17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਝੋਨੇ ਦੇ ਖ਼ਰੀਦ ਪ੍ਰਬੰਧਾਂ ਸੰਬੰਧੀ ਡੀ. ਸੀ. ਵਲੋਂ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਝੋਨੇ ਦੀ ਖ਼ਰੀਦ ਸਬੰਧੀ ਸਰਕਾਰ ਵਲੋਂ ਜਾਰੀ ਮਾਪਦੰਡਾਂ ਦੀ ਪਾਲਣਾ ਬਾਰੇ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਰੋਜ਼ਾਨਾ ਦੇ ਆਧਾਰ ’ਤੇ ਝੋਨੇ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਸਬੰਧੀ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਮੀ ਰਹਿਤ ਫ਼ਸਲ ਦੀ ਨਾਲੋ ਨਾਲ ਖ਼ਰੀਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਵਾਲੇ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਐਡਵੋਕੇਟ ਬਿਮਲਾ ਕੌਰ ਬਾਰ ਐਸੋਸੀਏਸ਼ਨ ਸਰਦੂਲਗੜ੍ਹ ਦੇ ਉਪ ਪ੍ਰਧਾਨ ਚੁਣੇ ਗਏ । 17-09-2026
ਮਾਨਸਾ, 16 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ)- ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਝੋਨੇ ਦੀ ਖ਼ਰੀਦ ਸਬੰਧੀ ਸਰਕਾਰ ਵਲੋਂ ਜਾਰੀ ਮਾਪਦੰਡਾਂ ਦੀ ਪਾਲਣਾ ਬਾਰੇ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਰੋਜ਼ਾਨਾ ਦੇ ਆਧਾਰ ’ਤੇ ਝੋਨੇ ਦੀ ਖ਼ਰੀਦ, ਚੁਕਾਈ ਅਤੇ ਅਦਾਇਗੀ ਸਬੰਧੀ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਮੀ ਰਹਿਤ ਫ਼ਸਲ ਦੀ ਨਾਲੋ ਨਾਲ ਖ਼ਰੀਦ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ’ਚ ਸੁੱਕਾ ਝੋਨਾ ਲਿਆਉਣ ਵਾਲੇ ਕਿਸਾਨਾਂ ਨੂੰ ਕੋਈ ਵੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਅਨਾਜ ਮੰਡੀਆਂ ਵਿਚ ਸੁੱਕਾ ਤੇ ਸਾਫ਼ ਸੁਥਰਾ ਝੋਨਾ ਹੀ ਲਿਆਉਣ ਤਾਂ ਜੋ ਜਿਣਸ ਦੀ ਨਾਲੋ ਨਾਲ ਖ਼ਰੀਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਝੋਨੇ ’ਚ ਨਮੀ ਦੀ ਮਾਤਰਾ ਪ੍ਰਵਾਨਿਤ ਹੱਦ ਨਾਲੋਂ ਜ਼ਿਆਦਾ ਪਾਏ ਜਾਣ ਦੀ ਸੂਰਤ ’ਚ ਖ਼ਰੀਦ ਏਜੰਸੀਆਂ ਝੋਨੇ ਦੀ ਖ਼ਰੀਦ ਤੋਂ ਇਨਕਾਰ ਕਰ ਸਕਦੀਆਂ ਹਨ। ਉਨ੍ਹਾਂ ਇਸ ਸਬੰਧੀ ਕਿਸਾਨਾਂ ਤੇ ਆੜ੍ਹਤੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਬਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ।
ਪਿਛਲੀ ਖ਼ਬਰ ਪੰਜਾਬ ਭਾਜਪਾ ਦੀ ਮਜ਼ਬੂਤੀ ਲਈ ਸਰਕਲ ਬੋਹਾ ਦੇ ਆਗੂਆਂ ਵਲੋਂ ਬੈਠਕ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਪ੍ਰੋਗਰਾਮ ਤੈਅ ਅਗਲੀ ਖ਼ਬਰ ਡੀ.ਏ.ਵੀ. ਕਾਲਜ ਬਠਿੰਡਾ ਵਿਖੇ ਜ਼ੋਨਲ ਕ੍ਰਿਕਟ ਇੰਟਰ ਕਾਲਜ ਟੂਰਨਾਮੈਂਟ ਦੌਰਾਨ ਪਹਿਲੇ ਮੈਚ ਦੀ ਟਾਸ ਕਰਵਾਉਣ ਸਮੇਂ ਖਿਡਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।