14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਗਰੀਨ ਮਿਸ਼ਨ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਰਾਮਪੁਰਾ ਫੂਲ, 13 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਸ਼ਹਿਰ ਦੇ ਇੱਕ ਸਮਾਜ ਸੇਵੀ ਪਰਿਵਾਰ ਦੇ ਜੀਵਨ ਪ੍ਰਕਾਸ਼ ਗਰਗ, ਨੰਦ ਲਾਲ ਗਰਗ ਅਤੇ ਸਕੂਲੀ ਵਿਦਿਆਰਥੀ ਕ੍ਰਿਸ਼ਵ ਨੇ ਗਰੀਨ ਮਿਸ਼ਨ ਵੈੱਲਫੇਅਰ ਸੁਸਾਇਟੀ (ਰਜਿ.) ਰਾਮਪੁਰਾ ਫੂਲ ਨੂੰ ਸਹਿਯੋਗ ਦਿੰਦਿਆਂ, ਸਰਕਾਰੀ ਐਲੀਮੈਂਟਰੀ ਸਕੂਲ ਰਾਮਪੁਰਾ ਮੰਡੀ ਵਿਖੇ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ।

ਅਜੀਤ ਡੈਸਕ 14-09-2026
ਰਾਮਪੁਰਾ ਫੂਲ, 13 ਸਤੰਬਰ (ਹੇਮੰਤ ਕੁਮਾਰ ਸ਼ਰਮਾ)- ਸ਼ਹਿਰ ਦੇ ਇੱਕ ਸਮਾਜ ਸੇਵੀ ਪਰਿਵਾਰ ਦੇ ਜੀਵਨ ਪ੍ਰਕਾਸ਼ ਗਰਗ, ਨੰਦ ਲਾਲ ਗਰਗ ਅਤੇ ਸਕੂਲੀ ਵਿਦਿਆਰਥੀ ਕ੍ਰਿਸ਼ਵ ਨੇ ਗਰੀਨ ਮਿਸ਼ਨ ਵੈੱਲਫੇਅਰ ਸੁਸਾਇਟੀ (ਰਜਿ.) ਰਾਮਪੁਰਾ ਫੂਲ ਨੂੰ ਸਹਿਯੋਗ ਦਿੰਦਿਆਂ, ਸਰਕਾਰੀ ਐਲੀਮੈਂਟਰੀ ਸਕੂਲ ਰਾਮਪੁਰਾ ਮੰਡੀ ਵਿਖੇ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ। ਇਸ ਦੌਰਾਨ ਸਮੂਹ ਸਕੂਲ ਸਟਾਫ਼ ਦੀ ਮਦਦ ਨਾਲ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਦੀ ਵੰਡ ਕੀਤੀ ਗਈ। ਇਸ ਮੌਕੇ ਗਰੀਨ ਮਿਸ਼ਨ ਵੈੱਲਫੇਅਰ ਸੁਸਾਇਟੀ ਦੇ ਕਨਵੀਨਰ ਧਰਮਪਾਲ ਢੱਡਾ, ਕਾਰਜਕਾਰੀ ਪ੍ਰਧਾਨ ਜਸ਼ਨਪ੍ਰੀਤ ਸਿੰਘ ਸਿੱਧੂ, ਨਾਜ਼ਰ ਸਿੰਘ ਨਾਫ਼ਰੀਆ ਅਤੇ ਬਲਦੇਵ ਜਿੰਦਲ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿਚ ਸਹਿਯੋਗ ਦਿੱਤਾ। ਇਸ ਮੌਕੇ ਸਮਾਜ ਸੇਵੀ ਨਿਰਭੈ ਸਿੰਘ (ਜ਼ਿਲ੍ਹਾ ਕੋਆਰਡੀਨੇਟਰ) ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰ ਕੇ ਆਪਣੀ ਸੇਵਾ ਨਿਭਾਈ ਅਤੇ ਵਿਦਿਆਰਥੀਆਂ ਨੂੰ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਅਤੇ ਵਾਤਾਵਰਨ ਸੰਭਾਲ ਦੇ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਸਮਾਰੋਹ ਦੌਰਾਨ ਹੋਏ ਖ਼ਰਚੇ ਦੀ ਸਹਾਇਤਾ ਰਾਸ਼ੀ ਸਮਾਜਸੇਵੀ ਪਰਿਵਾਰ ਜੀਵਨ ਪ੍ਰਕਾਸ਼ ਗਰਗ ਅਤੇ ਨੰਦ ਲਾਲ ਗਰਗ ਵਲੋਂ ਭੇਟ ਕੀਤੀ ਗਈ। ਗਰਗ ਪਰਿਵਾਰ ਨੇ ਸੁਸਾਇਟੀ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਹਰ ਸਾਲ ਇਸੇ ਤਰ੍ਹਾਂ ਸਹਿਯੋਗ ਦੇਣ ਦਾ ਵਾਅਦਾ ਕੀਤਾ। ਗਰੀਨ ਮਿਸ਼ਨ ਵੈੱਲਫੇਅਰ ਸੁਸਾਇਟੀ (ਰਜਿ.) ਰਾਮਪੁਰਾ ਫੂਲ ਵਲੋਂ ਗਰਗ ਪਰਿਵਾਰ ਦੀ ਤਰੱਕੀ, ਤੰਦਰੁਸਤੀ ਅਤੇ ਲੰਮੀ ਉਮਰ ਦੀ ਕਾਮਨਾ ਕੀਤੀ ਗਈ।
ਪਿਛਲੀ ਖ਼ਬਰ ਮ੍ਰਿਤਕ ਗੁਰਪਿਆਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਪ੍ਰੀਤਮ ਸਿੰਘ ਕੋਟਭਾਈ ਅਗਲੀ ਖ਼ਬਰ ਸਵ. ਰਜਨੀ ਸਿੰਗਲਾ ਦੀ ਆਤਮਿਕ ਸ਼ਾਂਤੀ ਨਮਿਤ ਗਰੁੜ ਪੁਰਾਣ ਦੇ ਪਾਠ ਦਾ ਭੋਗ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।