16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਕੰਟੀਜੈਂਟ ਵਰਕਰਜ਼ ਯੂਨੀਅਨ ਵਲੋਂ ਸੂਬਾ ਪੱਧਰੀ ਰੋਸ ਧਰਨਾ 9 ਨੂੰ

ਅਜੀਤ ਡੈਸਕ 05-06-2026
ਮਾਨਸਾ, 4 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਕੰਟੀਜੈਂਟ ਵਰਕਰਜ਼ ਯੂਨੀਅਨ ਪੰਜਾਬ (ਪਾਵਰ ਅਤੇ ਸੰਚਾਰ ਨਿਗਮ) ਦੀ ਮੀਟਿੰਗ ਇੱਥੇ ਸੂਬਾ ਪ੍ਰਧਾਨ ਪਰਦੀਪ ਸਿੰਘ ਦੀ ਅਗਵਾਈ ਹੇਠ ਹੋਈ | ਮੰਡਲ ਪ੍ਰਧਾਨ ਸੰਜੀਵ ਕੁਮਾਰ ਨੇ ਦੱਸਿਆ ਕਿ ਸਾਨੂੰ ਪੰਜਾਬ ਰਾਜ ਬਿਜਲੀ ਬੋਰਡ ਹੁਣ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਪਟਿਆਲਾ ਅਧੀਨ ਬਤੌਰ ਖ਼ਜ਼ਾਨਚੀ, ਮੀਟਰ ਰੀਡਰ ਅਤੇ ਬਿੱਲ ਵੰਡਕ ਦੀਆਂ ਖਾਲੀ ਅਸਾਮੀਆਂ ਵਿਰੁੱਧ ਮਹਿਕਮੇ ਵਲੋਂ ਠੇਕੇ 'ਤੇ ਰੱਖਿਆ ਗਿਆ ਸੀ | ਇਨ੍ਹਾਂ ਤਿੰਨਾਂ ਸ਼ੇ੍ਰਣੀ ਦੀਆਂ ਸੇਵਾਵਾਂ ਦਾ ਸਮਾਂ ਲਗਪਗ 18 ਸਾਲ ਦਾ ਹੋ ਗਿਆ ਹੈ ਪਰ ਪੱਕੇ ਨਹੀਂ ਕੀਤਾ ਗਿਆ | ਇਸ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਉਸ ਸਮੇਂ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਅਗਵਾਈ 'ਚ ਪਾਵਰਕਾਮ ਮੈਨੇਜਮੈਂਟ ਨਾਲ ਪੀ. ਐਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦਾ 14 ਅਗਸਤ 2025 ਨੂੰ ਸਮਝੌਤਾ ਹੋਇਆ ਸੀ ਪਰ ਮੰਗਾਂ ਪੂਰੀਆਂ ਨਹੀਂ ਹੋਈਆਂ | ਇਸੇ ਕਰ ਕੇ ਉਨ੍ਹਾਂ ਨੂੰ 9 ਜੂਨ ਨੂੰ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਸੂਬਾ ਪੱਧਰੀ ਰੋਸ ਧਰਨਾ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਮੌਕੇ ਕੁਲਦੀਪ ਕੌਰ, ਗੁਰਵਿੰਦਰ ਸਿੰਘ, ਸੁਖਮਿੰਦਰ ਸਿੰਘ ਬੱਗਾ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ 150 ਲੀਟਰ ਲਾਹਣ ਬਰਾਮਦ ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।