14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

‘ਆਪ’ ਦੀ ਕੌਮੀ ਕਾਰਜਕਾਰਨੀ ਦਾ ਮੈਂਬਰ ਬਣਾਏ ਜਾਣ ’ਤੇ ਰਾਜਬੀਰ ਸਿੰਘ ਘੁੰਮਣ ਦਾ ਸਨਮਾਨ

ਬਠਿੰਡਾ, 13 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਵਲੋਂ ਰਾਜਬੀਰ ਸਿੰਘ ਘੁੰਮਣ, ਓ. ਐੱਸ.

ਅਜੀਤ ਡੈਸਕ 14-09-2026
ਬਠਿੰਡਾ, 13 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਆਮ ਆਦਮੀ ਪਾਰਟੀ ਵਲੋਂ ਰਾਜਬੀਰ ਸਿੰਘ ਘੁੰਮਣ, ਓ.ਐੱਸ.ਡੀ. ਮੁੱਖ ਮੰਤਰੀ ਪੰਜਾਬ ਨੂੰ ਪਾਰਟੀ ਦੀ ਕੌਮੀ ਕਾਰਜਕਾਰਨੀ ਦਾ ਮੈਂਬਰ ਬਣਾਏ ਜਾਣ ’ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਰਾਜਬੀਰ ਸਿੰਘ ਘੁੰਮਣ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਮੁਬਾਰਕਬਾਦ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨਗੇ। ਇਸ ਮੌਕੇ ‘ਆਪ’ ਐੱਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ. ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਚੁਸ਼ਪਿੰਦਰ ਸਿੰਘ ਚਹਿਲ, ‘ਆਪ’ ਕਿਸਾਨ ਵਿੰਗ ਦੇ ਸੂਬਾ ਸਕੱਤਰ ਅਤੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਠਿੰਡਾ ਦੇ ਚੇਅਰਮੈਨ ਪਰਮਜੀਤ ਸਿੰਘ ਕੋਟਫੱਤਾ ਅਤੇ ‘ਆਪ’ ਐਜੂਕੇਸ਼ਨਲ ਵਿੰਗ ਦੇ ਸੂਬਾ ਸਕੱਤਰ ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਹਰਮੰਦਰ ਸਿੰਘ ਬਰਾੜ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਰਾਬਤਾ ਵਧਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਜਬੀਰ ਸਿੰਘ ਘੁੰਮਣ ਨੇ ਸਨਮਾਨ ਲਈ ਸਾਥੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਮਿਲ ਕੇ ਕੰਮ ਕੀਤਾ ਜਾਵੇਗਾ।
ਪਿਛਲੀ ਖ਼ਬਰ ਖੇਤਾਂ ’ਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਾ ਨੌਜਵਾਨ ਪਿੰਡ ਜੈ ਸਿੰਘ ਵਾਲਾ ਦੇ ਕਿਸਾਨਾਂ ਵਲੋਂ ਕਾਬੂ ਅਗਲੀ ਖ਼ਬਰ ਪਾਵਰਕੱਟਾਂ ਨੂੰ ਲੈ ਕੇ ਭਾਜਪਾ ਆਗੂਆਂ ਨੇ ਘੇਰੀ ਪੰਜਾਬ ਸਰਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।