ਮਾਨਸਾ, 4 ਜੂਨ (ਸੱਭਿ.ਪ੍ਰਤੀ.)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਰਕਾਰੀ ਪ੍ਰਾਇਮਰੀ ਸਕੂਲ ਮੂਸਾ ਵਿਖੇ ਬੂਟੇ ਲਗਾਏ ਗਏ | ਬੁਲਾਰਿਆਂ ਨੇ ਕਿਹਾ ਕਿ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਲਈ ਵਧੇਰੇ ਬੂਟੇ ਲਗਾਉਣਾ ਸਮੇਂ ਦੀ ਮੁੱਖ ਲੋੜ ਹੈ | ਇਸ ਮੌਕੇ ਸਰਪੰਚ ਗੁਰਸ਼ਰਨ ਸਿੰਘ ਸਿੱਧੂ, ਕਮੇਟੀ ਚੇਅਰਮੈਨ ਮਨਪ੍ਰੀਤ ਸਿੰਘ, ਨਾਜ਼ਮ ਸਿੰਘ, ਪੰਚ ਸੁਖਜੀਤ ਸਿੰਘ, ਸਕੂਲ ਮੁਖੀ ਕੁਲਦੀਪ ਕੌਰ, ਚਰਨਜੀਤ ਸਿੰਘ ਮੂਸਾ, ਕਰਮਜੀਤ ਕੌਰ ਮੂਸਾ, ਮਧੂ ਬਾਲਾ, ਰਵਨੀਤ ਕੌਰ ਆਦਿ ਹਾਜ਼ਰ ਸਨ |