16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

4 ਜੁਲਾਈ ਦੇ ਚੰਡੀਗੜ੍ਹ ਕੂਚ 'ਚ ਭਾਕਿਯੂ ਧਨੇਰ ਕਰੇਗੀ ਭਰਵੀਂ ਸ਼ਮੂਲੀਅਤ <br/>

ਚੰਡੀਗੜ੍ਹ ਕੂਚ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ | ਤਸਵੀਰ : ਹੇਮੰਤ ਸ਼ਰਮਾ <br/> 11-06-2026
ਰਾਮਪੁਰਾ ਫੂਲ, 10 ਜੂਨ (ਹੇਮੰਤ ਕੁਮਾਰ ਸ਼ਰਮਾ)- ਭਾਕਿਯੂ ਏਕਤਾ ਡਕੌਂਦਾ ਬਲਾਕ ਰਾਮਪੁਰਾ ਵਲੋਂ ਬਲਾਕ ਪ੍ਰਧਾਨ ਸਰਦੂਲ ਸਿੰਘ ਰਾਮਨਵਾਸ ਦੀ ਪ੍ਰਧਾਨਗੀ ਹੇਠ ਪਿੰਡ ਰਾਮਪੁਰਾ ਵਿਖੇ ਹੋਈ ਮੀਟਿੰਗ 'ਚ ਬਲਾਕ ਅਧੀਨ ਪੈਂਦੀਆਂ ਇਕਾਈਆਂ ਦੇ ਪ੍ਰਧਾਨ/ਵਰਕਰ ਤੇ ਵਿਸ਼ੇਸ਼ ਤੌਰ 'ਤੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਵੀ ਹਾਜ਼ਰ ਹੋਏ | ਮੀਟਿੰਗ ਵਿਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਸੰਬੰਧੀ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੇ ਉਗਰਾਹਾਂ ਵਲੋਂ ਸਾਂਝੇ ਤੌਰ ਭਖਦੇ ਮਸਲਿਆਂ ਨੂੰ ਲੈ ਕੇ 4 ਜੁਲਾਈ 2026 ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਬਲਾਕ ਰਾਮਪੁਰਾ 'ਚੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ | ਇਸ ਉਪਰੰਤ ਬਲਾਕ ਰਾਮਪੁਰਾ ਦੇ ਆਗੂ ਜਗਦੀਸ਼ ਸਿੰਘ ਰਾਮਪੁਰਾ ਤੇ ਸੁਖਜਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਡੀਜ਼ਲ, ਪਟਰੋਲ ਅਤੇ ਰਸੋਈ ਗੈੱਸ ਦੇ ਵਧੇ ਰੇਟਾਂ ਖ਼ਿਲਾਫ਼, ਯੂਰੀਆ ਅਤੇ ਹੋਰ ਖਾਦਾਂ ਦੀ ਕਿੱਲਤ ਖ਼ਿਲਾਫ਼, ਸਨਅਤੀ ਮਜ਼ਦੂਰਾਂ ਅਤੇ ਪੰਜਾਬ ਵਿਚ ਹੱਕ ਮੰਗਦੇ ਲੋਕਾਂ 'ਤੇ ਜਬਰ ਦੇ ਖ਼ਿਲਾਫ਼, ਚਾਰ ਨਵੇਂ ਕਿਰਤ ਕੋਡ ਰੱਦ ਕਰਵਾਉਣ ਲਈ, ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ, ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ ਲਈ, ਚਿੱਪ ਵਾਲੇ ਸਮਾਰਟ ਮੀਟਰ ਲਾਉਣੇ ਬੰਦ ਕਰਵਾਉਣ ਲਈ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਸਥਾਈ ਮੈਂਬਰੀ ਖ਼ਤਮ ਕਰਨ ਵਾਲਾ ਨੋਟੀਫ਼ਿਕੇਸ਼ਨ ਰੱਦ ਕਰਵਾ ਕੇ ਪਹਿਲਾਂ ਵਾਲੀ ਸਥਿਤੀ ਬਹਾਲ ਕਰਵਾਉਣ ਲਈ ਆਦਿ ਮੰਗਾਂ ਨੂੰ ਲੈ ਕੇ 4 ਜੁਲਾਈ ਨੂੰ ਚੰਡੀਗੜ੍ਹ ਵਿਚ ਦਿੱਤੇ ਜਾ ਰਹੇ ਰੋਸ ਧਰਨੇ 'ਚ ਸੈਂਕੜਿਆਂ ਦੀ ਗਿਣਤੀ ਵਿਚ ਕਿਸਾਨਾਂ ਦੇ ਕਾਫ਼ਲੇ ਸ਼ਮੂਲੀਅਤ ਕਰਨਗੇ | ਇਸ ਮੌਕੇ ਬਲਾਕ ਆਗੂ ਸੁਰਜੀਤ ਸਿੰਘ ਰੋਮਾਣਾ, ਹੇਮ ਰਾਜ ਬਾਲਿਆਂਵਾਲੀ, ਗੁਰਜੰਟ ਸਿੰਘ ਬਾਲਿਆਂਵਾਲੀ, ਸੁਖਦੇਵ ਸਿੰਘ ਝੰਡੂਕੇ, ਗੁਰਮੇਲ ਸਿੰਘ ਝੰਡੂਕੇ, ਪਰਮਜੀਤ ਸਿੰਘ ਪੰਮੀ ਰਾਮਪੁਰਾ, ਮਿੱਠੂ ਸਿੰਘ ਰਾਮਨਵਾਸ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਲਹਿਰਾ ਥਰਮਲ ਦੇ ਗੇਟ ਅੱਗੇ ਪਾਵਰ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਵਲੋਂ ਧਰਨਾ ਜਾਰੀ ਅਗਲੀ ਖ਼ਬਰ ਬਿ੍ਗੇਡੀਅਰ ਕੁਲਬੀਰ ਸਿੰਘ ਨੇ ਰਣਜੀਤ ਸਾਗਰ ਡੈਮ ਵਿਖੇ ਐਨ.ਸੀ.ਸੀ. ਬੋਟ ਪੁਲਿੰਗ ਟੀਮ ਦੇ ਸਿੱਖਣ ਦਾ ਲਿਆ ਜਾਇਜ਼ਾ <br/>...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।