31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਕਾਰਪੋਰੇਟ ਲੁੱਟ ਵਿਰੁੱਧ ਡੀ.ਸੀ. ਦਫ਼ਤਰ ਮੂਹਰੇ ਅਣਮਿੱਥੇ ਸਮੇਂ ਦਾ ਪੱਕਾ ਮੋਰਚਾ ਸ਼ੁਰੂ

ਬਠਿੰਡਾ, 30 ਅਗਸਤ (ਸੱਤਪਾਲ ਸਿੰਘ ਸਿਵੀਆਂ)- ਕਾਰਪੋਰੇਟ ਘਰਾਣਿਆਂ ਵਲੋਂ ਕੀਤੀ ਜਾ ਰਹੀ ਲੋਕਾਂ ਦੀ ਲੁੱਟ ਬੰਦ ਕਰਵਾਉਣ, ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਉਣ ਅਤੇ ਭਖਦੀਆਂ ਮੰਗਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਜ਼ਿਲ੍ਹਾ ਇਕਾਈ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਮੋਰਚੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸੀਨੀਅਰ ਉਪ- ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੀ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਸਰਕਾਰਾਂ ਸਾਮਰਾਜੀ ਤਾਕਤਾਂ ਦੇ ਦਬਾਅ ਹੇਠ ਅਜਿਹੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ, ਜਿਨ੍ਹਾਂ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਜਨਤਕ ਅਦਾਰੇ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕੀਤੇ ਜਾ ਰਹੇ ਹਨ।

ਅਜੀਤ ਡੈਸਕ 31-08-2026
ਬਠਿੰਡਾ, 30 ਅਗਸਤ (ਸੱਤਪਾਲ ਸਿੰਘ ਸਿਵੀਆਂ)- ਕਾਰਪੋਰੇਟ ਘਰਾਣਿਆਂ ਵਲੋਂ ਕੀਤੀ ਜਾ ਰਹੀ ਲੋਕਾਂ ਦੀ ਲੁੱਟ ਬੰਦ ਕਰਵਾਉਣ, ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਉਣ ਅਤੇ ਭਖਦੀਆਂ ਮੰਗਾਂ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਕਮੇਟੀ ਦੇ ਸੱਦੇ ‘ਤੇ ਜ਼ਿਲ੍ਹਾ ਇਕਾਈ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਮੂਹਰੇ ਅਣਮਿਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ ਕਰ ਦਿੱਤਾ ਗਿਆ ਹੈ। ਮੋਰਚੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਸੀਨੀਅਰ ਉਪ- ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਔਰਤ ਜਥੇਬੰਦੀ ਦੀ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਸਰਕਾਰਾਂ ਸਾਮਰਾਜੀ ਤਾਕਤਾਂ ਦੇ ਦਬਾਅ ਹੇਠ ਅਜਿਹੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ, ਜਿਨ੍ਹਾਂ ਨਾਲ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਜਨਤਕ ਅਦਾਰੇ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕੀਤੇ ਜਾ ਰਹੇ ਹਨ। ਮਹਿੰਗਾਈ ਤੇ ਟੈਕਸਾਂ ਦੇ ਬੋਝ ਕਾਰਨ ਆਮ ਲੋਕ ਕਰਜ਼ੇ ਹੇਠ ਦੱਬ ਰਹੇ ਹਨ, ਜਦਕਿ ਵੱਡੀਆਂ ਕੰਪਨੀਆਂ ਦੇ ਕਰਜ਼ੇ ਵੱਟੇ ਖਾਤੇ ਪਾਏ ਜਾ ਰਹੇ ਹਨ। ਬੁਲਾਰਿਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਸਮੇਤ ਸਾਰੇ ਸਾਮਰਾਜੀ ਮੁਕਤ ਵਪਾਰ ਸਮਝੌਤੇ ਰੱਦ ਕਰਨ, ਲੈਂਡ ਪੂਲਿੰਗ ਨੀਤੀ ਵਾਪਸ ਲੈਣ, ਦਹਾਕਿਆਂ ਤੋਂ ਕਾਸ਼ਤ ਕਰ ਰਹੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਮਾਲਕੀ ਹੱਕ ਦੇਣ ਅਤੇ ਕਿਸਾਨਾਂ-ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕਰਨ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਦੋਂ ਤੱਕ ਉਕਤ ਮੰਗਾਂ ਦਾ ਹੱਲ ਨਹੀਂ ਕੀਤਾ ਜਾਂਦਾ, ਉਦੋਂ ਤੱਕ ਇਹ ਪੱਕਾ ਮੋਰਚਾ ਜਾਰੀ ਰਹੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ (ਫਤਿਹ) ਦੇ ਸੂਬਾ ਪ੍ਰਧਾਨ ਪ੍ਰਭਜੋਤ ਸਿੰਘ ਨੇ ਕਿਸਾਨਾਂ ਦੇ ਕਾਫ਼ਲੇ ਸਮੇਤ ਮੋਰਚੇ ਵਿਚ ਸ਼ਾਮਲ ਹੋ ਕੇ ਸਮਰਥਨ ਦਿੱਤਾ। ਇਕੱਠ ਨੂੰ ਜਗਸੀਰ ਸਿੰਘ ਝੁੰਬਾ, ਹਰਪ੍ਰੀਤ ਕੌਰ ਜੇਠੂਕੇ, ਪਰਮਜੀਤ ਕੌਰ ਪਿੱਥੋ, ਜਸਪਾਲ ਸਿੰਘ ਕੋਠਾ ਗੁਰੂ, ਜਸਕਰਨ ਸਿੰਘ ਕੋਟਗੁਰੂ, ਗੁਰਪਾਲ ਸਿੰਘ ਦਿਉਣ, ਬਲਦੇਵ ਸਿੰਘ ਚਾਓਕੇ ਅਤੇ ਲਖਬੀਰ ਸਿੰਘ ਗਿੱਦੜ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਲਹਿਰਾ ਥਰਮਲ ਦੀ ਆਜ਼ਾਦ ਜਥੇਬੰਦੀ ਵਲੋਂ 2 ਸਤੰਬਰ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਧਰਨੇ ਦਾ ਐਲਾਨ ਅਗਲੀ ਖ਼ਬਰ ਇਕ ਵਕੀਲ ਦਾ ‘ਮੁਨਸ਼ੀ’ ਨਿਕਲਿਆ ‘ਝਪਟਮਾਰੀ’ ਦੀਆਂ ਦੋ ਵਾਰਦਾਤਾਂ ਦਾ ਮੁਲਜ਼ਮ ਸੀ . ਸੀ . ਟੀ . ਵੀ . ਫੁਟੇਜ ਨੇ ਖੋਲ੍ਹਿਆ ਭ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।