31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਘੱਲੂਘਾਰੇ ਨੂੰ ਸਮਰਪਿਤ ਗੁਰਮਤਿ ਸਮਾਗਮ 12 ਨੂੰ- ਬਾਬਾ ਮਹਿਰਾਜ

ਅਜੀਤ ਡੈਸਕ 10-06-2026
ਬਠਿੰਡਾ, 9 ਜੂਨ (ਸੱਤਪਾਲ ਸਿੰਘ ਸਿਵੀਆਂ)-ਜੂਨ 1984 ਦੇ ਘੱਲੂਘਾਰੇ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਬਠਿੰਡਾ ਦੇ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ 12 ਜੂਨ ਨੂੰ ਸ਼ਾਮ 7 ਤੋਂ 9:30 ਵਜੇ ਤੱਕ ਕਰਵਾਇਆ ਜਾ ਰਿਹਾ ਹੈ , ਜਿਸ ਵਿਚ ਪ੍ਰਸਿੱਧ ਕਥਾਵਾਚਕ ਭਾਈ ਤਰਸੇਮ ਸਿੰਘ (ਹਰਰਾਇਪੁਰ) ਅਤੇ ਭਾਈ ਸਰਬਜੀਤ ਸਿੰਘ (ਸ੍ਰੀ ਪਟਨਾ ਸਾਹਿਬ) ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ | ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਪੰਥਕ ਆਗੂ ਬਾਬਾ ਹਰਦੀਪ ਸਿੰਘ ਮਹਿਰਾਜ ਨੇ ਦੱਸਿਆ ਕਿ ਜੂਨ 1984 ਦਾ ਘੱਲੂਘਾਰਾ ਸਿੱਖ ਇਤਿਹਾਸ ਦਾ ਇਕ ਦਰਦਨਾਕ ਅਤੇ ਅਹਿਮ ਅਧਿਆਇ ਹੈ, ਜਿਸ ਲਈ ਇਸ ਗੁਰਮਤਿ ਸਮਾਗਮ ਦਾ ਉਦੇਸ਼ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਣ ਦੇ ਨਾਲ-ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਗੁਰਸਿੱਖੀ ਵਿਰਾਸਤ ਨਾਲ ਜੋੜਨਾ ਹੈ | ਉਨ੍ਹਾਂ ਕਿਹਾ ਕਿ ਸਮਾਗਮ ਦੌਰਾਨ ਘੱਲੂਘਾਰੇ ਦੇ ਇਤਿਹਾਸ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਉਸ ਸਮੇਂ ਦੇ ਹਾਲਾਤਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਜਾਵੇਗਾ | ਇਕ ਪਹਿਰਾ ਗੁਰਮਤਿ ਵਿਚਾਰਾਂ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਸਮਰਪਿਤ ਹੋਵੇਗਾ, ਜਦਕਿ ਦੂਜੇ ਪਹਿਰੇ ਵਿਚ ਘੱਲੂਘਾਰੇ ਨਾਲ ਸੰਬੰਧਿਤ ਇਤਿਹਾਸਕ ਤੱਥਾਂ ਅਤੇ ਸ਼ਹੀਦ ਸਿੰਘਾਂ ਦੇ ਜੀਵਨ ਬਾਰੇ ਵਿਚਾਰ ਪੇਸ਼ ਕੀਤੇ ਜਾਣਗੇ | ਬਾਬਾ ਹਰਦੀਪ ਸਿੰਘ ਮਹਿਰਾਜ ਨੇ ਸਮੂਹ ਸੰਗਤਾਂ ਨੂੰ ਵੱਡੀ ਗਿਣਤੀ ਵਿਚ 12 ਜੂਨ ਨੂੰ ਬਠਿੰਡਾ ਦੇ ਇਤਿਹਾਸਕ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਇਸ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਜੂਨ '84 ਦੇ ਸ਼ਹੀਦਾਂ ਦੀ ਯਾਦ 'ਚ ਬੁੰਗਾ ਮਸਤੂਆਣਾ ਦਮਦਮਾ ਸਾਹਿਬ ਵਿਖੇ ਸਮਾਗਮ ਅਗਲੀ ਖ਼ਬਰ ਪੰਜਾਬ 'ਚ ਸਿੱਖਿਆ ਕ੍ਰਾਂਤੀ ਦੀ ਨਿਕਲੀ ਫੂਕ, 1113 ਸਰਕਾਰੀ ਸਕੂਲ ਪਿ੍ੰਸੀਪਲਾਂ ਤੋਂ ਸੱਖਣੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।