16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਅਜੀਤ ਡੈਸਕ 05-06-2026
ਮਾਨਸਾ, 4 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀਆਂ, ਵਹੀਕਲਾਂ ਦੀ ਖ਼ਰੀਦ-ਵੇਚ ਅਤੇ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕੀਤਾ ਜਾ ਸਕਦਾ ਹੈ, ਨੂੰ ਵੇਖਦਿਆਂ ਇਸ 'ਤੇ ਪਾਬੰਦੀ ਲਗਾਉਣੀ ਲਾਜ਼ਮੀ ਹੈ |
ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ 'ਤੇ ਪਾਬੰਦੀ
ਜ਼ਿਲ੍ਹੇ 'ਚ ਅਣ-ਅਧਿਕਾਰਤ ਆਵਾਜ਼ੀ ਪ੍ਰਦੂਸ਼ਣ ਵਾਲੇ ਯੰਤਰਾਂ ਦੀ ਵਰਤੋਂ 'ਤੇ ਮੁਕੰਮਲ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ, ਆਮ ਜਨਤਾ ਵਲੋਂ ਸਭਿਆਚਾਰਕ ਅਤੇ ਧਾਰਮਿਕ ਪ੍ਰੋਗਰਾਮਾਂ ਵਿਚ ਲਾਊਡ ਸਪੀਕਰ, ਆਰਕੈਸਟਰਾ ਅਤੇ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦਾ ਪ੍ਰਯੋਗ ਕੀਤਾ ਜਾਂਦਾ ਹੈ, ਜਿਸ ਦੇ ਫਲਸਰੂਪ ਆਮ ਲੋਕਾਂ, ਮਾਨਸਿਕ ਰੋਗੀਆਂ ਅਤੇ ਬੱਚਿਆਂ ਦੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ ਅਤੇ ਬੱਚਿਆਂ ਦੀ ਪੜ੍ਹਾਈ ਵੀ ਪ੍ਰਭਾਵਿਤ ਹੁੰਦੀ ਹੈ |
ਹੁੱਕਾ ਪੀਣ 'ਤੇ ਮਨਾਹੀ
ਇਕ ਹੋਰ ਹੁਕਮ 'ਚ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੀ ਹਦੂਦ 'ਚ ਕਿਸੇ ਵੀ ਦੁਕਾਨ, ਹੋਟਲ, ਰੈਸਟੋਰੈਂਟ, ਹੁੱਕਾ ਬਾਰਾਂ ਅਤੇ ਜਨਤਕ ਥਾਵਾਂ 'ਤੇ ਹੁੱਕਾ ਪੀਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੈ | ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਇਹ ਹੁਕਮ ਸਖ਼ਤੀ ਨਾਲ ਲਾਗੂ ਕਰਵਾਉਣਾ ਜ਼ਰੂਰੀ ਹੈ | ਉਪਰੋਕਤ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ |
ਪਿਛਲੀ ਖ਼ਬਰ ਕੰਟੀਜੈਂਟ ਵਰਕਰਜ਼ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਧਰਨਾ 9 ਨੂੰ ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਡਵੀਜ਼ਨ ਕਮੇਟੀ ਪਾਵਰਕਾਮ ਦੀ ਚੋਣ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।