31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਦੁੱਧ ਦੀ ਗੁਣਵੱਤਾ ਜਾਂਚ ਲਈ ਸੈਂਪਲ ਟੈਸਟਿੰਗ ਸਹੂਲਤ ਉਪਲਬਧ- ਗੁਰਵਿੰਦਰ ਸਿੰਘ

ਅਜੀਤ ਡੈਸਕ 16-06-2026
ਬਠਿੰਡਾ, 15 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਵਰਿਆਮ ਸਿੰਘ ਗਿੱਲ ਦੇ ਨਿਰਦੇਸ਼ਾਂ ਅਨੁਸਾਰ ਦੁੱਧ ਖ਼ਪਤਕਾਰ ਜਾਗਰੂਕਤਾ ਮੁਹਿੰਮ ਦੇ ਅੰਤਰਗਤ ਦੁੱਧ ਖ਼ਪਤਕਾਰਾਂ ਨੂੰ ਸ਼ੁੱਧ ਅਤੇ ਮਿਆਰੀ ਦੁੱਧ ਉਪਲੱਬਧ ਕਰਵਾਉਣ ਦੇ ਉਦੇਸ਼ ਨਾਲ ਦੁੱਧ ਦੀ ਗੁਣਵੱਤਾ ਜਾਂਚ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਰਿਹਾ ਹੈ | ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਬਠਿੰਡਾ ਗੁਰਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਨਾਲ ਸਬੰਧਿਤ ਦੁੱਧ ਖ਼ਪਤਕਾਰ ਘਰਾਂ ਵਿਚ ਵਰਤੇ ਜਾਣ ਵਾਲੇ ਦੁੱਧ ਦਾ ਸੈਂਪਲ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਬਠਿੰਡਾ ਕਮਰਾ ਨੰ. 302-ਈ, ਦੂਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਠਿੰਡਾ ਵਿਖੇ ਕਿਸੇ ਵੀ ਕੰਮਕਾਜ ਵਾਲੇ ਦਿਨ ਸਵੇਰੇ 9 ਵਜੇ ਤੋਂ 11 ਵਜੇ ਤੱਕ ਆ ਕੇ ਦੁੱਧ ਚੈੱਕ ਕਰਵਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਦੁੱਧ ਦਾ ਸੈਂਪਲ ਟੈਸਟਿੰਗ ਸਬੰਧੀ ਕੋਈ ਫੀਸ ਨਹੀਂ ਹੈ, ਇਹ ਸਹੂਲਤ ਬਿਲਕੁੱਲ ਮੁਫਤ ਹੈ | ਦੁੱਧ ਖਪਤਕਾਰ ਤੇ ਨਾਗਰਿਕ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਸ਼ੁੱਧ ਦੁੱਧ ਮੁਹਿੰਮ ਨੂੰ ਕਾਮਯਾਬ ਬਣਾਉਣ ਵਿਚ ਯੋਗਦਾਨ ਪਾਉਣ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਅਗਲੀ ਖ਼ਬਰ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਭਾਈਰੂਪਾ ਤੇ ਢਿਪਾਲੀ ਵਿਖੇ ਪਬਲਿਕ ਮਿਲਣੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।