31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਭਾਕਿਯੂ (ਉਗਰਾਹਾਂ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡੀ. ਸੀ. ਦਫ਼ਤਰ ਨੇੜੇ ਅਣਮਿੱਥੇ ਸਮੇਂ ਲਈ ਧਰਨਾ ਸ਼ੁਰੂ

ਮਾਨਸਾ, 30 ਅਗਸਤ (ਰਾਵਿੰਦਰ ਸਿੰਘ ਰਵੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਸੂਬੇ ਭਰ ’ਚ 13 ਕਿਸਾਨ ਹੱਕੀ ਮੰਗਾਂ ਦੀ ਪੂਰਤੀ ਲਈ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਧਰਨੇ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਹਨ।

ਅਜੀਤ ਡੈਸਕ 31-08-2026
ਮਾਨਸਾ, 30 ਅਗਸਤ (ਰਾਵਿੰਦਰ ਸਿੰਘ ਰਵੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫ਼ਤਰ ਨੇੜੇ ਅਣਮਿਥੇ ਸਮੇਂ ਲਈ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਸੂਬੇ ਭਰ ’ਚ 13 ਕਿਸਾਨ ਹੱਕੀ ਮੰਗਾਂ ਦੀ ਪੂਰਤੀ ਲਈ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਧਰਨੇ ਪ੍ਰਦਰਸ਼ਨ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਕਿਸਾਨ ਮਜ਼ਦੂਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ, ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਭਾਰਤ-ਅਮਰੀਕਾ ਵਪਾਰਕ ਸਮਝੌਤੇ ਨੂੰ ਰੱਦ ਕਰਵਾਉਣ ਦੇ ਨਾਲ ਹੀ ਪੰਜਾਬ ਸਰਕਾਰ ਵਲੋਂ ਮੁੜ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਸਿਰ ਚੜ੍ਹੇ ਕਰਜ਼ੇ ’ਤੇ ਲੀਕ ਮਾਰਨ ਦੇ ਨਾਲ ਹੀ ਪਿਛਲੇ ਸਾਲ ਹੜ੍ਹਾਂ ਦੌਰਾਨ ਕਿਸਾਨਾਂ-ਮਜਦੂਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 3 ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਸਮੇਂ ਵੀ ਵੱਡਾ ਸੰਘਰਸ਼ ਲੜਨਾ ਪਿਆ ਸੀ ਅਤੇ ਹੁਣ ਵੀ ਸਰਕਾਰਾਂ ਵਲੋਂ ਕਾਰਪੋਰੇਟ ਦੇ ਹੱਕ ’ਚ ਲਾਗੂ ਕੀਤੀਆਂ ਜਾ ਰਹੀਆਂ ਨੀਤੀਆਂ ਨੂੰ ਰੱਦ ਕਰਵਾਉਣ ਲਈ ਵੱਡਾ ਸੰਘਰਸ਼ ਉਲੀਕਣਾ ਪਵੇਗਾ। ਇਸ ਮੌਕੇ ਇੰਦਰਜੀਤ ਸਿੰਘ ਝੱਬਰ, ਭੋਲਾ ਸਿੰਘ ਮਾਖਾ, ਮਹਿੰਦਰ ਸਿੰਘ ਰੋਮਾਣਾ, ਜਗਸੀਰ ਸਿੰਘ ਜਵਾਹਰਕੇ, ਕੁਲਦੀਪ ਸਿੰਘ ਚਚੋਹਰ, ਵਿੰਦਰ ਸਿੰਘ ਝੰਡਾ, ਜਸਕਰਨ ਸਿੰਘ ਖਿੱਲਣ, ਭੋਲਾ ਸਿੰਘ ਦਿਆਲਪੁਰਾ, ਕਰਮ ਸਿੰਘ ਅਕਲੀਆ, ਚਰਨਜੀਤ ਕੌਰ ਖੋਖਰ ਕਲਾਂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸ੍ਰੀ ਗੋਬਿੰਦ ਮੰਦਰ, ਐੱਨਐੱਫ਼ਐੱਲ ਦੀ ਮਹਿਲਾ ਸੰਕੀਰਤਨ ਮੰਡਲੀ ਵਲੋਂ ਦੁਰਗਾ ਸਪਤਸ਼ਤੀ ਪਾਠ ਤੇ ਲੰਗਰ ਸੇਵਾ ਅਗਲੀ ਖ਼ਬਰ ਮੋਹਰ ਸਿੰਘ ਵਾਲਾ ਦੇ ਵਿਕਾਸ ਲਈ 20 ਲੱਖ ਦੀ ਗਰਾਂਟ, ਸਟੇਟ ਹਾਈਵੇ ਤੱਕ ਬਣੇਗੀ ਸੜਕ- ਵਿਧਾਇਕ ਸਿੰਗਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।