14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

18 ਸਾਲਾਂ ਤੋਂ ਆਰਜ਼ੀ ਨੌਕਰੀ ਕਰ ਰਹੇ ਨਰੇਗਾ ਮੁਲਾਜ਼ਮਾਂ ਦਾ ਧਰਨਾ 9ਵੇਂ ਦਿਨ ਵੀ ਜਾਰੀ <br/>

ਧਰਨਾ ਲਗਾ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਰੇਗਾ ਮੁਲਾਜ਼ਮ | ਤਸਵੀਰ : ਲਵਲੀ <br/> 11-06-2026
ਬਠਿੰਡਾ, 10 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)- ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਨਰੇਗਾ ਤਹਿਤ ਕੱਚੇ ਅਤੇ ਠੇਕਾ ਆਧਾਰਿਤ ਅਸਾਮੀਆਂ 'ਤੇ ਕੰਮ ਕਰ ਰਹੇ ਮੁਲਾਜ਼ਮਾਂ ਵਲੋਂ ਆਪਣੀਆਂ ਸੇਵਾਵਾਂ ਪੰਚਾਇਤ ਵਿਭਾਗ ਵਿਚ ਮਰਜ਼ ਕਰਕੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਲਗਾਤਾਰ ਤੇਜ਼ ਹੋ ਰਿਹਾ ਹੈ | ਇਸੇ ਕੜੀ ਤਹਿਤ ਬਲਾਕ ਪੱਧਰੀ ਧਰਨਾ 9ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਸੂਬਾ ਸਰਪ੍ਰਸਤ ਵਰਿੰਦਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਨਰੇਗਾ ਮੁਲਾਜ਼ਮ ਪਿਛਲੇ 17-18 ਸਾਲਾਂ ਤੋਂ ਠੇਕਾ ਆਧਾਰਿਤ ਨੌਕਰੀ ਕਰ ਰਹੇ ਹਨ | ਉਨ੍ਹਾਂ ਉੱਪਰ ਹਰ ਸਮੇਂ ਨੌਕਰੀ ਤੋਂ ਕੱਢੇ ਜਾਣ, ਤਨਖ਼ਾਹ ਰੋਕੇ ਜਾਣ ਜਾਂ ਦੂਰ-ਦੁਰਾਡੇ ਤਬਾਦਲਾ ਕੀਤੇ ਜਾਣ ਦਾ ਡਰ ਬਣਿਆ ਰਹਿੰਦਾ ਹੈ | ਆਗੂਆਂ ਨੇ ਕਿਹਾ ਕਿ ਹਰ ਵਾਰ ਦੀ ਤਰ੍ਹਾਂ ਸਰਕਾਰਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਵਾਅਦੇ ਕੀਤੇ, ਪਰ ਨਰੇਗਾ ਮੁਲਾਜ਼ਮਾਂ ਨੂੰ ਹਮੇਸ਼ਾ ਕੇਂਦਰੀ ਸਕੀਮਾਂ ਦੇ ਕਰਮਚਾਰੀ ਦੱਸ ਕੇ ਬਾਹਰ ਰੱਖਿਆ ਗਿਆ | ਉਨ੍ਹਾਂ ਦਾਅਵਾ ਕੀਤਾ ਕਿ ਹੋਰ ਵਿਭਾਗਾਂ ਦੇ ਕੇਂਦਰੀ ਸਕੀਮਾਂ ਨਾਲ ਸਬੰਧਿਤ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ, ਪਰ ਨਰੇਗਾ ਕਰਮਚਾਰੀਆਂ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਨਰੇਗਾ ਮੁਲਾਜ਼ਮਾਂ ਦੇ ਮਸਲੇ ਦਾ ਕੋਈ ਹੱਲ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿਚ ਸੂਬਾ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵੱਡੇ ਪੱਧਰ 'ਤੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ | ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਦੀਪਕ ਧੀਂਗੜਾ, ਏਪੀਓ ਮਲਕੀਤ ਸਿੰਘ, ਚਰਨਜੀਤ ਸਿੰਘ, ਸੁਖਬੀਰ ਸਿੰਘ, ਜੇਈ ਧੀਰਜ ਗਰਗ, ਕੁਲਵੰਤ ਸਿੰਘ, ਗੋਰਵ ਜੈਨ, ਨਵਪ੍ਰੀਤ ਸਿੰਘ, ਨਰਿੰਦਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਆਮ ਆਦਮੀ ਕਲੀਨਿਕਾਂ ਦੇ ਮੈਡੀਕਲ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡੇ ਅਗਲੀ ਖ਼ਬਰ ਕੋਟਸ਼ਮੀਰ ਵਿਖੇ ਮਹਾਜਨ ਪਰਿਵਾਰ ਦੇ ਘਰ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।