14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਦਿਆਲਪੁਰਾ ਮਿਰਜ਼ਾ ਇਕਾਈ ਦੀ ਚੋਣ

ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਪਿੰਡ ਦਿਆਲਪੁਰਾ ਮਿਰਜ਼ਾ ਇਕਾਈ ਦੀ ਚੋਣ ਬਲਾਕ ਪ੍ਰਧਾਨ ਅਮਨਦੀਪ ਸਿੰਘ ਗੱਗੀ ਦੀ ਅਗਵਾਈ ਹੇਠ ਮੀਟਿੰਗ ਦੌਰਾਨ ਹੋਈ। ਮੀਟਿੰਗ ਵਿਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ, ਜਥੇਬੰਦੀ ਦੀ ਮਜ਼ਬੂਤੀ ਅਤੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 14-09-2026
ਭਗਤਾ ਭਾਈਕਾ, 13 ਸਤੰਬਰ (ਸੁਖਪਾਲ ਸਿੰਘ ਸੋਨੀ)-ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਪਿੰਡ ਦਿਆਲਪੁਰਾ ਮਿਰਜ਼ਾ ਇਕਾਈ ਦੀ ਚੋਣ ਬਲਾਕ ਪ੍ਰਧਾਨ ਅਮਨਦੀਪ ਸਿੰਘ ਗੱਗੀ ਦੀ ਅਗਵਾਈ ਹੇਠ ਮੀਟਿੰਗ ਦੌਰਾਨ ਹੋਈ। ਮੀਟਿੰਗ ਵਿਚ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ, ਜਥੇਬੰਦੀ ਦੀ ਮਜ਼ਬੂਤੀ ਅਤੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬਲਾਕ ਸਕੱਤਰ ਰਣਜੀਤ ਸਿੰਘ ਢਿਪਾਲੀ, ਸੀਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਘੰਡਾਬੰਨਾ, ਖ਼ਜ਼ਾਨਚੀ ਮਨਦੀਪ ਸਿੰਘ ਘੰਡਾਬੰਨਾ, ਕਮੇਟੀ ਮੈਂਬਰ ਸੁਖਵਿੰਦਰ ਸਿੰਘ ਗਿਆਨੀ, ਜਨਰਲ ਸਕੱਤਰ ਸਵਰਨ ਸਿੰਘ ਭਾਈਰੂਪਾ ਅਤੇ ਆਦਮਪੁਰਾ ਇਕਾਈ ਦੇ ਪ੍ਰਧਾਨ ਪੁਸ਼ਪਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਮੀਟਿੰਗ ਦੌਰਾਨ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਬੀਜ ਬਿੱਲ ਅਤੇ ਹੋਰ ਕਿਸਾਨੀ ਮਸਲਿਆਂ ‘ਤੇ ਗੰਭੀਰ ਚਰਚਾ ਕੀਤੀ ਗਈ। ਬਿਜਲੀ ਸਪਲਾਈ ਮੁਸ਼ਕਿਲਾਂ ਦਾ ਜ਼ਿਕਰ ਕਰਦਿਆਂ ਸਰਕਾਰ ਤੋਂ ਖੇਤੀਬਾੜੀ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਕਿਸਾਨੀ ਹਿੱਤਾਂ ਦੀ ਰਾਖੀ ਲਈ ਜਥੇਬੰਦਕ ਏਕਤਾ ਅਤੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਸਰਬਸੰਮਤੀ ਨਾਲ ਪਿੰਡ ਦਿਆਲਪੁਰਾ ਮਿਰਜ਼ਾ ਇਕਾਈ ਦੀ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਜਿਨ੍ਹਾਂ ਵਿਚ ਕੁਲਵੰਤ ਸਿੰਘ ਪ੍ਰਧਾਨ, ਹਰਬੰਸ ਸਿੰਘ ਸੀਨੀ ਅਰ ਮੀਤ ਪ੍ਰਧਾਨ, ਗੁਰਮੀਤ ਸਿੰਘ ਮੀਤ ਪ੍ਰਧਾਨ, ਸੁਖਮੰਦਰ ਸਿੰਘ ਜਨਰਲ ਸਕੱਤਰ, ਯਾਦਵਿੰਦਰ ਸਿੰਘ ਖ਼ਜ਼ਾਨਚੀ, ਕੁਲਦੀਪ ਸਿੰਘ ਸਹਾਇਕ ਖ਼ਜ਼ਾਨਚੀ ਅਤੇ ਸੁਖਜੀਵਨ ਸਿੰਘ ਸੁੱਖਾ ਪ੍ਰੈੱਸ ਸਕੱਤਰ ਚੁਣਿਆ ਗਿਆ। ਇਸ ਮੌਕੇ ਪਿੰਡ ਦੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਸਪਲਾਈ ਪੂਰੀ ਨਾ ਮਿਲਣ ਦੇ ਵਿਰੋਧ ’ਚ ਮਹਿਕਮੇ ਦੇ ਦਫ਼ਤਰਾਂ ਅੱਗੇ ਧਰਨੇ ਅੱਜ ਅਗਲੀ ਖ਼ਬਰ ਸ. ਸੋਭਾ ਸਿੰਘ ਮੈਮੋਰੀਅਲ ਚਿੱਤਰਕਾਰ ਸੁਸਾਇਟੀ ਵਲੋਂ ਦੋ ਰੋਜ਼ਾ ਚਿੱਤਰਕਲਾ ਵਰਕਸ਼ਾਪ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।