗ ਪਾਣੀ ਪ੍ਰਤੀ ਜਾਗਰੂਕ ਕਰਨ ਵਿੱਚ ਵੀ ਕਰਮਚਾਰੀਆਂ ਦਾ ਵੱਡਾ ਯੋਗਦਾਨ ਰਿਹਾ ਹੈ | ਆਗੂਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਕਰਮਚਾਰੀਆਂ ਦੀ ਭਰਤੀ ਪੰਜਾਬ ਸਰਕਾਰ ਦੇ ਨੋਟੀਫ਼ਿਕੇਸ਼ਨ ਅਨੁਸਾਰ ਲਿਖਤੀ ਟੈੱਸਟ ਅਤੇ ਪੂਰੀ ਪਾਰਦਰਸ਼ਤਾ ਨਾਲ ਮੈਰਿਟ ਦੇ ਆਧਾਰ 'ਤੇ ਕੀਤੀ ਗਈ ਸੀ, ਪਰ ਅੱਜ ਵੀ ਕਰਮਚਾਰੀ ਵਿਭਾਗੀ ਠੇਕਾ ਆਧਾਰਿਤ ਸੇਵਾਵਾਂ ਨਿਭਾਉਣ ਲਈ ਮਜਬੂਰ ਹਨ | ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਮੁੱਖ ਮੰਗਾਂ ਵਿੱਚ ਸੇਵਾਵਾਂ ਨੂੰ ਸਰਵਿਸ ਰੂਲਾਂ ਤਹਿਤ ਬੇਸਿਕ-ਪੇ 'ਤੇ ਰੈਗੂਲਰ ਕੀਤਾ ਜਾਵੇ | ਰੋਕਿਆ ਗਿਆ 10 ਫ਼ੀਸਦੀ ਸਾਲਾਨਾ ਇੰਕਰੀਮੈਂਟ ਤੁਰੰਤ ਜਾਰੀ ਕੀਤਾ ਜਾਵੇ | ਅਪ੍ਰੈਲ 2023 ਤੋਂ ਬੰਦ ਟਰੈਵਲਿੰਗ ਅਲਾਉਂਸ ਅਤੇ ਇਸ ਦੇ ਬਕਾਏ ਜਾਰੀ ਕੀਤੇ ਜਾਣ | ਜਥੇਬੰਦੀ ਆਗੂਆਂ ਨੇ ਦੋਸ਼ ਲਾਇਆ ਕਿ ਹਾਲ ਹੀ ਵਿੱਚ ਜਾਰੀ ਕੀਤੀ ਗਈ ਐਕਸਟੈਨਸ਼ਨ ਦੌਰਾਨ ਕਰਮਚਾਰੀਆਂ ਦਾ ਬਣਦਾ 10 ਫ਼ੀਸਦੀ ਸਾਲਾਨਾ ਤਨਖ਼ਾਹ ਵਾਧਾ ਰੋਕ ਦਿੱਤਾ ਗਿਆ ਹੈ, ਜਿਸ ਕਾਰਨ ਸਮੂਹ ਕਰਮਚਾਰੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਮੌਕੇ ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ, ਰਮੇਸ਼ ਕੁਮਾਰ ਹਰਦੀਪ ਸਿੰਘ, ਬਲਜਿੰਦਰ ਸਿੰਘ, ਅਮਰਜੀਤ ਕੌਰ, ਸਤਨਾਮ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਨੇ ਗਿਣਾਈਆਂ ਪੁਲਿਸ ਦੀਆਂ ਉਪਲੱਬਧੀਆਂ ਨਸ਼ਿਆਂ ਦੇ ਮਾਮਲਿਆਂ 'ਚ 440 ਮੁਕੱ... ਅਗਲੀ ਖ਼ਬਰ ਨਾਬਾਲਗ ਲੜਕੀ ਨੂੰ ਘਰੋਂ ਭਜਾ ਕੇ ਲੈ ਜਾਣ ਦੇ ਦੋਸ਼ਾਂ 'ਚੋਂ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।